26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਦੇ ਖਿਡਾਰੀਆਂ ਨੇ ਹੈਂਡਬਾਲ 'ਚ ਮਾਰੀਆਂ ਮੱਲਾਂ

ਅਜੀਤ ਡੈਸਕ 18-05-2026
ਸਮਾਧ ਭਾਈ, 17 ਮਈ (ਜਗਰੂਪ ਸਿੰਘ ਸਰੋਆ)-ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਦੇ ਵਿਦਿਆਰਥੀਆਂ ਨੇ ਸੀ.ਆਈ.ਐਸ.ਸੀ.ਈ. ਮੋਗਾ ਜ਼ੋਨਲ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ | ਇਨ੍ਹਾਂ ਮੁਕਾਬਲਿਆਂ ਦੌਰਾਨ ਸਕੂਲ ਦੀ ਅੰਡਰ-14 ਹੈਂਡਬਾਲ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਹਾਸਲ ਕੀਤੇ | ਹਰੇਕ ਵਰਗ ਵਿਚ 5 ਤੋਂ 6 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ | ਅੰਡਰ-14 (ਲੜਕੀਆਂ) ਨੇ 6-0 ਨਾਲ ਅਤੇ (ਲੜਕਿਆਂ) ਨੇ 8-0 ਨਾਲ ਸ਼ਾਨਦਾਰ ਜਿੱਤਾਂ ਹਾਸਲ ਕੀਤੀਆਂ | ਅੰਡਰ-17 ਹੈਂਡਬਾਲ ਟੀਮਾਂ ਨੇ ਵੀ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਅੰਡਰ-17 ਲੜਕੀਆਂ ਦੀ ਟੀਮ ਨੇ 13-0 ਨਾਲ ਸਰਵੋਤਮ ਟੀਮ ਬਣਨ ਦਾ ਮਾਣ ਪ੍ਰਾਪਤ ਕੀਤਾ, ਜਦਕਿ ਅੰਡਰ-17 ਲੜਕਿਆਂ ਨੇ ਵੀ 9-0 ਨਾਲ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕੀਤੀ | ਅੰਡਰ-19 (ਲੜਕੀਆਂ) ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 9-0 ਨਾਲ ਜਿੱਤ ਪ੍ਰਾਪਤ ਕਰਕੇ ਗੋਲਡ ਮੈਡਲ ਹਾਸਲ ਕਰਦਿਆਂ ਸਕੂਲ ਦੀ ਝੋਲੀ ਇਕ ਹੋਰ ਵੱਡੀ ਉਪਲਬਧੀ ਪਾਈ | ਪਿ੍ੰਸੀਪਲ ਸ਼ਸ਼ੀਕਾਂਤ ਤੇ ਸੀਨੀਅਰ ਕੋਆਰਡੀਨੇਟਰ ਰਜੀਵ ਸ਼ਰਮਾ ਨੇ ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਖਿਡਾਰੀਆਂ ਦੀ ਮਿਹਨਤ ਅਤੇ ਕੋਚ ਮੈਡਮ ਸੰਦੀਪ ਸ਼ੇਰਗਿੱਲ ਦੀ ਅਣਥੱਕ ਲਗਨ ਅਤੇ ਵਧੀਆ ਰਹਿਨੁਮਾਈ ਨੂੰ ਦਿੱਤਾ | ਇਸ ਸਮੇਂ ਚੇਅਰਮੈਨ ਕੁਲਵੰਤ ਸਿੰਘ ਮਲੂਕਾ ਵਲੋਂ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਨੂੰ ਵਧਾਈ ਦਿੰਦਿਆਂ ਕਿਹਾ ਗਿਆ ਕਿ ਖਿਡਾਰੀਆਂ ਦੀ ਹਿੰਮਤ, ਖੇਡਾਂ ਪ੍ਰਤੀ ਜਜ਼ਬੇ ਅਤੇ ਕੋਚਾਂ ਦੀ ਅਣਥੱਕ ਮਿਹਨਤ ਸਦਕਾ ਹੀ ਇਹੋ ਜਿਹੀਆਂ ਵੱਡੀਆਂ ਜਿੱਤਾਂ ਹਾਸਲ ਹੁੰਦੀਆਂ ਹਨ | ਇਸ ਮੌਕੇ ਵਾਈਸ ਚੇਅਰਪਰਸਨ ਰਣਧੀਰ ਕੌਰ ਕਲੇਰ, ਡਾਇਰੈਕਟਰ ਕੋਹਿਨੂਰ ਸਿੰਘ ਸਿੱਧੂ, ਦਮਨਜੋਤ ਕੌਰ, ਰੁਪਿੰਦਰ ਕੌਰ, ਪੁਸ਼ਪ ਕਲਾ ਰੇਥੀਸ਼, ਮੋਨਿਕਾ ਚਲਾਣਾ, ਕਰਮਜੀਤ ਕੌਰ, ਸੰਦੀਪ ਕੌਰ, ਗੁਰਵਿੰਦਰ ਸਿੰਘ ਸਮੇਤ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਪੱਤੋ ਹੀਰਾ ਸਿੰਘ ਵਿਖੇ ਮਾਲਵਾ ਜ਼ੋਨ-1 (ਐਸ.ਸੀ. ਵਿੰਗ) ਦੇ ਨਵ ਨਿਯੁਕਤ ਅਹੁਦੇਦਾਰਾਂ ਦਾ ਕੀਤਾ ਵਿਸ਼ੇਸ਼ ਅਗਲੀ ਖ਼ਬਰ ਅਨੰਦ ਈਸ਼ਰ ਪਬਲਿਕ ਹਾਈ ਸਕੂਲ ਦੀਨਾ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।