17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਬਾਘਾ ਪੁਰਾਣਾ ਦੀ 5 ਕਰੋੜ 15 ਲੱਖ ਰੁਪਏ ਦੀ ਲਾਗਤ ਨਾਲ ਸ਼ਹਿਰ ਦੀ ਬਦਲੇਗੀ ਕਾਇਆ ਕਲਪ-ਪ੍ਰਧਾਨ ਟੀਟੂ ਬਰਾੜ

ਅਜੀਤ ਡੈਸਕ 19-05-2026
ਬਾਘਾ ਪੁਰਾਣਾ, 18 ਮਈ (ਟਿੰਕੂ ਕਾਠਪਾਲ)-ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਦੀ ਅਗਵਾਈ ਹੇਠ ਨਗਰ ਕੌਂਸਲ ਬਾਘਾ ਪੁਰਾਣਾ ਲਈ ਵੱਡੇ ਪੱਧਰ 'ਤੇ ਵਿਕਾਸ ਕਾਰਜਾਂ ਨੂੰ ਹਰੀ ਝੰਡੀ ਮਿਲੀ ਹੈ | ਨਗਰ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਟੀਟੂ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੁੱਲ ਮਿਲਾ ਕੇ 5 ਕਰੋੜ 15 ਲੱਖ ਰੁਪਏ ਦੀ ਵਿਕਾਸ ਗਰਾਂਟ ਮਨਜ਼ੂਰ ਕੀਤੀ ਗਈ ਹੈ, ਜਿਸ ਨਾਲ ਸ਼ਹਿਰ ਦੇ ਬੁਨਿਆਦੀ ਢਾਂਚੇ ਵਿਚ ਵੱਡਾ ਸੁਧਾਰ ਆਵੇਗਾ | ਉਨ੍ਹਾਂ ਕਿਹਾ ਕਿ ਇਸ ਗਰਾਂਟ ਨਾਲ ਪਿਛਲੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਕਈ ਮਹੱਤਵਪੂਰਨ ਪ੍ਰੋਜੈਕਟ ਪੂਰੇ ਕੀਤੇ ਜਾਣਗੇ ਅਤੇ ਸ਼ਹਿਰ ਦੀ ਕਾਇਆ ਕਲਪ ਹੋਵੇਗੀ | ਸਭ ਤੋਂ ਵੱਡਾ ਪ੍ਰਾਜੈਕਟ ਵਾਰਡ ਨੰਬਰ 4 ਅਤੇ 6 ਵਿਚ ਸਥਿਤ ਬਾਬਾ ਬੂਟਾ ਸ਼ਾਹ ਦੇ ਨਾਮ ਨਾਲ ਜਾਣੇ ਜਾਂਦੇ ਛੱਪੜ ਨੂੰ ਆਧੁਨਿਕ ਪਾਰਕ ਵਿਚ ਤਬਦੀਲ ਕਰਨ ਦਾ ਹੈ | ਇਸ ਪਾਰਕ ਦੀ ਤਿਆਰੀ 'ਤੇ ਕਰੀਬ 78 ਲੱਖ ਰੁਪਏ ਖ਼ਰਚ ਕੀਤੇ ਜਾਣਗੇ, ਜਿਸ ਨਾਲ ਇਲਾਕੇ ਨੂੰ ਸੁੰਦਰ ਅਤੇ ਮਨੋਰੰਜਨ ਯੋਗ ਸਥਾਨ ਮਿਲੇਗਾ | ਇਸ ਤੋਂ ਇਲਾਵਾ ਗਾਂਧਾ ਬਸਤੀ ਵਿਚ ਮੌਜੂਦ ਕੂੜੇ ਦੇ ਡੰਪ ਅਤੇ ਉਸ ਦੇ ਪਿੱਛੇ ਪਈ ਨਗਰ ਕੌਂਸਲ ਦੀ ਜ਼ਮੀਨ ਨੂੰ ਵਿਕਸਤ ਕਰਕੇ ਇਕ ਖੇਡ ਸਟੇਡੀਅਮ ਬਣਾਉਣ ਦੀ ਯੋਜਨਾ ਵੀ ਤਿਆਰ ਕੀਤੀ ਗਈ ਹੈ | ਇਸ ਪ੍ਰੋਜੈਕਟ ਲਈ ਲਗਭਗ 49 ਲੱਖ ਰੁਪਏ ਦੀ ਰਕਮ ਮਨਜ਼ੂਰ ਕੀਤੀ ਗਈ ਹੈ, ਜਿਸ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਮਦਦ ਮਿਲੇਗੀ | ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੀ ਵੱਖ-ਵੱਖ ਗਲੀਆਂ, ਨਾਲੀਆਂ ਅਤੇ ਹੋਰ ਵਿਕਾਸ ਕਾਰਜਾਂ ਲਈ 42 ਲੱਖ ਰੁਪਏ ਜਾਰੀ ਕੀਤੇ ਗਏ ਹਨ | ਵਾਰਡ ਨੰਬਰ 14 ਦੀ ਜੱਸੋਵਾਲ ਵਾਲੀ ਗਲੀ ਲਈ ਵਿਸ਼ੇਸ਼ ਤੌਰ 'ਤੇ 49 ਲੱਖ ਰੁਪਏ ਦੀ ਰਕਮ ਮਨਜ਼ੂਰ ਕੀਤੀ ਗਈ ਹੈ, ਜਿਸ ਦਾ ਕੰਮ ਜਲਦੀ ਸ਼ੁਰੂ ਹੋਵੇਗਾ | ਇਸ ਦੇ ਨਾਲ ਹੀ ਸੇਵਾ ਇਨਕਲੇਵ ਇਲਾਕੇ ਦੇ ਵਿਕਾਸ ਲਈ ਵੀ 34 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ਹੈ | ਰਣਜੀਤ ਸਿੰਘ ਟੀਟੂ ਬਰਾੜ ਨੇ ਦੱਸਿਆ ਕਿ ਨਗਰ ਕੌਂਸਲ ਅਧੀਨ ਆਉਣ ਵਾਲੇ ਹੋਰ 17 ਤੋਂ 18 ਵਿਕਾਸੀ ਕੰਮਾਂ ਲਈ ਕਰੀਬ 2 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ, ਜਿਸ ਨਾਲ ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ ਵਿਚ ਵੱਡਾ ਸੁਧਾਰ ਆਵੇਗਾ | ਇਸ ਤੋਂ ਇਲਾਵਾ ਵਿਧਾਇਕ ਵਲੋਂ ਹੋਰ 5 ਕਰੋੜ 75 ਲੱਖ ਰੁਪਏ ਦੀ ਵੱਖਰੀ ਗਰਾਂਟ ਵੀ ਮਨਜ਼ੂਰ ਕਰਵਾਈ ਗਈ ਹੈ, ਜੋ ਖ਼ਾਸ ਤੌਰ 'ਤੇ ਸੀਵਰੇਜ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਵਰਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਸਾਰੇ ਵਿਕਾਸੀ ਕੰਮ ਹਲਕਾ ਵਿਧਾਇਕ ਸੁਖਾਨੰਦ ਦੀ ਅਗਵਾਈ ਹੇਠ ਸੰਭਵ ਹੋਏ ਹਨ ਅਤੇ ਆਉਣ ਵਾਲੇ 15 ਤੋਂ 20 ਦਿਨਾਂ ਅੰਦਰ ਇਨ੍ਹਾਂ ਪ੍ਰੋਜੈਕਟਾਂ 'ਤੇ ਕੰਮ ਸ਼ੁਰੂ ਹੋਣ ਦੀ ਸੰਭਾਵਨਾ ਹੈ | ਸਥਾਨਕ ਲੋਕਾਂ ਨੇ ਵੀ ਇਨ੍ਹਾਂ ਵਿਕਾਸੀ ਯੋਜਨਾਵਾਂ ਦਾ ਸਵਾਗਤ ਕੀਤਾ ਹੈ ਅਤੇ ਉਮੀਦ ਜਤਾਈ ਹੈ ਕਿ ਇਨ੍ਹਾਂ ਨਾਲ ਸ਼ਹਿਰ ਦੀ ਦਿੱਖ ਅਤੇ ਜੀਵਨ ਪੱਧਰ ਦੋਵੇਂ ਵਿਚ ਸੁਧਾਰ ਆਵੇਗਾ |
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਯੋਜਨਾ ਤਹਿਤ ਹੋਣ ਵਾਲੀਆਂ ਸੜਕਾਂ ਜਲਦ ਮੁਕੰਮਲ ਕੀਤੀਆਂ ਜਾਣ-ਭੁਪਿੰਦਰ ਸਿੰਘ ਅਗਲੀ ਖ਼ਬਰ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਦੀ 'ਸੇਵਾ ਮੁਕਤੀ' 'ਤੇ ਕਰਵਾਇਆ ਵਿਸ਼ੇਸ਼ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।