17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਆਨਲਾਈਨ ਡਰੱਗ ਵਪਾਰ ਨੂੰ ਲੈ ਕੇ ਰੋਸ ਵਜੋਂ ਭਲਕੇ ਦਵਾਈਆਂ ਦੀਆਂ ਦੁਕਾਨਾਂ ਰਹਿਣਗੀਆਂ ਬੰਦ <br/>

ਅਜੀਤ ਡੈਸਕ 19-05-2026
ਮੋਗਾ, 18 ਮਈ (ਗੁਰਤੇਜ ਸਿੰਘ ਬੱਬੀ)-ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟ ਐਂਡ ਡਰੱਗਿਸਟ ਵਲੋਂ ਬੁਲਾਈ ਗਈ ਦੇਸ਼ ਵਿਆਪੀ ਹੜਤਾਲ ਦੌਰਾਨ ਮੋਗਾ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਬੈਨਰ ਹੇਠ ਮੋਗਾ ਵਿਚ ਲਗ-ਪਗ 800 ਥੋਕ ਅਤੇ ਪਰਚੂਨ ਦਵਾਈਆਂ ਦੀਆਂ ਦੁਕਾਨਾਂ ਭਲਕੇ 20 ਮਈ ਨੂੰ ਬੰਦ ਰਹਿਣਗੀਆਂ | ਇਹ ਗੱਲ ਮੋਗਾ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਰਾਜੀਵ ਗਰਗ ਅਤੇ ਦੀਪਕ ਕੁਮਾਰ ਦੀਪੂ ਨੇ ਵਿਸ਼ੇਸ਼ ਮੀਟਿੰਗ ਦੌਰਾਨ ਕਹੀ | ਮੀਟਿੰਗ ਵਿਚ ਮੌਜੂਦ ਐਸੋਸੀਏਸ਼ਨ ਦੇ ਪ੍ਰਧਾਨ ਰਾਜੀਵ ਗਰਗ ਅਤੇ ਦੀਪਕ ਕੁਮਾਰ ਦੀਪੂ ਨੇ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਆਨਲਾਈਨ ਸਕੀਮ ਨੇ ਉਨ੍ਹਾਂ ਦੇ ਕਾਰੋਬਾਰ ਲਈ ਇਕ ਵੱਡੀ ਸਮੱਸਿਆ ਖੜ੍ਹੀ ਕਰ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਵੱਡੀਆਂ ਕੰਪਨੀਆਂ 40 ਪ੍ਰਤੀਸ਼ਤ ਤੱਕ ਘੱਟ ਕੀਮਤਾਂ 'ਤੇ ਆਨਲਾਈਨ ਦਵਾਈਆਂ ਵੇਚ ਰਹੀਆਂ ਹਨ, ਜਿਸ ਨਾਲ ਸਥਾਨਕ ਮੈਡੀਕਲ ਸਟੋਰਾਂ ਅਤੇ ਦਵਾਈ ਸਪਲਾਇਰਾਂ ਦੇ ਕਾਰੋਬਾਰ 'ਤੇ ਅਸਰ ਪੈ ਰਿਹਾ ਹੈ | ਦੀਪਕ ਕੁਮਾਰ ਦੀਪੂ ਅਤੇ ਰਾਜੀਵ ਗਰਗ ਦਾ ਕਹਿਣਾ ਹੈ ਕਿ ਆਨਲਾਈਨ ਪਲੇਟਫ਼ਾਰਮਾਂ 'ਤੇ ਉਪਲਬਧ ਬਹੁਤ ਸਾਰੀਆਂ ਦਵਾਈਆਂ ਘਟੀਆ ਗੁਣਵੱਤਾ ਦੀਆਂ ਹਨ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਆਨਲਾਈਨ ਦਵਾਈ ਵਿੱਕਰੀ 'ਤੇ ਸਖ਼ਤ ਨਿਯਮ ਲਾਗੂ ਕੀਤੇ ਜਾਣ |

ਪਿਛਲੀ ਖ਼ਬਰ ਸਪੈਸ਼ਲ ਇੰਟੈਸਿਵ ਰਿਵੀਜ਼ਨ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ <br/> ਅਗਲੀ ਖ਼ਬਰ ਸਮਾਲਸਰ-ਬਾਜਾਖਾਨਾ ਸੜਕ ਦੀ ਮੁਰੰਮਤ ਅੱਧ ਵਿਚਾਲੇ ਛੱਡਣ ਕਾਰਨ ਰਾਹਗੀਰਾਂ ਲਈ ਬਣੀ ਸਿਰਦਰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।