17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਜੀ.ਐਨ. ਸਕੂਲ ਵਿਖੇ ਚੰਗੀ ਸਿਹਤ ਅਤੇ ਸਫ਼ਾਈ ਸਬੰਧੀ ਸੈਮੀਨਾਰ ਕਰਵਾਇਆ

ਅਜੀਤ ਡੈਸਕ 19-05-2026
ਨੱਥੂਵਾਲਾ ਗਰਬੀ, 18 ਮਈ (ਨਵਦੀਪ ਸਿੰਘ)-ਜੀ.ਐਨ. ਕਾਨਵੈਂਟ ਸਕੂਲ ਭਲੂਰ ਵਿਖੇ ਲੜਕੀਆਂ ਦੀ ਸਿਹਤ ਅਤੇ ਨਿੱਜੀ ਸਫ਼ਾਈ ਸੰਬੰਧੀ ਜਾਗਰੂਕਤਾ ਫੈਲਾਉਣ ਲਈ ''ਹੈਲਥ ਐਂਡ ਹਾਈਜੀਨ ਸੈਮੀਨਾਰ'' ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਸਕੂਲ ਦੀਆਂ 5ਵੀਂ ਤੋਂ 8ਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ | ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਸਿਹਤਮੰਦ ਜੀਵਨ ਸ਼ੈਲੀ, ਨਿੱਜੀ ਸਫ਼ਾਈ ਅਤੇ ਸਰੀਰਕ ਦੇਖਭਾਲ ਬਾਰੇ ਜਾਗਰੂਕ ਕਰਨਾ ਸੀ | ਸੈਮੀਨਾਰ ਦੌਰਾਨ ਵਿਦਿਆਰਥਣਾਂ ਨੂੰ ਸਰੀਰ ਦੀ ਸਫ਼ਾਈ, ਪੌਸ਼ਟਿਕ ਆਹਾਰ, ਸਾਫ਼ ਪਾਣੀ ਦੀ ਵਰਤੋਂ ਅਤੇ ਦਿਨ ਵਿਚ ਸਫ਼ਾਈ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸ ਦੇ ਨਾਲ ਹੀ ਕਿਸ਼ੋਰ ਅਵਸਥਾ ਦੌਰਾਨ ਆਉਣ ਵਾਲੇ ਸਰੀਰਕ ਬਦਲਾਵਾਂ ਅਤੇ ਉਨ੍ਹਾਂ ਦੀ ਸਹੀ ਦੇਖਭਾਲ ਬਾਰੇ ਵੀ ਸਮਝਾਇਆ ਗਿਆ | ਸਕੂਲ ਦੇ ਪਿ੍ੰਸੀਪਲ ਰਮਨਦੀਪ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਲਈ ਬਹੁਤ ਲਾਭਦਾਇਕ ਸਾਬਤ ਹੁੰਦੇ ਹਨ | ਅੰਤ ਵਿਚ ਸਕੂਲ ਵਲੋਂ ਸਾਰੀਆਂ ਵਿਦਿਆਰਥਣਾਂ ਨੂੰ ਸਿਹਤਮੰਦ ਅਤੇ ਸਾਫ਼-ਸੁਥਰੀ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ |
ਪਿਛਲੀ ਖ਼ਬਰ ਸੰਗੋਜਲੇ ਦਾ ਸਾਲਾਨਾ ਜਾਗਰਣ 23 ਨੂੰ ਅਗਲੀ ਖ਼ਬਰ ਸਪੈਸ਼ਲ ਇੰਟੈਸਿਵ ਰਿਵੀਜ਼ਨ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।