ਅਜੀਤਵਾਲ, 18 ਮਈ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਢੁੱਡੀਕੇ ਮੋਗਾ, ਐਮ.ਐਡ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰੋਹਨ ਸਚਦੇਵਾ, ਮੈਨੇਜਿੰਗ ਡਾਇਰੈਕਟਰ ਹੀਰਾ ਲਾਲ ਸ਼ਰਮਾ, ਜਨਰਲ ਸਕੱਤਰ ਡਾ. ਹਰਜੋਤ ਕਮਲ ਅਤੇ ਪਿ੍ੰਸੀਪਲ ਡਾ. ਉਮੇਸ਼ ਕੁਮਾਰੀ ਨੇ ਖ਼ੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਹਰ ਸਾਲ ਦੀ ਤਰਾਂ ਇਸ ਵਾਰ ਵੀ ਪੰਜਾਬ ਯੂਨੀਵਰਸਿਟੀ ਦੇ ਐਮ.ਐਡ ਪਹਿਲੇ ਸਮੈਸਟਰ ਦੇ ਨਤੀਜਿਆਂ ਵਿਚ ਕਾਲਜ ਦੇ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਐਮ.ਐਡ ਪਾਸ ਕੀਤੀ | ਕਾਲਜ ਵਿਚੋਂ ਉੱਚ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਵਿਚ ਸੋਨਾਲੀ 76.4 ਫ਼ੀਸਦੀ ਨਾਲ ਪਹਿਲਾ ਸਥਾਨ, 73.6 ਫ਼ੀਸਦੀ ਨਾਲ ਮੁਸਕਾਨ ਤੇ ਲਵਪ੍ਰੀਤ ਕੌਰ ਦੂਸਰਾ ਸਥਾਨ ਅਤੇ ਅਨੁਭਵ 71.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ | ਕਾਲਜ ਦੇ ਸੀਨੀਅਰ ਪ੍ਰੋ. ਡਾ. ਅਜੇ ਕੁਮਾਰ ਨੇ ਕਿਹਾ ਕਿ ਇਸ ਸਾਲ ਸਾਡੇ ਕਾਲਜ ਦੇ 75 ਫ਼ੀਸਦੀ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਐਮ.ਐਡ. ਪਾਸ ਕੀਤੀ ਜੋ ਕਾਲਜ ਦੇ ਮਿਹਨਤੀ ਸਟਾਫ਼ ਦੀ ਲਗਨ ਨਾਲ ਹੀ ਸੰਭਵ ਹੋਇਆ | ਉਨ੍ਹਾਂ ਸਮੂਹ ਸਟਾਫ਼ ਅਤੇ ਉੱਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਪਾਸ ਹੋਏ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |