17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸਰਕਾਰੀ ਕੰਨਿਆ ਸਕੂਲ ਮੋਗਾ ਵਲੋਂ ਡੇਂਗੂ ਸੰਬੰਧੀ ਜਾਗਰੂਕਤਾ ਰੈਲੀ

ਅਜੀਤ ਡੈਸਕ 19-05-2026
ਮੋਗਾ, 18 ਮਈ (ਜਸਪਾਲ ਸਿੰਘ ਬੱਬੀ)-ਪੰਜਾਬ ਸਰਕਾਰ ਅਤੇ ਮਾਣਯੋਗ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਮੋਗਾ ਵਲੋਂ ਚਲਾਈ ਜਾ ਰਹੀ 'ਹਰ ਸ਼ੁੱਕਰਵਾਰ ਡੇਂਗੂ ਤੇ ਵਾਰ' ਜਾਗਰੂਕਤਾ ਮੁਹਿੰਮ ਤਹਿਤ ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਡੇਂਗੂ ਸਬੰਧੀ ਜਾਗਰੂਕਤਾ ਰੈਲੀ ਸਿਵਲ ਸਰਜਨ ਮੋਗਾ ਡਾ. ਅਸ਼ੋਕ ਕੁਮਾਰ ਸਿੰਗਲਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਰੈਲੀ ਦੌਰਾਨ ਵਿਦਿਆਰਥਣਾਂ ਵਲੋਂ ਡੇਂਗੂ ਤੋਂ ਬਚਾਅ ਸਬੰਧੀ ਨਾਅਰੇ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਸਿਵਲ ਸਰਜਨ ਮੋਗਾ ਡਾ. ਅਸ਼ੋਕ ਕੁਮਾਰ ਸਿੰਗਲਾ ਨੇ ਕਿਹਾ ਕਿ ਡੇਂਗੂ ਇਕ ਖ਼ਤਰਨਾਕ ਬਿਮਾਰੀ ਹੈ, ਜਿਸ ਤੋਂ ਬਚਾਅ ਲਈ ਲੋਕਾਂ ਨੂੰ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣੀ ਚਾਹੀਦੀ ਹੈ ਅਤੇ ਕੂਲਰਾਂ, ਗਮਲਿਆਂ, ਪੁਰਾਣੇ ਟਾਇਰਾਂ ਅਤੇ ਹੋਰ ਪਾਣੀ ਇਕੱਠਾ ਹੋਣ ਵਾਲੀਆਂ ਥਾਵਾਂ ਦੀ ਹਫ਼ਤੇ ਵਿਚ ਇਕ ਵਾਰ ਸਫ਼ਾਈ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਦਿਨ ਦੇ ਸਮੇਂ ਕੱਟਦਾ ਹੈ, ਇਸ ਲਈ ਪੂਰੇ ਬਾਂਹਾਂ ਵਾਲੇ ਕੱਪੜੇ ਪਹਿਨਣੇ ਅਤੇ ਮੱਛਰ ਤੋਂ ਬਚਾਅ ਲਈ ਸਾਵਧਾਨੀਆਂ ਅਪਣਾਉਣੀਆਂ ਬਹੁਤ ਜ਼ਰੂਰੀ ਹਨ | ਹਰਜਿੰਦਰ ਕੌਰ ਬੀ.ਈ.ਈ. ਨੇ ਵਿਦਿਆਰਥੀਆਂ ਨੂੰ ਡੇਂਗੂ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਹਰ ਵਿਅਕਤੀ ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਘਰ ਅਤੇ ਆਸ-ਪਾਸ ਸਾਫ਼-ਸਫ਼ਾਈ ਰੱਖੇ | ਇਸ ਸਮੇਂ ਡਾ. ਗੌਰਵਪ੍ਰੀਤ ਸਿੰਘ ਸੋਢੀ ਜ਼ਿਲ੍ਹਾ ਟੀ.ਬੀ. ਅਫ਼ਸਰ ਨੇ ਵਿਦਿਆਰਥਣਾਂ ਨੂੰ ਟੀ.ਬੀ. ਦੀ ਬਿਮਾਰੀ ਸੰਬੰਧੀ ਜਾਗਰੂਕ ਕੀਤਾ | ਇਸ ਮੌਕੇ ਸਕੂਲ ਪਿ੍ੰਸੀਪਲ ਮਨਪ੍ਰੀਤ ਕੌਰ, ਸਟਾਫ਼ ਤੇ ਵਿਦਿਆਰਥਣਾਂ, ਮਲੇਰੀਆ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਰਾਮ ਕਥਾ ਸਮਾਗਮ ਨੂੰ ਲੈ ਕੇ ਸ਼ਹਿਰ ਵਿਚ ਕੱਢੀ ਗਈ ਕਲਸ਼ ਯਾਤਰਾ ਅਗਲੀ ਖ਼ਬਰ ਲਾਇਨਜ਼ ਕਲੱਬ ਜਲਾਲਾਬਾਦ ਗੋਲਡ ਨੇ ਸ੍ਰੀ ਨਗਰ ਵੈਲੀ 'ਚ ਹੋਈ ਡਿਸਟਿ੍ਕਟ ਕਾਨਫ਼ਰੰਸ 'ਚ ਲਿਆ ਹਿੱਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।