ਕਿਸ਼ਨਪੁਰਾ ਕਲਾਂ, 18 ਮਈ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮੋਹਾਲੀ ਵਿਖੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਵਿਚ ਪੰਜਾਬ ਦੀ ਸਥਾਈ ਨੁਮਾਇੰਦਗੀ ਖ਼ਤਮ ਕਰਨ ਦੇ ਵਿਰੋਧ ਵਿਚ ਰੋਸ ਪ੍ਰਗਟ ਕਰ ਰਹੇ ਕਿਸਾਨਾਂ ਉੱਪਰ ਕੀਤੇ ਗਏ ਲਾਠੀਚਾਰਜ, ਜਲ ਤੋਪਾਂ ਅਤੇ ਅੱਥਰੂ ਗੈਸ ਦੇ ਹਮਲੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਭਿੰਡਰ ਖ਼ੁਰਦ ਵਿਖੇ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਖ਼ਿਲਾਫ਼ ਪੁਤਲਾ ਫੂਕਿਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨਾਂ ਅਤੇ ਜਥੇਬੰਦੀ ਦੇ ਆਗੂਆਂ ਨੇ ਹੱਥਾਂ ਵਿੱਚ ਝੰਡੇ ਅਤੇ ਨਾਅਰੇਬਾਜ਼ੀ ਕਰਦਿਆਂ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਗ਼ੁੱਸਾ ਜ਼ਾਹਿਰ ਕੀਤਾ | ਇਸ ਮੌਕੇ ਪ੍ਰਦੀਪ ਸਿੰਘ, ਜਗਵੀਰ ਸਿੰਘ, ਜਗਰੂਪ ਸਿੰਘ, ਜਗਦੇਵ ਸਿੰਘ, ਹਰਮੀਤ ਸਿੰਘ, ਰਵੀ ਸਿੰਘ, ਜੰਗੀਰ ਸਿੰਘ, ਬਲਵਿੰਦਰ ਸਿੰਘ, ਮਸਤਾਨ ਸਿੰਘ, ਦਰਸ਼ਨ ਸਿੰਘ, ਦਲਵਾਰਾ ਸਿੰਘ, ਮੰਦਰ ਸਿੰਘ, ਦਵਿੰਦਰ ਸਿੰਘ, ਪ੍ਰੀਤਮ ਸਿੰਘ ਆਦਿ ਹਾਜ਼ਰ ਸਨ |