17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਮੈਕਰੋ ਗਲੋਬਲ ਵਲੋਂ 12ਵੀਂ ਦੇ ਸੀ.ਬੀ.ਐਸ.ਈ. ਤੇ ਪੀ.ਐਸ.ਈ.ਬੀ. ਦੇ ਸਫਲ ਵਿਦਿਆਰਥੀਆਂ ਨੂੰ ਵਧਾਈ-ਗੁਰਮਿਲਾਪ ਸਿੰਘ ਡੱਲਾ

ਅਜੀਤ ਡੈਸਕ 19-05-2026
ਮੋਗਾ, 18 ਮਈ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਵਲੋਂ 12ਵੀਂ ਦੇ ਵਿਦਿਆਰਥੀਆਂ ਨੂੰ ਰਿਜ਼ਲਟ ਆਉਣ 'ਤੇ ਵਧਾਈ ਦਿੱਤੀ ਗਈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਕਿਹਾ ਕਿ ਹੁਣ ਵਿਦਿਆਰਥੀਆਂ ਲਈ ਆਪਣੇ ਭਵਿੱਖ ਦੀ ਯੋਜਨਾ ਬਣਾਉਣ ਦਾ ਸਹੀ ਸਮਾਂ ਹੈ | ਜੇਕਰ ਵਿਦਿਆਰਥੀ ਵਿਦੇਸ਼ ਵਿਚ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਇੱਛੁਕ ਹਨ ਤਾਂ ਉਹ ਹੁਣ ਤੋਂ ਹੀ ਆਈਲਟਸ ਤੇ ਪੀ.ਟੀ.ਈ. ਦੀ ਤਿਆਰੀ ਸ਼ੁਰੂ ਕਰਨ ਤਾਂ ਜੋ ਉਨ੍ਹਾਂ ਨੂੰ ਵਧੀਆ ਮੌਕੇ ਮਿਲ ਸਕਣ | ਮੈਕਰੋ ਗਲੋਬਲ ਆਈਲਟਸ ਅਤੇ ਪੀ.ਟੀ.ਈ. ਕੋਚਿੰਗ ਨਾਲ ਪੰਜਾਬ ਵਿਚ ਤੇਜ਼ੀ ਨਾਲ ਆਪਣੀ ਪਹਿਚਾਣ ਬਣਾ ਚੁੱਕਾ ਹੈ | ਸੰਸਥਾ ਦੇ ਐਮ.ਡੀ. ਗੁਰਮਿਆਲ ਸਿੰਘ ਡੱਲਾ ਨੇ ਦੱਸਿਆ ਕਿ ਮੈਕਰੋ ਗਲੋਬਲ ਵਿਚ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਨਾਲ ਆਈਲਟਸ ਅਤੇ ਪੀ.ਟੀ.ਈ. ਦੀ ਤਿਆਰੀ ਕਰਵਾਈ ਜਾਂਦੀ ਹੈ, ਜਿਸ ਨਾਲ ਕਈ ਵਿਦਿਆਰਥੀ ਵਧੀਆ ਬੈਂਡ ਹਾਸਲ ਕਰ ਰਹੇ ਹਨ | ਸੰਸਥਾ ਦੇ ਐਮ.ਡੀ. ਨੇ ਦੱਸਿਆ ਕਿ ਸੰਸਥਾ ਵਿਚ ਵਿਦਿਆਰਥੀਆਂ ਦੀ ਅੰਗਰੇਜ਼ੀ ਦੀ ਸਮਝ ਦੇ ਆਧਾਰ 'ਤੇ ਟੈਸਟ ਲਿਆ ਜਾਂਦਾ ਹੈ ਅਤੇ ਉਸੇ ਆਧਾਰ 'ਤੇ ਕਲਾਸਾਂ ਵਿਚ ਦਾਖ਼ਲਾ ਦਿੱਤਾ ਜਾਂਦਾ ਹੈ | ਵਿਦਿਆਰਥੀਆਂ ਲਈ ਰੀਡਿੰਗ, ਰਾਈਟਿੰਗ, ਲਿਸਨਿੰਗ ਅਤੇ ਸਪੀਕਿੰਗ ਦੀ ਵਿਸਥਾਰ ਨਾਲ ਤਿਆਰੀ ਕਰਵਾਈ ਜਾਂਦੀ ਹੈ | ਅੰਗਰੇਜ਼ੀ ਵਿਚ ਕਮਜ਼ੋਰ ਵਿਦਿਆਰਥੀਆਂ ਲਈ ਖ਼ਾਸ ਧਿਆਨ ਦਿੱਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੀ ਸੁਵਿਧਾ ਲਈ ਮੈਕਰੋ ਗਲੋਬਲ ਵਲੋਂ ਆਨਲਾਈਨ ਅਤੇ ਆਫ਼ਲਾਈਨ ਦੋਵੇਂ ਤਰੀਕਿਆਂ ਨਾਲ ਕਲਾਸਾਂ ਦੀ ਸੁਵਿਧਾ ਦਿੱਤੀ ਜਾਂਦੀ ਹੈ, ਤਾਂ ਜੋ ਦੂਰ-ਦਰਾਜ ਇਲਾਕਿਆਂ ਦੇ ਵਿਦਿਆਰਥੀ ਵੀ ਘਰ ਬੈਠੇ ਤਿਆਰੀ ਕਰ ਸਕਣ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੰਸਥਾ ਵਲੋਂ ਸਟੱਡੀ ਵੀਜ਼ਾ, ਟੂਰਿਸਟ ਵੀਜ਼ਾ, ਵਰਕ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਸਬੰਧੀ ਵੀ ਮਾਹਿਰ ਸਲਾਹ ਦਿੱਤੀ ਜਾਂਦੀ ਹੈ | ਜੇਕਰ ਕੋਈ ਵਿਦਿਆਰਥੀ ਸਟੱਡੀ ਵੀਜ਼ਾ ਲਈ ਅਪਲਾਈ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਫਾਈਲ ਸਬੰਧੀ ਸਹੀ ਸਲਾਹ ਲਈ ਮੈਕਰੋ ਗਲੋਬਲ ਦਫ਼ਤਰ ਵਿਚ ਮਿਲ ਸਕਦਾ ਹੈ |
15ਮੋਗਾ35
ਪਿਛਲੀ ਖ਼ਬਰ ਕੋਟ ਈਸੇ ਖਾਂ ਨਗਰ ਪੰਚਾਇਤ ਚੋਣਾਂ-ਕੈਬਨਿਟ ਮੰਤਰੀ ਮੁੰਡੀਆਂ ਨੇ ਕੋਟ ਈਸੇ ਖਾਂ ਵਿਖੇ ਚੋਣ ਦਫ਼ਤਰ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਡਾ. ਜਗਮੋਹਨ ਸਿੰਘ ਨੂੰ ਮਾਲਵਾ ਜ਼ੋਨ ਦੇ ਜਥੇਬੰਦਕ ਸਕੱਤਰ ਨਿਯੁਕਤ ਹੋਣ 'ਤੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।