17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਵਾਰਡ ਨੰਬਰ 11 ਤੋਂ ਰੀਟਾ ਚੋਪੜਾ ਰਿਕਾਰਡ ਤੋੜ ਜਿੱਤ ਹਾਸਲ ਕਰਨਗੇ-ਵਨੀਤ ਚੋਪੜਾ <br/>

ਅਜੀਤ ਡੈਸਕ 19-05-2026
ਮੋਗਾ, 18 ਮਈ (ਜਸਪਾਲ ਸਿੰਘ ਬੱਬੀ)-ਵਾਰਡ 11 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਾਬਕਾ ਕੌਂਸਲਰ ਰੀਟਾ ਚੋਪੜਾ ਜੋ ਲੰਮੇ ਸਮੇਂ ਤੋਂ ਵਾਰਡ ਦੇ ਸਰਬਪੱਖੀ ਵਿਕਾਸ ਲਈ ਵਾਰਡ ਵਾਸੀਆਂ ਦੇ ਸਹਿਯੋਗ ਨਾਲ ਸਦਾ ਤਤਪਰ ਰਹਿੰਦੇ ਹਨ | ਰੀਟਾ ਚੋਪੜਾ ਪੜ੍ਹੇ ਲਿਖੇ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਲਈ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ | ਸਮਾਜ ਸੇਵੀ ਵਨੀਤ ਚੋਪੜਾ ਨੇ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ ਤੇ ਜਿੱਥੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ ਉੱਥੇ ਆਪ ਪਾਰਟੀ ਦੀ ਸਰਕਾਰ ਦੀਆਂ ਵਿਕਾਸ ਨੀਤੀਆਂ ਤੋਂ ਜਾਣੂੰ ਕਰਵਾਇਆ ਜਾ ਰਿਹਾ ਹੈ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਵਾਲੀ ਸਰਕਾਰ ਲੋਕਾਂ ਦੀਆਂ ਆਸਾਂ ਉਮੀਦਾਂ 'ਤੇ ਖਰਾ ਉੱਤਰ ਰਹੀ ਹੈ | ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਨਗਰ ਨਿਗਮ ਮੋਗਾ ਚੋਣਾਂ ਵਿਚ 26 ਮਈ ਨੂੰ ਝਾੜੂ ਵਾਲੇ ਨਿਸ਼ਾਨ 'ਤੇ ਮੋਹਰ ਲਾ ਕੇ ਰੀਟਾ ਚੋਪੜਾ ਸਾਬਕਾ ਕੌਂਸਲਰ ਨੂੰ ਜਿਤਾਈਏ | ਉਮੀਦਵਾਰ ਰੀਟਾ ਚੋਪੜਾ ਨੇ ਕਿਹਾ ਕਿ ਮੋਗਾ ਸ਼ਹਿਰ ਦੇ ਵਾਰਡ ਨੰਬਰ 11 ਨੂੰ ਸ਼ਹਿਰ ਦਾ ਨਮੂਨੇ ਦਾ ਵਾਰਡ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ | ਉਨ੍ਹਾਂ ਕਿਹਾ ਕਿ ਵਾਰਡ ਦੇ ਸੂਝਵਾਨ ਵੋਟਰਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਉਹ ਵੋਟਰਾਂ ਦਾ ਵੋਟ ਕਰਜ਼ ਵਿਕਾਸ ਜਰੀਏ ਮੋੜਨਗੇ ਤੇ ਵਾਰਡ ਦੀ ਜਿੱਤ ਨਾਲ ਸਰਕਾਰ ਦੇ ਹੱਥ ਮਜ਼ਬੂਤ ਹੋਣਗੇ |


ਪਿਛਲੀ ਖ਼ਬਰ ਕੋਟ ਈਸੇ ਖਾਂ ਨਗਰ ਪੰਚਾਇਤ ਚੋਣਾਂ- ਭਾਜਪਾ ਉਮੀਦਵਾਰਾਂ ਨਾਲ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਨੇ... ਅਗਲੀ ਖ਼ਬਰ ਕੋਟ ਈਸੇ ਖਾਂ ਨਗਰ ਪੰਚਾਇਤ ਚੋਣਾਂ-ਕੈਬਨਿਟ ਮੰਤਰੀ ਮੁੰਡੀਆਂ ਨੇ ਕੋਟ ਈਸੇ ਖਾਂ ਵਿਖੇ ਚੋਣ ਦਫ਼ਤਰ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।