17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ ਬੀ.ਫਾਰਮ ਦੇ ਵਿਦਿਆਰਥੀਆਂ ਲਈ ਸ਼ਾਨਦਾਰ ਵਿਦਾਇਗੀ ਪਾਰਟੀ <br/>

ਅਜੀਤ ਡੈਸਕ 19-05-2026
ਮੋਗਾ, 18 ਮਈ (ਗੁਰਤੇਜ ਸਿੰਘ ਬੱਬੀ)-ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ ਬੀ.ਫਾਰਮ ਦੇ ਵਿਦਿਆਰਥੀਆਂ ਲਈ ਇਕ ਸ਼ਾਨਦਾਰ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ | ਇਸ ਸਮਾਗਮ ਦਾ ਉਦਘਾਟਨ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀਨੀਅਰ ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ, ਪਿ੍ੰਸੀਪਲ ਡਾ. ਆਰ.ਕੇ. ਨਾਰੰਗ, ਡੀਨ ਇੰਜੀਨੀਅਰ ਜਸਪ੍ਰੀਤ ਇੰਦਰ ਸਿੰਘ, ਡੀਨ ਡਾ. ਜੀ.ਐਸ. ਸ਼ਰਮਾ, ਡੀਨ ਡਾ. ਸ਼ਮਸ਼ੇਰ ਸਿੰਘ, ਡਾ. ਬਾਲਕ ਦਾਸ, ਡਾ. ਸੰਤ ਕੁਮਾਰ ਵਰਮਾ, ਡਾ. ਸੌਰਭ ਕੋਸੇ, ਡਾ. ਵੇਦਪਾਲ ਸਿੰਘ, ਡਾ. ਖੜਗ ਰਾਜ, ਡਾ. ਅਮਨਦੀਪ ਸਿੰਘ ਅਤੇ ਹੋਰਾਂ ਨੇ ਰਸਮੀ ਤੌਰ 'ਤੇ ਦੀਵਾ ਜਗਾ ਕੇ ਕੀਤਾ | ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਮੁੱਖ ਮਹਿਮਾਨ ਪ੍ਰਵੀਨ ਗਰਗ ਦਾ ਨਿੱਘਾ ਸਵਾਗਤ ਕੀਤਾ | ਆਪਣੇ ਸੰਬੋਧਨ ਵਿਚ ਚੇਅਰਮੈਨ ਪ੍ਰਵੀਨ ਗਰਗ ਨੇ ਵਿਦਿਆਰਥੀਆਂ ਨੂੰ ਉੱਜਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਫਾਰਮੇਸੀ ਪੇਸ਼ੇ ਦੇ ਅੰਦਰ ਤਕਨੀਕੀ ਤਰੱਕੀ ਦੇ ਨਾਲ-ਨਾਲ ਮਨੁੱਖੀ ਭਲਾਈ ਲਈ ਨਿਰੰਤਰ ਕੰਮ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਆਪਣੇ ਭਾਸ਼ਣ ਵਿਚ ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਨੂੰ ਤਕਨੀਕੀ ਤਰੱਕੀ ਨਾਲ ਲਗਾਤਾਰ ਜੁੜੇ ਰਹਿਣ ਦੀ ਅਪੀਲ ਕੀਤੀ | ਵਿਦਿਆਰਥੀਆਂ ਨੇ ਸਮਾਗਮ ਦੌਰਾਨ ਇਕ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਵਿਦਾਇਗੀ ਪਾਰਟੀ ਦੌਰਾਨ ਆਈਲੀਨ ਨੂੰ ਮਿਸ ਫੇਅਰਵੈਲ ਦੇ ਖ਼ਿਤਾਬ ਨਾਲ ਸਨਮਾਨਿਤ ਕੀਤਾ ਗਿਆ, ਜਦੋਂ ਕਿ ਤਨਿਸ਼ ਸ਼ਰਮਾ ਨੂੰ ਮਿਸਟਰ ਫੇਅਰਵੈਲ ਚੁਣਿਆ ਗਿਆ | ਪ੍ਰੋਗਰਾਮ ਦਾ ਸੰਚਾਲਨ ਸੀਮਾ ਬਰਾੜ ਦੁਆਰਾ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ ਗਿਆ | ਸਮਾਗਮ ਦੇ ਅੰਤ ਵਿਚ ਡਾ. ਨਵਜੋਤ ਕੌਰ ਨੇ ਹਾਜ਼ਰ ਸਾਰਿਆਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਡਾ. ਸੈਫੂਦੀਨ ਕਿਚਲੂ ਸਕੂਲ ਵਿਖੇ 12ਵੀਂ ਦੇ ਹੋਣਹਾਰ ਵਿਦਿਆਰਥੀਆਂ ਲਈ ਸ਼ਾਨਦਾਰ ਸਨਮਾਨ ਸਮਾਰੋਹ <br/> ਅਗਲੀ ਖ਼ਬਰ ਮੱਛਰਾਂ ਦੀ ਭਰਮਾਰ ਨੇ ਕੀਤਾ ਲੋਕਾਂ ਦੇ ਨੱਕ ਵਿਚ ਦਮ, ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਹੋਇਆ ਮੁਸ਼ਕਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।