17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਮਰਦਮਸ਼ੁਮਾਰੀ ਗਿਣਤੀਕਾਰਾਂ ਵਲੋਂ ਘਰਾਂ ਦਾ ਸੂਚੀਕਰਨ ਸ਼ੁਰੂ <br/>

ਅਜੀਤ ਡੈਸਕ 19-05-2026
ਮੋਗਾ, 18 ਮਈ (ਗੁਰਤੇਜ ਸਿੰਘ ਬੱਬੀ)-ਮਰਦਮਸ਼ੁਮਾਰੀ-2027 ਦੇ ਪਹਿਲੇ ਪੜਾਅ ਤਹਿਤ 15 ਮਈ ਤੋਂ 13 ਜੂਨ 2026 ਤੱਕ ਘਰ-ਘਰ ਜਾ ਕੇ ਘਰਾਂ ਦਾ ਸੂਚੀਕਰਨ ਕੀਤਾ ਜਾਣਾ ਹੈ | ਇਸ ਤਹਿਤ ਜ਼ਿਲ੍ਹਾ ਮੋਗਾ ਵਿਚ ਤਾਇਨਾਤ ਵੱਖ-ਵੱਖ ਗਿਣਤੀਕਾਰਾਂ ਵਲੋਂ ਆਪਣਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਹਿਤ ਪ੍ਰਮੁੱਖ ਜਨਗਣਨਾ ਅਫ਼ਸਰ ਸਾਗਰ ਸੇਤੀਆ ਨੇ ਕਿਹਾ ਕਿ ਜ਼ਿਲ੍ਹੇ ਵਿਚ ਗਿਣਤੀਕਾਰਾਂ ਵਲੋਂ ਆਪਣੇ-ਆਪਣੇ ਨਿਰਧਾਰਿਤ ਖੇਤਰਾਂ ਵਿਚ ਘਰਾਂ ਦਾ ਸੂਚੀਕਰਨ ਕੀਤਾ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦਰਾਂ 'ਤੇ ਆਏ ਗਿਣਤੀਕਾਰਾਂ ਨੂੰ ਸਹੀ ਸੂਚਨਾ ਮੁਹੱਈਆ ਕਰਵਾਉਣ ਅਤੇ ਆਪਣਾ ਬਣਦਾ ਅਹਿਮ ਯੋਗਦਾਨ ਜਨਗਣਨਾ ਵਿਚ ਪਾਉਣ | ਇਸ ਕਾਰਜ ਲਈ 1950 ਤੋਂ ਵੱਧ ਗਿਣਤੀਕਾਰ ਸਮੇਤ ਰਾਖਵਾਂ ਸਟਾਫ਼ ਤਾਇਨਾਤ ਕੀਤੇ ਗਏ ਹਨ ਅਤੇ 298 ਸੁਪਰਵਾਈਜ਼ਰ ਲਗਾਏ ਗਏ ਹਨ | ਗਿਣਤੀਕਾਰਾਂ ਨੂੰ ਮੁਕੰਮਲ ਕਿੱਟਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ |

ਪਿਛਲੀ ਖ਼ਬਰ ਚੰਦ ਨਵਾਂ ਬਲੂਮਿੰਗ ਬਡਜ਼ ਸਕੂਲ ਵਿਖੇ ਯੁੱਧ ਨਸ਼ਿਆਂ ਵਿਰੁੱਧ ਸੈਮੀਨਾਰ ਅਗਲੀ ਖ਼ਬਰ ਡਾ. ਸੈਫੂਦੀਨ ਕਿਚਲੂ ਸਕੂਲ ਵਿਖੇ 12ਵੀਂ ਦੇ ਹੋਣਹਾਰ ਵਿਦਿਆਰਥੀਆਂ ਲਈ ਸ਼ਾਨਦਾਰ ਸਨਮਾਨ ਸਮਾਰੋਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।