24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਪਿੰਡ ਭਲੂਰ ਵਿਖੇ 35 ਸਾਲਾ ਨÏਜਵਾਨ ਦੀ ਖੂਨ ਨਾਲ ਲਥਪਥ ਲਾਸ਼ ਮਿਲੀ <br/>

ਅਜੀਤ ਡੈਸਕ 20-05-2026
ਮੋਗਾ, 19 ਮਈ (ਗੁਰਤੇਜ ਸਿੰਘ ਬੱਬੀ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਭਲੂਰ ਵਿਖੇ ਮਾਣਕ ਸਿੰਘ ਪੁੱਤਰ ਨੈਬ ਸਿੰਘ 35 ਸਾਲ ਦੀ ਪਿੰਡ ਦੇ ਬਾਹਰ ਬਣੇ ਸ਼ਮਸ਼ਾਨਘਾਟ 'ਚੋਂ ਖੂਨ ਨਾਲ ਲੱਥਪੱਥ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ¢ ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਣਕ ਸਿੰਘ ਦੇ ਚਾਚੇ ਦੇ ਪੁੱਤਰ ਨਿਰਮਲ ਸਿੰਘ ਨੇ ਦੱਸਿਆ ਕਿ ਉਹ ਕੱਲ੍ਹ ਸ਼ਾਮ ਨੂੰ ਪਿੰਡ ਦੀ ਸਾਂਝੀ ਧਰਮਸ਼ਾਲਾ ਵਿਚ ਸੇਵਾ ਕਰਵਾਉਣ ਤੋਂ ਬਾਅਦ ਦੇਰ ਸ਼ਾਮ ਨੂੰ ਘਰੋਂ ਚਲਾ ਗਿਆ ਸੀ ਤੇ ਸਾਨੂੰ ਅੱਜ ਸਵੇਰੇ ਪਤਾ ਲੱਗਿਆ ਕਿ ਮਾਣਕ ਸਿੰਘ ਦੀ ਲਹੂ ਨਾਲ ਲੱਥਪੱਥ ਹੋਈ ਲਾਸ਼ ਔਲਖ ਪਿੰਡ ਨੂੰ ਜਾਣ ਵਾਲੀ ਸੜਕ 'ਤੇ ਬਣੇ ਹੋਏ ਸ਼ਮਸ਼ਾਨ ਘਾਟ ਵਿਚ ਪਈ ਹੈ¢ ਇਸ ਸਮੇਂ ਪਿੰਡ ਦੇ ਸਰਪੰਚ ਅਰਸ਼ਦੀਪ ਸਿੰਘ ਅਤੇ ਚਮਕੌਰ ਸਿੰਘ ਪੰਚ ਨੇ ਦੱਸਿਆ ਕਿ ਅਸੀਂ ਪੁਲਿਸ ਪ੍ਰਸ਼ਾਸਨ ਨੂੰ ਫੋਨ ਕਰਕੇ ਇਸ ਬਾਰੇ ਦੱਸਿਆ¢ ਇਸ ਸਮੇਂ ਥਾਣਾ ਮੁਖੀ ਸਮਾਲਸਰ ਮੰਗਲ ਸਿੰਘ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵਲੋਂ ਤਫਤੀਸ਼ ਜਾਰੀ ਹੈ ਅਤੇ ਨੇੜਲੇ ਘਰਾਂ ਵਿਚ ਲੱਗੇ ਹੋਏ ਕੈਮਰੇ ਚੈੱਕ ਕੀਤੇ ਜਾ ਰਹੇ ਹਨ |

ਪਿਛਲੀ ਖ਼ਬਰ ਮੌਤ ਦਾ ਫੰਦਾ ਬਣਿਆ ਸੁਖਾਨੰਦ-ਵਾਂਦਰ ਲਿੰਕ ਰੋਡ ਨੂੰ ਮਿਲਾਉਣ ਵਾਲਾ ਟੇਢਾ-ਮੇਢਾ ਪੁਲ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 5 ਮੁਕੱਦਮੇ ਦਰਜ, ਛੇ ਦੋਸ਼ੀ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।