24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਰਾਜਿੰਦਰਾ ਪਬਲਿਕ ਸਕੂਲ ਮੋਗਾ ਦੇ 12ਵੀਂ ਜਮਾਤ ਦੇ ਵਿਦਿਆਰਥੀ ਸਨਮਾਨਿਤ <br/>

ਅਜੀਤ ਡੈਸਕ 20-05-2026
ਮੋਗਾ, 19 ਮਈ (ਜਸਪਾਲ ਸਿੰਘ ਬੱਬੀ)-ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਹਿਤ ਸਮਾਗਮ ਕਰਵਾਇਆ | ਸਕੂਲ ਡਾਇਰੈਕਟਰ ਸੀਮਾ ਸ਼ਰਮਾ, ਚੇਅਰਮੈਨ ਰਾਘਵ ਸ਼ਰਮਾ ਅਤੇ ਚੇਅਰਪਰਸਨ-ਕਮ-ਪਿ੍ੰਸੀਪਲ ਸਾਕਸ਼ੀ ਸ਼ਰਮਾ, ਅਧਿਆਪਕ ਸਟਾਫ ਸਮੇਤ ਹਾਜ਼ਰ ਸਨ | ਵਿਦਿਆਰਥੀਆਂ ਨੂੰ ਸ਼ਾਨਦਾਰ ਅੰਕ ਪ੍ਰਾਪਤ ਕਰਨ ਲਈ ਪ੍ਰਸ਼ੰਸਾ ਕੀਤੀ ਗਈ, ਜਿਸ ਨਾਲ ਸਕੂਲ ਅਤੇ ਉਨ੍ਹਾਂ ਦੇ ਮਾਪਿਆਂ ਦਾ ਨਾਂਅ ਰੌਸ਼ਨ ਹੋਇਆ | ਪਿ੍ੰਸੀਪਲ ਸਾਕਸ਼ੀ ਸ਼ਰਮਾ ਨੇ ਹੋਣਹਾਰ ਵਿਦਿਆਰਥੀਆਂ ਨੂੰ ਪੁਰਸਕਾਰ ਅਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ | ਵਿਦਿਆਰਥੀਆਂ ਦੀ ਸਖਤ ਮਿਹਨਤ, ਅਨੁਸ਼ਾਸਨ ਅਤੇ ਉਨ੍ਹਾਂ ਦੇ ਅਧਿਆਪਕਾਂ ਦੁਆਰਾ ਪ੍ਰਦਾਨ ਕੀਤੇ ਗਏ ਮਾਰਗ ਦਰਸ਼ਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਨਿਰੰਤਰ ਯਤਨਾਂ ਨਾਲ ਕੋਈ ਵੀ ਟੀਚਾ ਪ੍ਰਾਪਤ ਕੀਤਾ ਜਾ ਸਕਦਾ ਹੈ | ਇਸ ਮੌਕੇ ਅਧਿਆਪਕਾਂ ਅਤੇ ਮਾਪਿਆਂ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ ਕਿਸ਼ਨਪੁਰਾ ਕਲਾਂ ਦੇ ਮੈਡੀਕਲ ਅੱਜ ਬੰਦ ਰਹਿਣਗੇ ਅਗਲੀ ਖ਼ਬਰ ਸਮੁੱਚੀਆਂ ਅਧਿਆਪਕ ਜਥੇਬੰਦੀਆਂ ਵਲੋਂ ਐਸ. ਡੀ. ਐਮ. ਦਫ਼ਤਰ ਮੋਗਾ ਦਾ ਘਿਰਾਓ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।