ਕਿਸ਼ਨਪੁਰਾ ਕਲਾਂ, 19 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਮੈਡੀਕਲ ਐਸੋਸੀਏਸ਼ਨ ਕਿਸ਼ਨਪੁਰਾ ਕਲਾਂ ਵਲੋਂ 20 ਮਈ ਨੂੰ ਇਲਾਕੇ ਦੀਆਂ ਸਾਰੀਆਂ ਮੈਡੀਕਲ ਦੁਕਾਨਾਂ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ¢ ਐਸੋਸੀਏਸ਼ਨ ਦੇ ਪ੍ਰਧਾਨ ਡਾ. ਹਰਜਿੰਦਰ ਸਿੰਘ ਔਲਖ ਕਿਸ਼ਨਪੁਰਾ ਕਲਾਂ ਨੇ ਦੱਸਿਆ ਕਿ ਪੰਜਾਬ ਭਰ ਦੇ ਮੈਡੀਕਲ ਸਟੋਰ ਮਾਲਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਤੇ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਜੋਂ ਇਹ ਫੈਸਲਾ ਲਿਆ ਗਿਆ ਹੈ¢ ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਮੈਡੀਕਲ ਕਾਰੋਬਾਰ ਨਾਲ ਜੁੜੇ ਲੋਕ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਤੱਕ ਆਵਾਜ਼ ਪਹੁੰਚਾ ਰਹੇ ਹਨ ਪਰ ਅਜੇ ਤੱਕ ਕੋਈ ਢੁਕਵਾਂ ਹੱਲ ਨਹੀਂ ਨਿਕਲਿਆ | ਜਿਸ ਕਾਰਨ ਮਜਬੂਰਨ 20 ਮਈ ਦਿਨ ਬੁੱਧਵਾਰ ਨੂੰ ਦੁਕਾਨਾਂ ਬੰਦ ਰੱਖ ਕੇ ਰੋਸ ਪ੍ਰਗਟ ਕੀਤਾ ਜਾਵੇਗਾ | ਇਸ ਮੌਕੇ ਵੱਖ ਵੱਖ ਮੈਡੀਕਲ ਦੇ ਮਾਲਕ ਹਾਜ਼ਰ ਸਨ¢