ਕਿਸ਼ਨਪੁਰਾ ਕਲਾਂ, 19 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਜਾਬ ਦੀ ਸਿਆਸਤ ਦੇ ਥੰਮ੍ਹ, ਜ਼ਿਲ੍ਹਾ ਮੋਗੇ ਦਾ ਮਾਣ, ਹਲਕਾ ਧਰਮਕੋਟ ਲਈ ਵਿਕਾਸ ਦੇ ਮਸੀਹਾ ਵਜੋਂ ਜਾਣੇ ਜਾਂਦੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਸਾਲਾਨਾ ਚੌਥੀ ਬਰਸੀ 21 ਮਈ ਦਿਨ ਵੀਰਵਾਰ ਨੂੰ ਗੁਰਦੁਆਰਾ ਸਾਹਿਬ ਸ੍ਰੀ ਹਜ਼ੂਰ ਸਾਹਿਬ ਢੋਲੇਵਾਲਾ ਰੋਡ ਧਰਮਕੋਟ ਵਿਖੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਮਨਾਈ ਜਾ ਰਹੀ ਹੈ ¢ ਬਰਸੀ ਸਮਾਗਮ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਨੇ ਦੱਸਿਆ ਕਿ 19 ਮਈ ਨੂੰ ਸ੍ਰੀ ਅਖੰਡ ਪਾਠ ਆਰੰਭ ਹੋਏ ਹਨ, ਜਿਨ੍ਹਾਂ ਦੇ ਭੋਗ 21 ਮਈ ਦਿਨ ਵੀਰਵਾਰ ਨੂੰ ਪਾਏ ਜਾਣਗੇ ¢ ਪ੍ਰਧਾਨ ਭੁੱਲਰ ਨੇ ਕਿਹਾ ਕਿ ਜਥੇਦਾਰ ਤੋਤਾ ਸਿੰਘ ਦੇ ਚੌਥੀ ਬਰਸੀ ਸਮਾਗਮ ਸਬੰਧੀ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਉਚੇਚੇ ਤੌਰ ਪਹੁੰਚ ਕੇ ਸ਼ਰਧਾ ਤੇ ਸਤਿਕਾਰ ਭੇਟ ਕਰਨਗੇ ¢ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਕਿਹਾ ਕਿ ਜਥੇਦਾਰ ਤੋਤਾ ਸਿੰਘ ਲੋਕਾਂ ਦੇ ਹਰਮਨ ਪਿਆਰੇ ਨੇਤਾ ਸਨ, ਜਿਨ੍ਹਾਂ ਨੇ ਮੋਗਾ ਜ਼ਿਲ੍ਹਾ ਖਾਸ ਕਰਕੇ ਧਰਮਕੋਟ ਹਲਕੇ ਦਾ ਵੱਡੀ ਪੱਧਰ 'ਤੇ ਵਿਕਾਸ ਕਰਵਾ ਕੇ ਲੋਕਾਂ ਦੇ ਮਨਾਂ 'ਚ ਆਪਣੀ ਵੱਖਰੀ ਜਗ੍ਹਾ ਬਣਾਈ ਹੋਈ ਸੀ ਅਤੇ ਉਨ੍ਹਾਂ ਨੇ ਹਮੇਸ਼ਾ ਸੱਚ ਦਾ ਸਾਥ ਦਿੱਤਾ ਜਿਸ ਕਰਕੇ ਸੰਗਤਾਂ 21 ਮਈ ਨੂੰ ਬਰਸੀ ਸਮਾਗਮ 'ਚ ਵੱਡੀ ਗਿਣਤੀ ਵਿਚ ਪਹੁੰਚ ਕੇ ਆਪਣੇ ਮਹਿਬੂਬ ਨੇਤਾ ਜਥੇਦਾਰ ਤੋਤਾ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨਗੇ ¢ ਅੰਤ 'ਚ ਪ੍ਰਧਾਨ ਨਿਹਾਲ ਸਿੰਘ ਭੁੱਲਰ ਅਤੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਸਮੂਹ ਸੰਗਤ ਨੂੰ ਬਰਸੀ ਸਮਾਗਮਾਂ ਵਿਚ ਪਹੁੰਚਣ ਦੀ ਅਪੀਲ ਕੀਤੀ ¢ ਇਸ ਮੌਕੇ ਸਾਬਕਾ ਸਰਪੰਚ ਪਰਮਿੰਦਰ ਸਿੰਘ ਭੁੱਲਰ, ਨੰਬਰਦਾਰ ਗੁਰਜਿੰਦਰ ਸਿੰਘ ਜੀਂਦੜਾ, ਸਰਕਲ ਪ੍ਰਧਾਨ ਪ੍ਰਭਜੀਤ ਸਿੰਘ ਗਿੱਲ, ਰਣਜੀਤ ਸਿੰਘ ਮੱਲ੍ਹੀ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਪੰਚ ਜਸਵਿੰਦਰ ਸਿੰਘ ਔਲਖ, ਪ੍ਰਗਟ ਸਿੰਘ ਬੱਬਾ, ਈਸ਼ਵਰ ਸਿੰਘ ਆੜ੍ਹਤੀਆ, ਡਾਕਟਰ ਗੁਰਪ੍ਰੀਤ ਸਿੰਘ ਢਿੱਲੋਂ, ਬਲਦੇਵ ਸਿੰਘ ਦੇਬੀ, ਗੁਰਦੀਪ ਸਿੰਘ ਰਾਜੂ, ਪ੍ਰਧਾਨ ਇਕਬਾਲ ਸਿੰਘ ਘਾਲਾ, ਨੰਬਰਦਾਰ ਛਿੰਦਰ ਸਿੰਘ, ਗੁਰੂ ਮੈਂਬਰ