24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਪ੍ਰਨੀਤ ਕੌਰ ਨੇ ਕਿੱਕ ਬਾਕਸਿੰਗ ਚੈਂਪੀਅਨਸ਼ਿਪ 'ਚ ਪੰਜਾਬ ਭਰ 'ਚੋਂ ਤੀਸਰਾ ਸਥਾਨ ਹਾਸਿਲ ਕੀਤਾ

ਅਜੀਤ ਡੈਸਕ 20-05-2026
ਠੱਠੀ ਭਾਈ, 19 ਮਈ (ਜਗਰੂਪ ਸਿੰਘ ਮਠਾੜੂ)-ਪੰਜਾਬ ਕਿੱਕ ਬਾਕਸਿੰਗ ਐਸੋਸੀਏਸ਼ਨ ਵਲੋਂ ਜਲੰਧਰ ਵਿਖੇ ਕਰਵਾਈ ਗਈ ਰਾਜ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ 'ਚ ਜ਼ਿਲ੍ਹਾ ਮੋਗਾ ਦੇ ਪਿੰਡ ਬੰਬੀਹਾ ਭਾਈ ਦੀ ਹੋਣਹਾਰ ਵਿਦਿਆਰਥਣ ਪ੍ਰਨੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਭਰ 'ਚੋਂ ਤੀਸਰਾ ਸਥਾਨ ਹਾਸਿਲ ਕਰਕੇ ਆਪਣੇ ਮਾਪਿਆਂ, ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ¢ ਪ੍ਰਨੀਤ ਕੌਰ ਜੋ ਸਰਕਾਰੀ ਹਾਈ ਸਕੂਲ ਬੰਬੀਹਾ ਭਾਈ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਹੈ, ਕਥਾਵਾਚਕ ਪਿਤਾ ਭਾਈ ਮੱਖਣ ਸਿੰਘ ਅਤੇ ਮਾਤਾ ਗਗਨਦੀਪ ਕੌਰ ਦੀ ਹੋਣਹਾਰ ਧੀ ਹੈ, ਛੋਟੀ ਉਮਰ 'ਚ ਖੇਡਾਂ ਪ੍ਰਤੀ ਉਸ ਦੀ ਲਗਨ, ਸਖਤ ਮਿਹਨਤ ਅਤੇ ਅਨੁਸ਼ਾਸਨ ਨੇ ਉਸ ਨੂੰ ਇਸ ਵੱਡੀ ਉਪਲਬਧੀ ਤੱਕ ਪਹੁੰਚਾਇਆ ਹੈ ¢ ਸਕੂਲ ਪਹੁੰਚਣ 'ਤੇ ਹੈੱਡ ਟੀਚਰ ਪਰਮਜੀਤ ਕੌਰ ਬੰਬੀਹਾ ਭਾਈ, ਪੀ.ਟੀ. ਜਸਵਿੰਦਰ ਕੌਰ ਅਤੇ ਕੋਚ ਜੁਗਲ ਕੁਮਾਰ ਕੋਟਕਪੂਰਾ, ਹਰਮਿੰਦਰ ਕੌਰ ਵਲੋਂ ਪ੍ਰਨੀਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ¢ ਇਸ ਮੌਕੇ ਅਧਿਆਪਕਾਂ ਨੇ ਕਿਹਾ ਕਿ ਪ੍ਰਨੀਤ ਕੌਰ ਨੇ ਸਾਬਤ ਕਰ ਦਿੱਤਾ ਹੈ ਕਿ ਪਿੰਡਾਂ ਦੀਆਂ ਧੀਆਂ ਵੀ ਕਿਸੇ ਪੱਖੋਂ ਘੱਟ ਨਹੀਂ ਹਨ¢ ਮਾਪਿਆਂ ਨੂੰ ਵਧਾਈ ਦਿੰਦਿਆਂ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਪ੍ਰਨੀਤ ਕੌਰ ਦੀ ਇਹ ਪ੍ਰਾਪਤੀ ਹੋਰ ਬੱਚਿਆਂ ਲਈ ਵੀ ਪੇ੍ਰਰਨਾ ਸਰੋਤ ਬਣੇਗੀ ¢ ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ ਸਰੀਰਕ ਤੰਦਰੁਸਤੀ ਨੂੰ ਮਜ਼ਬੂਤ ਕਰਦੀਆਂ ਹਨ, ਸਗੋਂ ਬੱਚਿਆਂ 'ਚ ਆਤਮ ਵਿਸ਼ਵਾਸ, ਅਨੁਸ਼ਾਸਨ ਅਤੇ ਮੁਕਾਬਲੇ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ¢ ਇਲਾਕੇ ਦੀਆਂ ਸਮਾਜਿਕ ਅਤੇ ਖੇਡ ਸੰਸਥਾਵਾਂ ਵਲੋਂ ਵੀ ਪ੍ਰਨੀਤ ਕੌਰ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ¢
ਪਿਛਲੀ ਖ਼ਬਰ ਸਕੂਲ ਵਲੋਂ ਇਸ਼ਤਿਹਾਰ ਛਪਦੇ ਹਨ)-ਦਸਮੇਸ਼ ਪਬਲਿਕ ਸਕੂਲ ਮੋਗਾ ਦੀ ਪ੍ਰਬੰਧਕ ਕਮੇਟੀ ਨੇ 92 ਸਾਲਾ ਗਿਆਨੀ ਜਸਵੰਤ ਸਿੰਘ ਦਾ... ਅਗਲੀ ਖ਼ਬਰ ਮੋਗਾ ਸ਼ਹਿਰ ਅੰਦਰ ਚੋਣ ਲੜ ਰਹੇ ਉਮੀਦਵਾਰਾਂ ਦੇ ਪੋਸਟਰਾਂ ਅਤੇ ਕੂੜੇ ਦੇ ਢੇਰਾਂ ਦੀ ਭਰਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।