ਧਰਮਕੋਟ, 19 ਮਈ (ਪਰਮਜੀਤ ਸਿੰਘ)-ਡਾ. ਮਾਣਕ ਮੈਮੋਰੀਅਲ ਕਾਲਜ ਧਰਮਕੋਟ ਵਿਖੇ ਨਵੇਂ ਸੈਸ਼ਨ ਦੇ ਦਾਖਲਿਆਂ ਨੂੰ ਲੈ ਕੇ ਵਿਦਿਆਰਥੀਆਂ ਅਤੇ ਮਾਪਿਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ¢ ਕਾਲਜ ਕੈਂਪਸ ਵਿਚ ਹਰ ਰੋਜ਼ ਵੱਡੀ ਗਿਣਤੀ ਵਿਚ ਵਿਦਿਆਰਥੀ ਵੱਖ-ਵੱਖ ਕੋਰਸਾਂ ਸੰਬੰਧੀ ਜਾਣਕਾਰੀ ਹਾਸਲ ਕਰਨ ਅਤੇ ਦਾਖਲਾ ਪ੍ਰਕਿਰਿਆ ਪੂਰੀ ਕਰਨ ਲਈ ਪਹੁੰਚ ਰਹੇ ਹਨ¢ ਕਾਲਜ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਦੀ ਸਹੂਲਤ ਲਈ ਵਿਸ਼ੇਸ਼ ਦਾਖਲਾ ਸੈੱਲ ਬਣਾਇਆ ਗਿਆ ਹੈ ਜਿੱਥੇ ਅਧਿਆਪਕਾਂ ਅਤੇ ਕਾਉਂਸਲਰਾਂ ਵਲੋਂ ਵਿਦਿਆਰਥੀਆਂ ਨੂੰ ਕੋਰਸਾਂ, ਰੋਜ਼ਗਾਰ ਦੇ ਮੌਕਿਆਂ ਅਤੇ ਸਕਾਲਰਸ਼ਿਪਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ¢ ਪਿ੍ੰਸੀਪਲ ਨੇ ਦੱਸਿਆ ਕਾਲਜ ਵਿਚ ਬੀ.ਏ., ਬੀ.ਕਾਮ., ਬੀ.ਐਸ.ਸੀ.,ਬੀ.ਸੀ.ਏ. ਅਤੇ ਬੀ. ਬੀ. ਏ. ਕੰਪਿਊਟਰ ਕੋਰਸਾਂ ਅਤੇ ਹੋਰ ਪ੍ਰੋਫੈਸ਼ਨਲ ਕੋਰਸਾਂ ਲਈ ਦਾਖਲੇ ਜਾਰੀ ਹਨ¢ ਵਿਦਿਆਰਥੀਆਂ ਅਤੇ ਮਾਪਿਆਂ ਨੇ ਕਾਲਜ ਦੇ ਅਨੁਸ਼ਾਸਿਤ ਮਾਹੌਲ, ਤਜਰਬੇਕਾਰ ਸਟਾਫ ਅਤੇ ਵਧੀਆ ਸਿੱਖਿਆ ਪ੍ਰਬੰਧਾਂ ਦੀ ਸ਼ਲਾਘਾ ਕੀਤੀ¢ ਕਾਲਜ ਪ੍ਰਬੰਧਕਾਂ ਵਲੋਂ ਆਉਣ ਵਾਲੇ ਦਿਨਾਂ ਵਿਚ ਹੋਰ ਵਿਦਿਆਰਥੀਆਂ ਤੱਕ ਪਹੁੰਚ ਬਣਾਉਣ ਲਈ ਦਾਖਲਾ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ¢