ਕਿਸ਼ਨਪੁਰਾ ਕਲਾਂ, 19 ਮਈ (ਅਮੋਲਕ ਸਿੰਘ ਕਲਸੀ)-ਸੀ.ਬੀ.ਐਸ.ਈ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਲ ਰਹੇ ਭਾਰਤੀ ਭਾਸ਼ਾ ਸਮਰ ਕੈਂਪ ਦੇ ਤਹਿਤ ਬਲੌਸਮ ਕਾਨਵੈਂਟ ਸਕੂਲ ਵਿਚ ਦਿਵਸ-1 ਦੀ ਗਤੀਵਿਧੀ ਕਰਵਾਈ ਗਈ¢ ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਰਤ ਦੀਆਂ ਵੱਖ-ਵੱਖ ਭਾਸ਼ਾਵਾਂ ਅਤੇ ਸਭਿਆਚਾਰਾਂ ਨਾਲ ਜਾਣੂ ਕਰਵਾਉਣਾ ਸੀ¢ ਅੱਜ ਦੀ ਗਤੀਵਿਧੀ ਦੌਰਾਨ ਵਿਦਿਆਰਥੀਆਂ ਨੂੰ ਮਿਜ਼ੋਰਮ ਦੀ ਭਾਸ਼ਾ ਮਿਜੋ ਦੇ ਅੱਖਰਾਂ ਅਤੇ ਉਚਾਰਨ ਬਾਰੇ ਜਾਣਕਾਰੀ ਦਿੱਤੀ ਗਈ¢ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਨਵੀਂ ਭਾਸ਼ਾ ਦੇ ਅੱਖਰ ਸਿੱਖੇ ਅਤੇ ਇਸ ਨਾਲ ਸੰਬੰਧਿਤ ਜਾਣਕਾਰੀਆਂ ਵਿਚ ਗਹਿਰੀ ਦਿਲਚਸਪੀ ਦਿਖਾਈ¢ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਭਾਰਤ ਦੀ ਭਾਸ਼ਾਈ ਵਿਭਿੰਨਤਾ ਅਤੇ ਸੱਭਿਆਚਾਰਕ ਏਕਤਾ ਦੀ ਮਹੱਤਤਾ ਵੀ ਸਮਝਾਈ ਗਈ¢ ਇਸ ਮੌਕੇ ਪਿ੍ੰਸੀਪਲ ਡਾ. ਨਵਨੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਰਾਸ਼ਟਰੀ ਏਕਤਾ, ਸੱਭਿਆਚਾਰਕ ਸਾਂਝ ਅਤੇ ਵੱਖ-ਵੱਖ ਭਾਸ਼ਾਵਾਂ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਦੀਆਂ ਹਨ¢ ਉਨ੍ਹਾਂ ਨੇ ਬੱਚਿਆਂ ਨੂੰ ਨਵੀਆਂ ਭਾਸ਼ਾਵਾਂ ਅਤੇ ਸੱਭਿਆਚਾਰਾਂ ਨੂੰ ਜਾਣਨ ਅਤੇ ਸਿੱਖਣ ਲਈ ਪ੍ਰੇਰਿਤ ਕੀਤਾ¢