25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਬਾਬਾ ਭਾਗ ਸਿੰਘ ਸਕੂਲ ਵਿਚ ਵਿਸ਼ਵ ਲਾਫਟਰ ਦਿਵਸ ਮਨਾਇਆ

ਅਜੀਤ ਡੈਸਕ 20-05-2026
ਠੱਠੀ ਭਾਈ, 19 ਮਈ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਵਿਖੇ 'ਵਿਸ਼ਵ ਲਾਫਟਰ ਦਿਵਸ' ਮਨਾਇਆ ਗਿਆ¢ ਇਸ ਮੌਕੇ ਸਮੂਹ ਵਿਦਿਆਰਥੀਆਂ ਵਲੋਂ ਭਾਸ਼ਣ, ਕਵਿਤਾਵਾਂ ਅਤੇ ਚੁਟਕਲੇ ਪੇਸ਼ ਕੀਤੇ ਗਏ¢ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮਾਨਸਿਕ ਤਣਾਅ ਤੋਂ ਮੁਕਤ ਕਰਨਾ ਅਤੇ ਜ਼ਿੰਦਗੀ ਵਿਚ ਹਾਸੇ ਦੇ ਮਹੱਤਵ ਬਾਰੇ ਜਾਗਰੂਕ ਕਰਨਾ ਸੀ¢ ਵਿਦਿਆਰਥੀਆਂ ਵਲੋਂ ਮਿਮਿਕਰੀ ਅਤੇ ਮਜ਼ਾਕੀਆ ਸਕਿੱਟਾਂ ਪੇਸ਼ ਕਰਕੇ ਸਭ ਨੂੰ ਹੱਸਣ ਲਈ ਮਜਬੂਰ ਕਰ ਦਿੱਤਾ ਗਿਆ | ਪਿ੍ੰਸੀਪਲ ਡਾ. ਗੁਰਜੀਤ ਕੌਰ ਅਤੇ ਮੈਡਮ ਇੰਦਰਵੀਰ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੀ ਭੱਜ ਦÏੜ ਅਤੇ ਮੁਕਾਬਲੇਬਾਜ਼ੀ ਭਰੀ ਜ਼ਿੰਦਗੀ ਵਿਚ ਹਾਸਾ ਮਨੁੱਖ ਲਈ ਸਭ ਤੋਂ ਵਧੀਆ ਦਵਾਈ ਹੈ¢ ਡੇਰਾ ਭੋਰੇ ਵਾਲਾ ਦੇ ਮੁੱਖ ਸੇਵਾਦਾਰ ਬਾਬਾ ਜਗਦੇਵ ਸਿੰਘ ਜੱਗਾ, ਚਰਨਜੀਤ ਸਿੰਘ ਗੱਬੀ ਅਤੇ ਸਮੂਹ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਹਾਸਾ ਸਰੀਰ ਦੇ ਅਨੇਕਾਂ ਰੋਗਾਂ ਨੂੰ ਦੂਰ ਕਰਨ ਵਿਚ ਮਦਦਗਾਰ ਸਾਬਤ ਹੁੰਦਾ ਹੈ¢

ਪਿਛਲੀ ਖ਼ਬਰ ਐਸ.ਡੀ. ਕਾਲਜ ਮੋਗਾ ਦੀਆਂ ਵਿਦਿਆਰਥਣਾਂ ਮੈਰਿਟ ਸੂਚੀ 'ਚ ਆਈਆਂ ਅਗਲੀ ਖ਼ਬਰ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ ਪੜਤਾਲ ਉਪਰੰਤ ਕੁੱਲ 369 ਉਮੀਦਵਾਰ ਯੋਗ ਪਾਏ ਗਏ-ਜ਼ਿਲ੍ਹਾ ਚੋਣ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।