25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਐਸ.ਡੀ. ਕਾਲਜ ਮੋਗਾ ਦੀਆਂ ਵਿਦਿਆਰਥਣਾਂ ਮੈਰਿਟ ਸੂਚੀ 'ਚ ਆਈਆਂ

ਅਜੀਤ ਡੈਸਕ 20-05-2026
ਮੋਗਾ, 19 ਮਈ (ਜਸਪਾਲ ਸਿੰਘ ਬੱਬੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਵੱਖ-ਵੱਖ ਕੋਰਸਾਂ ਦੇ ਨਤੀਜੇ ਐਲਾਨੇ ਗਏ ਜਿਸ ਵਿਚ ਐਸ.ਡੀ. ਕਾਲਜ ਫਾਰ ਵੋਮੈਨ ਮੋਗਾ ਦੇ ਬੀ.ਵਾਕ ਫੂਡ ਪ੍ਰੋਸੈਸਿੰਗ ਐਂਡ ਕੁਆਲਿਟੀ ਮੈਨੇਜਮੈਂਟ ਦੇ ਤੀਸਰੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਮੈਰਿਟ ਸੂਚੀ ਵਿਚ ਕਬਜ਼ਾ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਮੈਰਿਟ ਸੂਚੀ ਵਿਚ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਮੂੰਹ ਮਿੱਠਾ ਕਰਵਾਉਂਦਿਆਂ ਕਿਹਾ ਕਿ ਉਹ ਅੱਗੇ ਵੀ ਇਸੇ ਤਰ੍ਹਾਂ ਸਫਲਤਾਵਾਂ ਹਾਸਲ ਕਰਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰਨਗੀਆਂ | ਤਾਨੀਆ ਜੋਸ਼ੀ ਨੇ ਸੀ.ਜੀ.ਪੀ.ਏ. 9.38 (86.3 ਪ੍ਰਤੀਸ਼ਤ) ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਮੈਰਿਟ ਸੂਚੀ ਵਿਚ ਪਹਿਲਾ ਸਥਾਨ, ਹਰਨੀਤ ਕੌਰ ਨੇ ਸੀ.ਜੀ.ਪੀ.ਏ. 8.79 (80.4 ਪ੍ਰਤੀਸ਼ਤ) ਹਾਸਲ ਕਰਕੇ ਦੂਜਾ ਸਥਾਨ, ਦੀਯਾ ਨੇ ਸੀ.ਜੀ.ਪੀ. ਏ 8.67 (79.2 ਪ੍ਰਤੀਸ਼ਤ) ਪ੍ਰਾਪਤ ਕਰਕੇ ਤੀਸਰਾ ਸਥਾਨ ਅਤੇ ਆਈਨਾ ਨੇ ਸੀ.ਜੀ.ਪੀ.ਏ. 8.42 (76.7 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਸੂਚੀ ਵਿਚ ਪੰਜਵਾਂ ਸਥਾਨ ਹਾਸਲ ਕੀਤਾ | ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਧੇਸ਼ ਸਿੰਘਲ ਅਤੇ ਸਕੱਤਰ ਡਾ. ਅਸ਼ੋਕ ਗਰਗ ਨੇ ਕਾਲਜ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਵਲੋਂ ਨੋਡਲ ਅਫਸਰ ਗਗਨਦੀਪ ਕੌਰ, ਸਹਾਇਕ ਪ੍ਰੋਫੈਸਰ ਰਾਜਵੀਰ ਕੌਰ ਅਤੇ ਸਹਾਇਕ ਪ੍ਰੋਫੈਸਰ ਰਿਸ਼ੂਪਾਲ ਅਤੇ ਵਿਦਿਆਰਥੀਆ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਕਾਂਗਰਸ ਪਾਰਟੀ ਦੇ ਵਰਕਰਾਂ ਵਲੋਂ ਪਿੰਡ-ਪਿੰਡ ਨੁੱਕੜ ਮੀਟਿੰਗਾਂ ਸ਼ੁਰੂ ਅਗਲੀ ਖ਼ਬਰ ਬਾਬਾ ਭਾਗ ਸਿੰਘ ਸਕੂਲ ਵਿਚ ਵਿਸ਼ਵ ਲਾਫਟਰ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।