ਮੋਗਾ, 19 ਮਈ (ਜਸਪਾਲ ਸਿੰਘ ਬੱਬੀ)-26 ਮਈ ਨੂੰ ਨਗਰ ਨਿਗਮ ਚੋਣਾਂ ਲਈ ਐਲਾਨੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਵੱਢੀ ਜਿੱਤ ਕਰਵਾਉਣ ਲਈ ਚੋਣ ਨਿਸ਼ਾਨ ਪੰਜੇ ਲਈ ਕਾਂਗਰਸ ਪਾਰਟੀ ਦੇ ਹਲਕਾ ਮੋਗਾ ਦੇ ਇੰਚਾਰਜ ਮਾਲਵਿਕਾ ਸੂਦ ਵਲੋਂ ਘਰ ਘਰ ਜਾ ਕੇ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ | ਉਨ੍ਹਾਂ ਵਲੋਂ ਸਾਬਕਾ ਕੌਂਸਲਰ ਸਾਹਿਲ ਅਰੋੜਾ ਦੀ ਧਰਮ-ਪਤਨੀ ਡਿੰਪਲ ਅਰੋੜਾ ਉਮੀਦਵਾਰ ਵਾਰਡ ਨੰਬਰ-38 ਦੀ ਜਿੱਤ ਲਈ ਵਾਰਡ ਦੇ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ, ਸਾਬਕਾ ਮੇਅਰ ਨੀਤਿਕਾ ਭੱਲਾ, ਕੌਂਸਲਰ ਸਾਹਿਲ ਅਰੋੜਾ ਅਤੇ ਹੋਰ ਸੀਨੀਅਰ ਆਗੂ ਅਤੇ ਵਰਕਰ ਚੋਣ ਨਿਸ਼ਾਨ ਪੰਜੇ ਲਈ ਵੋਟ ਅਪੀਲ ਕਰ ਰਹੇ ਹਨ | ਮਾਲਵਿਕਾ ਸੂਦ ਅਤੇ ਸਾਹਿਲ ਅਰੋੜਾ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਹਰ ਵਰਗ ਤੋਂ ਮਿਲ ਰਿਹਾ ਪਿਆਰ ਅਤੇ ਸਤਿਕਾਰ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਬਦਲਾਅ ਚਾਹੁੰਦੇ ਹਨ ਅਤੇ ਕਾਂਗਰਸ ਪਾਰਟੀ 'ਤੇ ਭਰੋਸਾ ਪ੍ਰਗਟ ਕਰ ਰਹੇ ਹਨ | ਉਮੀਦਵਾਰ ਡਿੰਪਲ ਅਰੋੜਾ ਨੇ ਵੋਟਰਾਂ ਨੂੰ ਭਰੋਸਾ ਦਿਵਾਇਆ ਕਿ ਜੇਕਰ ਉਨ੍ਹਾਂ ਨੂੰ ਜਿਤਾਇਆ ਜਾਂਦਾ ਹੈ ਤਾਂ ਵਾਰਡ ਦੇ ਹਰ ਮਸਲੇ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ |