26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

'ਆਪ' ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ- ਪ੍ਰਧਾਨ ਹਰੀ ਸਿੰਘ ਖਾਈ

ਅਜੀਤ ਡੈਸਕ 20-05-2026
ਮੋਗਾ, 19 ਮਈ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰੀ ਸਿੰਘ ਖਾਈ ਨੇ ਇਕ ਬਿਆਨ ਰਾਹੀਂ ਕਿਹਾ ਕਿ ਆਪ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਚੁੱਕੀ ਹੈ, ਜਿਸ ਕਾਰਨ ਲੋਕਾਂ ਵਿਚ ਹਾਹਾਕਾਰ ਮਚੀ ਹੋਈ ਹੈ | ਲੋਕਾਂ ਨੂੰ ਆਪਣੇ ਹਰ ਕੰਮ ਕਰਵਾਉਣ ਲਈ ਸੜਕਾਂ 'ਤੇ ਧਰਨੇ ਲਗਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਹਿੰਮਤਪੁਰਾ ਤੋਂ ਨਿਹਾਲ ਸਿੰਘ ਵਾਲਾ ਨੂੰ ਆਉਂਦੀ ਸੜਕ ਪਿਛਲੇ ਲੰਬੇ ਸਮੇਂ ਤੋਂ ਟੁੱਟੀ ਹੋਈ ਹੈ | ਜਿਸ ਨੂੰ ਬਣਾਉਣ ਵਾਸਤੇ ਆਪ ਸਰਕਾਰ ਦੇ ਕਿਸੇ ਵੀ ਅਧਿਕਾਰੀ ਜਾਂ ਵਿਧਾਇਕ ਨੇ ਕੋਈ ਉਪਰਾਲਾ ਨਹੀਂ ਕੀਤਾ | ਇਹ ਸੜਕ ਦੋ ਜ਼ਿਲਿਆਂ ਨੂੰ ਜੋੜਦੀ ਹੈ | ਪ੍ਰੰਤੂ ਇਸ ਵਿਚ ਵੱਡੇ ਖੱਡੇ ਪੈ ਚੁੱਕੇ ਹਨ ਅਤੇ ਲੋਕਾਂ ਨੂੰ ਇੱਥੋਂ ਲੰਘਣਾ ਮੁਸ਼ਕਿਲ ਹੋ ਰਿਹਾ ਹੈ | ਉਨ੍ਹਾਂ ਕਿਹਾ ਬੀਤੇ ਕੱਲ੍ਹ ਪਿੰਡ ਭਾਗੀਕੇ ਦੇ ਵਸਨੀਕਾਂ ਨੇ ਸੜਕ ਨੂੰ ਜਾਮ ਕਰ ਦਿੱਤਾ ਕਿਉਂਕਿ ਇਥੋਂ ਸੜਕ ਇਨੀ ਟੁੱਟ ਚੁੱਕੀ ਹੈ ਕਿ ਇਥੋਂ ਲੰਘਣ ਵਾਲੇ ਵਹੀਕਲਾਂ ਨਾਲ ਉੱਡ ਕੇ ਧੂੜ ਰੇਤਾ ਉਨ੍ਹਾਂ ਦੇ ਘਰਾਂ ਵਿਚ ਪੈ ਰਿਹਾ ਹੈ, ਜਿਸ ਨਾਲ ਪਿੰਡ ਭਾਗੀਕੇ ਦੇ ਵਸਨੀਕਾਂ ਨੇ ਦੱਸਿਆ ਕਿ ਸਾਨੂੰ ਜਿਉਣਾ ਦੁੱਭਰ ਹੋਇਆ ਪਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਕੋਲ ਕੋਈ ਨੀਤੀ ਨਹੀਂ ਹੈ, ਜਿਸ ਕਰਕੇ ਲੋਕ ਬੇਹਾਲ ਹੋਏ ਪਏ ਹਨ | ਉਨ੍ਹਾਂ ਕਿਹਾ ਕਿ ਇਕ ਪਾਸੇ 'ਆਪ' ਸਰਕਾਰ ਨੇ ਕਰੋੜਾਂ ਰੁਪਏ ਦੇ ਇਸ਼ਤਿਹਾਰ ਲਾ ਕੇ ਔਰਤਾਂ ਨੂੰ ਹਜ਼ਾਰ ਰੁਪਿਆ ਮਹੀਨਾ ਦੇਣ ਦੇ ਲਾਰੇ ਲਾਏ ਹਨ, ਦੂਸਰੇ ਪਾਸੇ ਔਰਤਾਂ ਨੂੰ ਸੜਕਾਂ ਬਣਾਉਣ ਲਈ ਧਰਨੇ ਲਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਪ੍ਰਧਾਨ ਹਰੀ ਸਿੰਘ ਖਾਈ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਖ਼ਤ ਆਲੋਚਨਾ ਕਰਦੇ ਹੋਏ ਕਿਹਾ ਕਿ 2027 'ਚ ਪੰਜਾਬ ਦੇ ਲੋਕ ਇਸ ਸਰਕਾਰ ਨੂੰ ਚਲਦਾ ਕਰਕੇ ਕਾਂਗਰਸ ਦੀ ਸਰਕਾਰ ਨੂੰ ਲਿਆਉਣ ਤਾਂ ਕਿ ਲੋਕਾਂ ਦੇ ਜਿਹੜੇ ਅਧੂਰੇ ਕੰਮ ਹਨ ਉਹ ਪੂਰੇ ਹੋ ਸਕਣ |

ਪਿਛਲੀ ਖ਼ਬਰ ਵਾਰਡ ਨੰਬਰ 5 ਤੋਂ 'ਆਪ' ਉਮੀਦਵਾਰ ਕਾਹਨਪੁਰੀਆ ਨੂੰ ਮਿਲ ਰਿਹਾ ਭਰਵਾਂ ਵੋਟ ਹੁੰਗਾਰਾ ਅਗਲੀ ਖ਼ਬਰ ਲਾਇਨਜ਼ ਕਲੱਬ ਮੋਗਾ ਸੈਂਟਰਲ ਦੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।