27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਓ.ਪੀ.ਡੀ. ਰਜਿਸਟ੍ਰੇਸ਼ਨ ਸਮੇਂ ਲਾਈਨਾਂ ਤੋਂ ਬਚਣ ਲਈ ਤੁਰੰਤ ਬਣਾਓ ਆਭਾ ਆਈ.ਡੀ-ਸਿਵਲ ਸਰਜਨ <br/>

ਅਜੀਤ ਡੈਸਕ 20-05-2026
ਮੋਗਾ, 19 ਮਈ (ਗੁਰਤੇਜ ਸਿੰਘ ਬੱਬੀ)-ਸਿਹਤ ਵਿਭਾਗ ਮੋਗਾ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ | ਸਿਵਲ ਸਰਜਨ ਮੋਗਾ ਡਾ. ਅਸ਼ੋਕ ਸਿੰਗਲਾ ਨੇ ਕਿਹਾ ਕਿ ਜਿੱਥੇ ਜ਼ਿਲੇ੍ਹ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਾਹਿਰ ਡਾਕਟਰਾਂ ਵਲੋਂ ਵਧੀਆ ਇਲਾਜ ਕੀਤਾ ਜਾ ਰਿਹਾ ਹੈ, ਉੱਥੇ ਇਸ ਇਲਾਜ ਲਈ ਇਕ ਹੋਰ ਕਦਮ ਵਧਾਉਂਦਿਆਂ ਇਸ ਇਲਾਜ ਨੂੰ ਆਯੁਸ਼ਮਾਨ ਭਾਰਤ ਡਿਜੀਟਲ ਅਕਾਊਾਟ (ਆਭਾ) ਯੋਜਨਾ ਤਹਿਤ ਆਨਲਾਈਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲ ਵਿਚ ਓ.ਪੀ.ਡੀ. ਦੀਆਂ ਲੰਮੀਆਂ ਲਾਈਨਾਂ ਤੋਂ ਬਚਣ ਲਈ ਜ਼ਿਲ੍ਹਾ ਨਿਵਾਸੀਆਂ ਨੂੰ ਤੁਰੰਤ ਆਭਾ ਆਈ.ਡੀ. ਬਣਾਉਣੀ ਚਾਹੀਦੀ ਹੈ ਅਤੇ ਆਪਣੀ ਆਭਾ ਆਈ.ਡੀ. ਬਣਾਉਣ ਨਾਲ ਮਰੀਜ਼ ਨੂੰ ਇਕ ਹਸਪਤਾਲ ਤੋਂ ਦੂਸਰੇ ਹਸਪਤਾਲ ਵਿਚ ਇਲਾਜ ਕਰਵਾਉਣ ਸਮੇਂ ਕਿਸੇ ਤਰ੍ਹਾਂ ਦੇ ਕਾਗ਼ਜ਼ਾਤ ਜਿਵੇਂ ਮੈਡੀਕਲ ਰਿਪੋਰਟਾਂ, ਐਕਸਰੇ ਆਦਿ ਕੋਈ ਵੀ ਦਸਤਾਵੇਜ਼ ਨਾਲ ਚੁੱਕਣ ਦੀ ਜ਼ਰੂਰਤ ਨਹੀਂ ਰਹੇਗੀ, ਕਿਉਂਕਿ ਸਬੰਧਿਤ ਡਾਕਟਰ ਇਹ ਸਾਰਾ ਡਾਟਾ ਆਭਾ ਆਈ.ਡੀ. ਤੋਂ ਚੈੱਕ ਕਰਨ ਦੇ ਸਮਰਥ ਹੋਣਗੇ ਅਤੇ ਮਰੀਜ਼ ਨੂੰ ਇਕ ਤੋਂ ਦੂਸਰੇ ਡਾਕਟਰ ਕੋਲ ਇਲਾਜ ਕਰਵਾਉਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਉਨ੍ਹਾਂ ਕਿਹਾ ਕਿ ਅਚਾਨਕ ਸਿਹਤ ਸਮੱਸਿਆ ਆਉਣ ਸਮੇਂ ਪਹਿਲਾਂ ਹੋਏ ਇਲਾਜ ਸਬੰਧੀ ਕਾਗ਼ਜ਼ਾਤ, ਰਿਪੋਰਟਾਂ ਆਦਿ ਦਿਖਾਉਣੀਆਂ ਪੈਂਦੀਆਂ ਹਨ | ਕਈ ਵਾਰ ਅਜਿਹੀਆਂ ਰਿਪੋਰਟਾਂ ਉਪਲਬਧ ਨਾ ਹੋਣ ਕਾਰਨ ਮਰੀਜ਼ ਦੇ ਇਲਾਜ ਵਿਚ ਦੇਰੀ ਹੁੰਦੀ ਸੀ | ਇਸ ਦੇਰੀ ਨੂੰ ਖ਼ਤਮ ਕਰਨ ਅਤੇ ਰਿਪੋਰਟਾਂ ਆਦਿ ਦੀ ਅੜਚਣ ਨੂੰ ਖ਼ਤਮ ਕਰਨ ਦੇ ਮਨੋਰਥ ਨਾਲ ਲੋਕਾਂ ਦੀ ਆਭਾ ਆਈ.ਡੀ ਬਣਾਈ ਜਾ ਰਹੀ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭਵਿੱਖ ਵਿਚ ਬਿਹਤਰੀਨ ਸਿਹਤ ਸਹੂਲਤਾਂ ਲੈਣ ਅਤੇ ਇਲਾਜ ਸਮੇਂ ਰਿਪੋਰਟਾਂ ਦਾ ਬੋਝ ਚੁੱਕਣ ਤੋਂ ਮੁਕਤ ਹੋਣ ਲਈ ਆਭਾ ਆਈ.ਡੀ. ਜ਼ਰੂਰ ਬਣਾਓ, ਜੋ ਸਮੂਹ ਸਿਹਤ ਕੇਂਦਰ ਵਿਚ ਬਿਲਕੁਲ ਮੁਫ਼ਤ ਬਣਾਈ ਜਾ ਰਹੀਆਂ ਹਨ | ਕੋਈ ਵੀ ਵਿਅਕਤੀ ਇਸ ਦਾ ਬਾਰ ਕੋਡ ਸਕੈਨ ਕਰਕੇ ਜਾਂ ਆਨਲਾਈਨ ਸਹੂਲਤ ਰਾਹੀਂ ਆਪਣੀ ਆਭਾ ਆਈ.ਡੀ. ਖ਼ੁਦ ਬਣਾ ਸਕਦਾ ਹੈ, ਜਿਸ ਲਈ ਮੋਬਾਈਲ ਲਿੰਕ ਆਧਾਰ ਕਾਰਡ ਨੰਬਰ ਦੀ ਜ਼ਰੂਰਤ ਹੁੰਦੀ ਹੈ |

ਪਿਛਲੀ ਖ਼ਬਰ ਡਾ. ਸੈਫੁਦੀਨ ਕਿਚਲੂ ਸਕੂਲ ਦੇ ਕਿੰਡਰਗਾਰਟਨ ਵਿੰਗ ਵਿਖੇ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਸੰਤ ਮਹੇਸ਼ ਮੁਨੀ ਬੋਰੇ ਵਾਲੇ ਸਕੂਲ ਵਿਚ ਫਨ ਪਿਕਨਿਕ ਡੇ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।