15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਕਰੀਅਰ ਜ਼ੋਨ ਨੇ ਲਗਵਾਇਆ ਪੀ.ਟੀ.ਈ. ਦਾ ਸੈਮੀਨਾਰ

ਅਜੀਤ ਡੈਸਕ 21-05-2026
ਮੋਗਾ, 20 ਮਈ (ਗੁਰਤੇਜ ਸਿੰਘ ਬੱਬੀ)-ਮੋਗਾ ਦੀ ਪ੍ਰਸਿੱਧ ਆਈਲਟਸ ਤੇ ਪੀ.ਟੀ.ਈ. ਸੰਸਥਾ ਕਰੀਅਰ ਜੋਨ ਵਲੋਂ ਇਕ ਵਿਸ਼ੇਸ਼ ਪੀ.ਟੀ.ਈ. ਸੈਮੀਨਾਰ ਕਰਵਾਇਆ | ਇਸ ਸੈਮੀਨਾਰ ਦੌਰਾਨ ਪੀ.ਟੀ.ਈ. ਟੀਮ ਦੇ ਮਾਹਿਰ ਗੌਰਵ ਦੁਆ ਨੇ ਵਿਦਿਆਰਥੀਆਂ ਨੂੰ ਪੀ.ਟੀ.ਈ. ਦੀ ਪ੍ਰੀਖਿਆ ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀ ਦਿੱਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੀ.ਟੀ.ਈ. ਵਿਚ ਵਧੀਆ ਸਕੋਰ ਹਾਸਲ ਕਰਨ ਲਈ ਟਰਿੱਕਾਂ, ਟਾਈਮ ਮੈਨੇਜਮੈਂਟ ਤੇ ਮੋਕ ਟੈਸਟਾਂ ਬਾਰੇ ਵੀ ਜਾਣਕਾਰੀ ਦਿੱਤੀ | ਇਸ ਸੈਮੀਨਾਰ ਵਿਚ ਵੱਡੀ ਗਿਣਤੀ ਵਿਚ ਪੁੱਜੇ ਵਿਦਿਆਰਥੀਆਂ ਨੇ ਸਵਾਲਾਂ ਦੇ ਅਦਾਨ ਪ੍ਰਦਾਨ ਨਾਲ ਵੀ ਜਾਣਕਾਰੀ ਇਕੱਤਰ ਕੀਤੀ | ਸੰਸਥਾ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਦੇ ਵਿਦੇਸ਼ੀ ਸੁਪਨੇ ਸਾਕਾਰ ਕਰਨ ਵਿਚ ਸਹਾਈ ਹੁੰਦੇ ਹਨ | ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਸੈਮੀਨਾਰ ਲਈ ਗੌਰਵ ਦੁਆ ਤੇ ਕਰੀਅਰ ਜੋਨ ਟੀਮ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਅਕਾਲੀ ਦਲ ਵਲੋਂ ਨਗਰ ਨਿਗਮ ਮੋਗਾ ਦੀਆਂ ਚੋਣਾਂ ਵਿਕਾਸ, ਸ਼ਹਿਰ ਦਾ ਸੁੰਦਰੀਕਰਨ ਅਤੇ ਨਵੇਂ ਪ੍ਰਾਜੈਕਟ ਦੇ ਮੁੱਦੇ 'ਤੇ ਲੜੀ... ਅਗਲੀ ਖ਼ਬਰ ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵਲੋਂ ਦੁੱਧ ਦੀਆਂ ਡੇਅਰੀਆਂ ਦੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।