15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਜੀ.ਐਨ. ਸਕੂਲ 'ਚ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਕਰਵਾਈਆਂ

ਅਜੀਤ ਡੈਸਕ 21-05-2026
ਨੱਥੂਵਾਲਾ ਗਰਬੀ, 20 ਮਈ (ਨਵਦੀਪ ਸਿੰਘ)-ਜੀ.ਐਨ. ਕਾਨਵੈਂਟ ਸਕੂਲ ਵਿਚ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਬੜੇ ਉਤਸ਼ਾਹ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਈਆਂ ਗਈਆਂ | ਸਕੂਲ ਦਾ ਮਾਹੌਲ ਚੋਣਾਂ ਕਾਰਨ ਬਹੁਤ ਹੀ ਰੌਣਕ ਭਰਿਆ ਦਿਖਾਈ ਦੇ ਰਿਹਾ ਸੀ | ਵਿਦਿਆਰਥੀਆਂ ਵਿਚ ਚੋਣਾਂ ਲਈ ਕਾਫ਼ੀ ਉਤਸੁਕਤਾ ਅਤੇ ਖ਼ੁਸ਼ੀ ਵੇਖਣ ਨੂੰ ਮਿਲੀ | ਚੋਣਾਂ ਵਿਚ ਹੈੱਡ ਲੜਕੇ, ਹੈੱਡ ਲੜਕੀਆਂ, ਖੇਡ ਕਪਤਾਨ ਅਤੇ ਹੋਰ ਅਹੁਦਿਆਂ ਲਈ ਉਮੀਦਵਾਰਾਂ ਨੇ ਭਾਗ ਲਿਆ | ਉਮੀਦਵਾਰਾਂ ਨੇ ਆਪਣੇ ਵਿਚਾਰ ਅਤੇ ਯੋਜਨਾਵਾਂ ਵਿਦਿਆਰਥੀਆਂ ਅੱਗੇ ਰੱਖੀਆਂ ਅਤੇ ਸਾਫ਼-ਸੁਥਰੇ ਢੰਗ ਨਾਲ ਪ੍ਰਚਾਰ ਕੀਤਾ | ਵਿਦਿਆਰਥੀਆਂ ਨੇ ਵੀ ਪੂਰੇ ਉਤਸ਼ਾਹ ਨਾਲ ਆਪਣੇ ਮਨਪਸੰਦ ਉਮੀਦਵਾਰਾਂ ਨੂੰ ਸਮਰਥਨ ਦਿੱਤਾ | ਵੋਟਿੰਗ ਦੀ ਪ੍ਰਕਿਰਿਆ ਸਕੂਲ ਦੇ ਅਧਿਆਪਕਾਂ ਦੀ ਦੇਖ-ਰੇਖ ਹੇਠ ਕਰਵਾਈ ਗਈ | ਸਾਰੇ ਵਿਦਿਆਰਥੀਆਂ ਨੇ ਕਤਾਰਾਂ ਵਿਚ ਖੜ੍ਹ ਕੇ ਆਪਣੀ ਵੋਟ ਪਾਈ | ਚੋਣਾਂ ਦੌਰਾਨ ਅਨੁਸ਼ਾਸਨ ਦਾ ਖ਼ਾਸ ਧਿਆਨ ਰੱਖਿਆ ਗਿਆ | ਵੋਟਾਂ ਦੀ ਗਿਣਤੀ ਪੂਰੀ ਹੋਣ ਤੋਂ ਬਾਅਦ ਜੇਤੂ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕੀਤਾ ਗਿਆ | ਜੇਤੂ ਵਿਦਿਆਰਥੀਆਂ ਨੂੰ ਸਕੂਲ ਪਿ੍ੰਸੀਪਲ ਵਲੋਂ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ | ਇਹ ਚੋਣਾਂ ਵਿਦਿਆਰਥੀਆਂ ਲਈ ਲੋਕਤੰਤਰ ਅਤੇ ਨੇਤਿ੍ਤਵ ਦੀ ਸਿੱਖਿਆ ਪ੍ਰਾਪਤ ਕਰਨ ਦਾ ਵਧੀਆ ਮੌਕਾ ਸਾਬਤ ਹੋਈਆਂ | ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਚੋਣਾਂ ਨੂੰ ਸਫਲ ਬਣਾਉਣ ਵਿਚ ਮਹੱਤਵਪੂਰਨ ਯੋਗਦਾਨ ਪਾਇਆ |
ਪਿਛਲੀ ਖ਼ਬਰ ਐਚ.ਕੇ.ਆਰ.ਐਨ. ਦੇ ਕਰਮਚਾਰੀਆਂ ਨੂੰ 4 ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ ਕਰਮਚਾਰੀ ਯੂਨੀਅਨ ਨੇ ਐਚਕੇਆਰਐਨ ਦੇ ਚੇਅਰਮੈਨ... ਅਗਲੀ ਖ਼ਬਰ ਦੀ ਲਰਨਿੰਗ ਫ਼ੀਲਡ ਸਕੂਲ 'ਯੁੱਧ ਨਸ਼ਿਆਂ ਵਿਰੁੱਧ' ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।