15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਾਰਡ ਨੰਬਰ 47 ਤੋਂ ਅਕਾਲੀ ਉਮੀਦਵਾਰ ਹਰਬੰਸ ਸਿੰਘ ਖ਼ਾਲਸਾ ਵਲੋਂ ਚੋਣ ਪ੍ਰਚਾਰ ਤੇਜ਼ <br/>

ਅਜੀਤ ਡੈਸਕ 24-05-2026
ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-26 ਮਈ ਨੂੰ ਨਗਰ ਨਿਗਮ ਮੋਗਾ ਦੀ ਹੋਣ ਜਾ ਰਹੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਹਰਬੰਸ ਸਿੰਘ ਖ਼ਾਲਸਾ ਜੋ ਕਿ ਪੜ੍ਹੇ ਲਿਖੇ, ਸੂਝਵਾਨ, ਇਮਾਨਦਾਰ, ਮਿਹਨਤੀ, ਲੋੜਵੰਦਾਂ ਦੇ ਹਮਦਰਦ, ਗੁਰੂਘਰ ਦੇ ਸੇਵਾਦਾਰ ਤੇ ਹਰ ਇਕ ਦੇ ਦੁੱਖ ਸੁੱਖ 'ਚ ਕੰਮ ਆਉਣ ਵਾਲੇ ਉਮੀਦਵਾਰ ਹਨ, ਨੂੰ 47 ਨੰਬਰ ਵਾਰਡ ਤੋਂ ਵਾਰਡ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਅਕਾਲੀ ਆਗੂਆਂ ਵਲੋਂ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਸਿਖ਼ਰਾਂ 'ਤੇ ਪਹੁੰਚਾਇਆ ਜਾ ਰਿਹਾ ਹੈ | ਜ਼ਿਕਰਯੋਗ ਹੈ ਕਿ ਹਰਬੰਸ ਸਿੰਘ ਖ਼ਾਲਸਾ ਸਾਬਕਾ ਪਿ੍ੰਸੀਪਲ ਸੁਖਚੈਨ ਸਿੰਘ ਹੀਰਾ ਦੇ ਵੱਡੇ ਭਰਾਤਾ ਹਨ ਤੇ ਵਾਰਡ ਨੰਬਰ 47 ਵਿਚ ਉਨ੍ਹਾਂ ਦਾ ਬਹੁਤ ਵੱਡਾ ਜਨ ਆਧਾਰ ਹੈ | ਚੋਣ ਪ੍ਰਚਾਰ ਦੌਰਾਨ ਹਰਬੰਸ ਸਿੰਘ ਖ਼ਾਲਸਾ ਨੇ ਕਿਹਾ ਕਿ ਜੇਕਰ ਵਾਰਡ ਵਾਸੀ ਉਨ੍ਹਾਂ ਨੂੰ ਜਿਤਾਉਂਦੇ ਹਨ ਤਾਂ ਉਹ ਵਾਰਡ ਦੇ ਵਿਕਾਸ ਵਿਚ ਕੋਈ ਕਮੀ ਬਾਕੀ ਨਹੀਂ ਛੱਡਣਗੇ ਤੇ ਅਧੂਰੇ ਪਏ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣੇ, ਮੁਹੱਲੇ ਦੀ ਸਾਂਝੀਵਾਲਤਾ, ਸਫ਼ਾਈ, ਪ੍ਰਦੂਸ਼ਣ ਰਹਿਤ ਵਾਤਾਵਰਨ, ਹਰਿਆਲੀ ਭਰਿਆ ਆਲਾ-ਦੁਆਲਾ ਸਿਰਜਣ ਦੇ ਯਤਨ ਕੀਤੇ ਜਾਣਗੇ | ਉਨ੍ਹਾਂ ਵਾਰਡ ਵਾਸੀਆਂ ਨੂੰ ਬੇਨਤੀ ਕੀਤੀ ਕਿ ਉਹ ਇਕ ਵਾਰ ਮੈਨੂੰ ਸੇਵਾ ਦਾ ਮੌਕਾ ਦੇਣ ਤੇ ਮੈਂ ਉਨ੍ਹਾਂ ਦੀਆਂ ਆਸਾਂ 'ਤੇ ਖਰਾ ਉੱਤਰਨ ਲਈ ਹਰ ਸੰਭਵ ਯਤਨ ਕਰਾਂਗਾ |


ਪਿਛਲੀ ਖ਼ਬਰ ਵਾਰਡ ਨੰਬਰ 5 ਤੋਂ ਅਰਵਿੰਦਰ ਸਿੰਘ ਹੈਪੀ ਕਾਨਪੁਰੀਆ ਦਾ ਚੋਣ ਪ੍ਰਚਾਰ ਸਿਖ਼ਰਾਂ 'ਤੇ ਅਗਲੀ ਖ਼ਬਰ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਕਾਕਾ ਲੋਹਗੜ੍ਹ ਵਲੋਂ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।