07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਮੋਗਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ ਸ਼ਾਨਦਾਰ ਜਿੱਤ-ਦਰਸ਼ਨ ਸਿੰਘ ਥਰਾਜ

ਅਜੀਤ ਡੈਸਕ 25-05-2026
ਠੱਠੀ ਭਾਈ, 24 ਮਈ (ਜਗਰੂਪ ਸਿੰਘ ਮਠਾੜੂ)-ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਚੇਅਰਮੈਨ ਦਰਸ਼ਨ ਸਿੰਘ ਥਰਾਜ ਨੇ ਨਗਰ ਨਿਗਮ ਮੋਗਾ ਦੀਆਂ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਹੋਣ ਵਾਲੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਪਾਰਟੀ ਸ਼ਾਨਦਾਰ ਜਿੱਤ ਦਰਜ ਕਰੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨਾਕਾਮ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਹੁਣ ਦੁਬਾਰਾ ਅਕਾਲੀ ਦਲ ਵੱਲ ਆਸ ਭਰੀ ਨਜ਼ਰਾਂ ਨਾਲ ਦੇਖ ਰਹੇ ਹਨ | ਦਰਸ਼ਨ ਸਿੰਘ ਥਰਾਜ ਨੇ ਕਿਹਾ ਕਿ ਮੋਗਾ ਸ਼ਹਿਰ ਦੇ ਵਿਕਾਸ, ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ, ਸੀਵਰੇਜ ਅਤੇ ਸੜਕਾਂ ਵਰਗੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਸਿਰਫ਼ ਅਕਾਲੀ ਦਲ ਹੀ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਦੌਰਾਨ ਪਾਰਟੀ ਦੇ ਉਮੀਦਵਾਰ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ |
ਪਿਛਲੀ ਖ਼ਬਰ ਹਲਕਾ ਧਰਮਕੋਟ ਦੀ ਸਿਆਸਤ ਦੇ ਬਾਬਾ ਬੋਹੜ ਰਹੇ ਜਥੇਦਾਰ ਕਸ਼ਮੀਰ ਸਿੰਘ ਬਾਜੇ ਕੇ ਦਾ ਦਿਹਾਂਤ ਅਗਲੀ ਖ਼ਬਰ ਵਾਰਡ ਵਾਸੀਆਂ ਨੇ ਸੁਖਨਜੀਤ ਕੌਰ ਟੱਕਰ ਦੀ ਜਿੱਤ ਬਣਾਈ ਯਕੀਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।