19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਪੰਜਾਬ ਐਂਡ ਸਿੰਧ ਬੈਂਕ ਨੇ ਖੇਤਰੀ ਦਫ਼ਤਰ ਮੋਗਾ ਵਿਖੇ ਬੀ.ਸੀ. ਦੀ ਮੀਟਿੰਗ

ਅਜੀਤ ਡੈਸਕ 26-05-2026
ਮੋਗਾ, 25 ਮਈ (ਜਸਪਾਲ ਸਿੰਘ ਬੱਬੀ)-ਪੰਜਾਬ ਐਂਡ ਸਿੰਧ ਬੈਂਕ ਨੇ ਖੇਤਰੀ ਦਫ਼ਤਰ ਮੋਗਾ ਵਿਖੇ ਬਿਜ਼ਨਸ ਕੌਰਸਪੌਂਡੈਂਟਸ (ਬੀ.ਸੀ.) ਦੀ ਮੀਟਿੰਗ ਵਿਚ ਜ਼ਿਲ੍ਹਾ ਮੋਗਾ ਅਤੇ ਤਰਨਤਾਰਨ ਖੇਤਰਾਂ ਦੇ ਬੀਸੀਜ਼ ਨੇ ਹਿੱਸਾ ਲਿਆ | ਮੀਟਿੰਗ ਦੀ ਪ੍ਰਧਾਨਗੀ ਅਸ਼ਨੀ ਕੁਮਾਰ ਜਨਰਲ ਮੈਨੇਜਰ ਪੰਜਾਬ ਐਂਡ ਸਿੰਧ ਬੈਂਕ, ਪ੍ਰਕਾਸ਼ ਚੰਦਰ ਮਿਸ਼ਰਾ ਰਿਜਨਲ ਮੈਨੇਜਰ ਖੇਤਰੀ ਦਫ਼ਤਰ ਮੋਗਾ, ਮੁੱਖ ਪ੍ਰਬੰਧਕ ਵਿਕਾਸ ਸਿੰਘ, ਮੁੱਖ ਪ੍ਰਬੰਧਕ ਤੇਜਾ ਸਿੰਘ, ਲੀਡ ਬੈਂਕ ਪ੍ਰਬੰਧਕ ਰਾਮੇਸ਼ਵਰ ਦਾਸ ਅਤੇ ਆਰਸੇਟੀ ਡਾਇਰੈਕਟਰ ਪੰਕਜੇਸ਼ ਗੁਪਤਾ ਹਾਜ਼ਰ ਸਨ | ਉਨ੍ਹਾਂ ਨੇ ਬੀਸੀਜ਼ ਨੂੰ ਪ੍ਰੇਰਿਤ ਕੀਤਾ ਅਤੇ ਸਾਈਬਰ ਸਾਈਬਰ ਸੁਰੱਖਿਆ 'ਤੇ ਜ਼ੋਰ ਦਿੰਦਿਆਂ ਬੀ.ਸੀ. ਨੂੰ ਸਾਈਬਰ ਧੋਖਾਧੜੀ ਪ੍ਰਤੀ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਖਾਤੇ ਖੋਲ੍ਹਣ ਸਮੇਂ ਲੋੜੀਂਦੀਆਂ ਸਾਵਧਾਨੀਆਂ ਵਰਤਣ ਬਾਰੇ ਜਾਗਰੂਕ ਕੀਤਾ | ਉਨ੍ਹਾਂ ਡਿਜੀਟਲ ਉਤਪਾਦਾਂ ਦੀ ਜਾਣਕਾਰੀ ਦਿੰਦਿਆਂ ਬੈਂਕ ਵਲੋਂ ਸ਼ੁਰੂ ਕੀਤੇ ਗਏ ਨਵੀਨਤਮ ਡਿਜੀਟਲ ਬੈਂਕਿੰਗ ਉਤਪਾਦਾਂ ਅਤੇ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ | ਉਨ੍ਹਾਂ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਵਿੱਤੀ ਵਰ੍ਹੇ 2025-26 ਦੌਰਾਨ ਕਾਰੋਬਾਰ ਵਧਾਉਣ ਅਤੇ ਪ੍ਰਧਾਨ ਮੰਤਰੀ ਜਨ ਧਨ ਯੋਜਨਾ ਖਾਤੇ ਖੋਲ੍ਹਣ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੀ.ਸੀ. ਨੂੰ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਵਧ ਰਹੀ ਗਰਮੀ ਨੂੰ ਲੈ ਕੇ ਡਾ. ਗੁਰਪ੍ਰੀਤ ਸਿੰਘ ਢਿੱਲੋਂ ਦੀ ਲੋਕਾਂ ਨੂੰ ਅਪੀਲ ਅਗਲੀ ਖ਼ਬਰ ਝੋਨੇ ਦੇ ਸੀਜ਼ਨ ਦੌਰਾਨ ਡੀਜ਼ਲ ਮਹਿੰਗਾ ਹੋਣ ਨਾਲ ਕਿਸਾਨਾਂ 'ਤੇ ਵਧੇਗਾ ਆਰਥਿਕ ਬੋਝ-ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।