18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸ਼ੂਟਰ ਜਸਪ੍ਰੀਤ ਸਿੰਘ ਨੇ ਨੈਸ਼ਨਲ ਪੱਧਰ ਦੇ ਮੁਕਾਬਲਿਆਂ ਲਈ ਕੀਤਾ ਕੁਆਲੀਫਾਈ

ਅਜੀਤ ਡੈਸਕ 28-05-2026
ਮੋਗਾ, 27 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੀ ਆ ਰਹੀ ਹੈ | ਇਸੇ ਲੜੀ ਦੇ ਤਹਿਤ ਇਕ ਮੀਲ ਪੱਥਰ ਸਥਾਪਿਤ ਕਰਦਿਆਂ ਬਲੂਮਿੰਗ ਬਡਜ਼ ਸਕੂਲ ਦੇ 12ਵੀਂ ਕਲਾਸ ਦੇ ਵਿਦਿਆਰਥੀ ਨੇ ਪ੍ਰੀ-ਨੈਸ਼ਨਲ ਲੈਵਲ ਸ਼ੂਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨੈਸ਼ਨਲ ਲੈਵਲ ਦੇ ਮੁਕਾਬਲਿਆਂ ਲਈ ਆਪਣੀ ਥਾਂ ਪੱਕੀ ਕੀਤੀ | ਇਹ ਪ੍ਰਗਟਾਵਾ ਕਰਦਿਆਂ ਸਕੂਲ ਪਿ੍ੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ 135ਵੀਂ ਇੰਡੀਆ ਓਪਨ ਕੰਪੀਟੀਸ਼ਨ ਇਨ ਰਾਈਫ਼ਲ ਐਂਡ ਪਿਸਟਲ (ਐਨ.ਆਰ.) ਈਵੇਂਟ-2026 ਚੈਂਪੀਅਨਸ਼ਿਪ ਦੇਹਰਾਦੂਨ (ਉੱਤਰਾਖੰਡ) ਵਿਖੇ 15 ਮਈ ਨੂੰ ਸ਼ੁਰੂ ਹੋਈ ਸੀ | ਇਸ ਚੈਂਪੀਅਨਸ਼ਿਪ ਦੌਰਾਨ 10 ਮੀਟਰ ਪੀਪ ਸਾਈਟ ਏਅਰ ਰਾਈਫ਼ਲ ਮੁਕਾਬਲਿਆਂ ਵਿਚ ਜਸਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨੈਸ਼ਨਲ ਲੈਵਲ ਮੁਕਾਬਲਿਆਂ ਲਈ ਕੁਆਲੀਫਾਈ ਕੀਤਾ | ਉਨ੍ਹਾਂ ਦੱਸਿਆ ਕਿ ਜਸਪ੍ਰੀਤ ਸਿੰਘ ਨੇ 400 ਵਿਚੋਂ 386.4 ਦਾ ਸਕੋਰ ਹਾਸਲ ਕੀਤਾ ਅਤੇ ਨੈਸ਼ਨਲ ਲੈਵਲ ਮੁਕਾਬਲਿਆਂ ਵਿਚ ਆਪਣੀ ਥਾਂ ਪੱਕੀ ਕੀਤੀ | ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ ਭਾਰਤ ਦੇ ਹਰ ਸੂਬੇ ਤੋਂ ਖਿਡਾਰੀਆਂ ਨੇ ਹਿੱਸਾ ਲਿਆ | ਸਕੂਲ ਵਿਚ ਸਵੇਰ ਦੀ ਅਸੈਂਬਲੀ ਮੌਕੇ ਪਿ੍ੰਸੀਪਲ ਮੈਡਮ ਨੇ ਜਸਪ੍ਰੀਤ ਸਿੰਘ ਨੂੰ ਸਟੇਜ 'ਤੇ ਬੁਲਾ ਕੇ ਸਨਮਾਨਿਤ ਕੀਤਾ | ਚੇਅਰਪਰਸਨ ਕਮਲ ਸੈਣੀ ਨੇ ਵਿਦਿਆਰਥੀ ਦੀ ਇਸ ਪ੍ਰਾਪਤੀ 'ਤੇ ਜਸਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਕੋਚ ਹਰਜੀਤ ਸਿੰਘ ਨੂੰ ਵਧਾਈ ਦਿੱਤੀ | ਉਨ੍ਹਾਂ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀ ਦੀ ਸਖ਼ਤ ਮਿਹਨਤ ਅਤੇ ਕੋਚ ਹਰਜੀਤ ਸਿੰਘ ਦੀ ਉੱਚ ਪੱਧਰੀ ਸਿਖਲਾਈ ਦਾ ਨਤੀਜਾ ਹੈ | ਜ਼ਿਕਰਯੋਗ ਹੈ ਕਿ ਸਕੂਲ ਵਲੋਂ ਅੰਤਰ-ਰਾਸ਼ਟਰੀ ਪੱਧਰ ਦੀ ਪੂਰੀ ਤਰ੍ਹਾਂ ਕੰਪਿਊਟਰਾਈਜ਼ਡ ਸ਼ੂਟਿੰਗ ਰੇਂਜ ਵਿਦਿਆਰਥੀਆਂ ਦੀ ਪ੍ਰੈਕਟਿਸ ਲਈ ਬਣੀ ਹੋਈ ਹੈ ਜਿੱਥੇ ਟਾਰਗੈਟ ਤੇ ਸ਼ੂਟ ਕਰਨ ਮਗਰੋਂ ਨਤੀਜੇ ਲੈਪਟਾਪ ਸਕਰੀਨ 'ਤੇ ਆਉਂਦਾ ਹੈ | ਇਨ੍ਹਾਂ ਸੁਵਿਧਾਵਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਸਦਕਾ ਸਕੂਲ ਨੂੰ ਇਹ ਮਾਣ ਪ੍ਰਾਪਤ ਹੋਇਆ ਹੈ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ |
ਪਿਛਲੀ ਖ਼ਬਰ ਡੀਜ਼ਲ-ਪਟਰੋਲ ਨੂੰ ਮਹਿੰਗਾ ਕਰਕੇ ਕੇਂਦਰ ਸਰਕਾਰ ਨੇ ਕੀਤਾ ਲੋਕਾਂ ਨਾਲ ਧੋਖਾ- ਪ੍ਰਧਾਨ ਹਰਨੇਕ ਸਿੰਘ ਲਾਦੀਆਂ ਅਗਲੀ ਖ਼ਬਰ ਬਾਘਾ ਪੁਰਾਣਾ ਦੇ ਲੋਕਾਂ ਲਈ 'ਬਦਲਾਅ ਦੇ ਚਾਰ ਸਾਲਾਂ ਦੇ ਸਫ਼ਰ 'ਚ ਵਿਕਾਸ ਹੋਇਆ ਅਲੋਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।