30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਟੀ.ਐਲ.ਐਫ. ਸਕੂਲ ਦੇ ਵਿਦਿਆਰਥੀਆਂ ਨੂੰ ਤੰਬਾਕੂ ਸੇਵਨ ਦੇ ਨੁਕਸਾਨਾਂ ਪ੍ਰਤੀ ਜਾਗਰੂਕ ਕੀਤਾ

ਅਜੀਤ ਡੈਸਕ 01-06-2026
ਮੋਗਾ, 31 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਵਿਖੇ ਵਿਸ਼ਵ ਤੰਬਾਕੂ ਦਿਵਸ 'ਤੇ ਸਕੂਲ ਅਸੈਂਬਲੀ ਦੌਰਾਨ ਵਿਦਿਆਰਥੀਆਂ ਨੂੰ ਤੰਬਾਕੂ ਸੇਵਨ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਨੀਤੂ ਡਾਂਡੀ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਤੰਬਾਕੂ ਉਤਪਾਦਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਸੇਵਨ ਨਾਲ ਦਿਲ, ਮੂੰਹ, ਫੇਫੜਿਆਂ ਅਤੇ ਹੋਰ ਅੰਗਾਂ ਦੇ ਕੈਂਸਰ ਹੋ ਸਕਦੇ ਹਨ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਤੰਬਾਕੂ ਨਹੀਂ ਛੱਡਦਾ, ਤਾਂ ਅਜਿਹੇ ਪਦਾਰਥਾਂ ਦਾ ਸੇਵਨ ਅੰਤ ਵਿਚ ਘਾਤਕ ਸਾਬਤ ਹੋ ਸਕਦਾ ਹੈ | ਇਸ ਮੌਕੇ ਮੌਜੂਦ ਸਕੂਲ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਕਿਹਾ ਕਿ ਜੇਕਰ ਉਹ ਆਪਣੇ ਆਲੇ-ਦੁਆਲੇ ਕਿਸੇ ਨੂੰ ਵੀ ਸਿਗਰਟ ਪੀਂਦੇ ਦੇਖਦੇ ਹਨ ਤਾਂ ਉਹ ਦਖ਼ਲ ਦੇਣ ਅਤੇ ਉਨ੍ਹਾਂ ਨੂੰ ਤੰਬਾਕੂ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕਰਨ | ਉਨ੍ਹਾਂ ਕਿਹਾ ਕਿ ਲਗਾਤਾਰ ਤੰਬਾਕੂ ਸੇਵਨ ਕੈਂਸਰ ਦਾ ਕਾਰਨ ਬਣਦਾ ਹੈ, ਇਕ ਅਜਿਹੀ ਬਿਮਾਰੀ ਜਿਸ ਦਾ ਇਲਾਜ ਬਹੁਤ ਮੁਸ਼ਕਲ ਹੋ ਜਾਂਦਾ ਹੈ |
ਪਿਛਲੀ ਖ਼ਬਰ ਦਰਬਾਰ ਸੰਪਰਦਾਇ ਸੰਤ ਆਸ਼ਰਮ ਲੋਪੋ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਮੋਗਾ ਵਲੋਂ ਕੀਤਾ ਡੈਲੀਗੇਟ ਇਜਲਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।