10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਭਾਰਤ ਚੋਣ ਕਮਿਸ਼ਨ ਵਲੋਂ ਸਪੈਸ਼ਲ ਸਰਸਰੀ ਸੁਧਾਈ-2026 ਸੰਬੰਧੀ ਸੋਧੇ ਸ਼ਡਿਊਲ ਜਾਰੀ-ਜ਼ਿਲ੍ਹਾ ਚੋਣ ਅਫ਼ਸਰ <br/>

ਅਜੀਤ ਡੈਸਕ 02-06-2026
ਮੋਗਾ, 1 ਜੂਨ (ਸੁਰਿੰਦਰਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਵਿਚ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਸਬੰਧੀ ਜਾਰੀ ਕੀਤੇ ਗਏ ਸੁਧਰੇ ਹੋਏ ਸ਼ਡਿਊਲ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੇ ਪ੍ਰੋਗਰਾਮ ਵਿਚ ਕੁਝ ਤਬਦੀਲੀਆਂ ਕੀਤੀਆਂ ਗਈਆਂ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ 31 ਜੁਲਾਈ 2026 ਨੂੰ ਹੋਣ ਵਾਲੀ ਵੋਟਰ ਸੂਚੀ ਦੀ ਡਰਾਫ਼ਟ ਪਬਲੀਕੇਸ਼ਨ ਹੁਣ 3 ਅਗਸਤ 2026 ਨੂੰ ਕੀਤੀ ਜਾਵੇਗੀ | ਇਸੇ ਤਰ੍ਹਾਂ ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ, ਜੋ ਪਹਿਲਾਂ 31 ਜੁਲਾਈ ਤੋਂ 30 ਅਗਸਤ 2026 ਤੱਕ ਨਿਰਧਾਰਿਤ ਸੀ, ਹੁਣ 3 ਅਗਸਤ ਤੋਂ 2 ਸਤੰਬਰ 2026 ਤੱਕ ਰਹੇਗੀ | ਇਸ ਤੋਂ ਇਲਾਵਾ ਦਾਅਵਿਆਂ ਅਤੇ ਇਤਰਾਜ਼ਾਂ ਦੇ ਨੋਟਿਸਾਂ ਅਤੇ ਨਿਪਟਾਰੇ ਦੀ ਮਿਆਦ ਜੋ ਕਿ ਪਹਿਲਾਂ 31 ਜੁਲਾਈ ਤੋਂ 28 ਸਤੰਬਰ 2026 ਸੀ, ਹੁਣ 3 ਅਗਸਤ ਤੋਂ 28 ਸਤੰਬਰ 2026 ਤੱਕ ਨਿਰਧਾਰਿਤ ਕੀਤੀ ਗਈ ਹੈ | ਸਾਗਰ ਸੇਤੀਆ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਨਾਲ ਸਬੰਧਿਤ ਬਾਕੀ ਸਾਰੀਆਂ ਗਤੀਵਿਧੀਆਂ ਪਹਿਲਾਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ ਹੀ ਜਾਰੀ ਰਹਿਣਗੀਆਂ | ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਸੁਧਰੇ ਹੋਏ ਸ਼ਡਿਊਲ ਅਨੁਸਾਰ ਬੀ.ਐਲ.ਓ. ਨੂੰ ਆਪਣਾ ਸਹਿਯੋਗ ਦੇਣ |


ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਐਸ.ਐਸ.ਪੀ. ਮੋਗਾ ਨਾਲ ਮੁਲਾਕਾਤ ਅਗਲੀ ਖ਼ਬਰ ਕਈ ਥਾਈਾ ਬੰਦ ਪਈਆਂ ਸਟਰੀਟ ਲਾਈਟਾਂ ਨੇ ਨਗਰ ਪੰਚਾਇਤ ਫ਼ਤਿਹਗੜ੍ਹ ਪੰਜਤੂਰ ਦੇ ਪ੍ਰਬੰਧਾਂ ਦੀ ਖੋਲ੍ਹੀ ਪੋਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।