11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਸਮਰ ਕੈਂਪ ਦੇ ਪਹਿਲੇ ਦਿਨ ਵਿਦਿਆਰਥੀਆਂ ਨੇ ਖ਼ੂਬ ਮਸਤੀ ਕੀਤੀ

ਅਜੀਤ ਡੈਸਕ 02-06-2026
ਮੋਗਾ, 1 ਜੂਨ (ਸੁਰਿੰਦਰਪਾਲ ਸਿੰਘ)-ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਸਮਰ ਕੈਂਪ ਦਾ ਪਹਿਲਾ ਦਿਨ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਕੈਂਪ ਦੀ ਸ਼ੁਰੂਆਤ ਪ੍ਰਾਰਥਨਾ ਸਭਾ ਅਤੇ ਪਿ੍ੰਸੀਪਲ ਵਲੋਂ ਸਵਾਗਤੀ ਸ਼ਬਦਾਂ ਨਾਲ ਹੋਈ | ਪਹਿਲੇ ਦਿਨ ਵਿਦਿਆਰਥੀਆਂ ਲਈ ਵੱਖ-ਵੱਖ ਰੋਚਕ ਗਤੀਵਿਧੀਆਂ ਦਾ ਪ੍ਰਬੰਧ ਕੀਤਾ ਗਿਆ ਸੀ | ਛੋਟੇ ਬੱਚਿਆਂ ਨੇ ਕਲਾ ਅਤੇ ਕਰਾਫ਼ਟ, ਡਰਾਇੰਗ ਅਤੇ ਰੰਗ-ਬਿਰੰਗੀ ਪੇਪਰ ਐਕਟੀਵਿਟੀ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ | ਵੱਡੇ ਵਿਦਿਆਰਥੀਆਂ ਨੇ ਡਾਂਸ, ਸੰਗੀਤ, ਯੋਗਾ ਅਤੇ ਇੰਡੋਰ ਗੇਮਜ਼ ਦਾ ਭਰਪੂਰ ਅਨੰਦ ਮਾਣਿਆ | ਗਰਮੀ ਤੋਂ ਰਾਹਤ ਦੇਣ ਲਈ ਵਿਦਿਆਰਥੀਆਂ ਨੂੰ ਲੱਸੀ ਅਤੇ ਫਲਾਂ ਦਾ ਵੀ ਪ੍ਰਬੰਧ ਕੀਤਾ ਗਿਆ | ਸਕੂਲ ਪਿ੍ੰਸੀਪਲ ਨੇ ਦੱਸਿਆ ਕਿ ਇਸ ਸਮਰ ਕੈਂਪ ਦਾ ਮੁੱਖ ਉਦੇਸ਼ ਬੱਚਿਆਂ ਦੀ ਰਚਨਾਤਮਿਕਤਾ ਨੂੰ ਨਿਖਾਰਨਾ ਅਤੇ ਛੁੱਟੀਆਂ ਨੂੰ ਮਨੋਰੰਜਕ ਬਣਾਉਣਾ ਹੈ | ਅਧਿਆਪਕਾਂ ਦੀ ਦੇਖ-ਰੇਖ ਹੇਠ ਸਾਰੀਆਂ ਗਤੀਵਿਧੀਆਂ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੀਆਂ | ਪਹਿਲੇ ਦਿਨ ਦੀ ਸਮਾਪਤੀ 'ਤੇ ਵਿਦਿਆਰਥੀਆਂ ਦੇ ਚਿਹਰਿਆਂ 'ਤੇ ਖ਼ੁਸ਼ੀ ਅਤੇ ਉਤਸ਼ਾਹ ਸਾਫ਼ ਝਲਕ ਰਿਹਾ ਸੀ | ਸਮਰ ਕੈਂਪ ਆਉਣ ਵਾਲੇ 11 ਦਿਨਾਂ ਤੱਕ ਜਾਰੀ ਰਹੇਗਾ, ਜਿਸ ਵਿਚ ਰੋਜ਼ਾਨਾ ਨਵੀਆਂ ਅਤੇ ਦਿਲਚਸਪ ਗਤੀਵਿਧੀਆਂ ਕਰਵਾਈਆਂ ਜਾਣਗੀਆਂ | ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਸੋਮਵਾਰ ਨੂੰ ਸਮਰ ਕੈਂਪ ਦਾ ਪਹਿਲਾ ਦਿਨ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਕੈਂਪ ਦੀ ਸ਼ੁਰੂਆਤ ਪ੍ਰਾਰਥਨਾ ਸਭਾ ਅਤੇ ਪਿ੍ੰਸੀਪਲ ਵਲੋਂ ਸਵਾਗਤੀ ਸ਼ਬਦਾਂ ਨਾਲ ਹੋਈ | ਪਹਿਲੇ ਦਿਨ ਵਿਦਿਆਰਥੀਆਂ ਲਈ ਵੱਖ-ਵੱਖ ਰੋਚਕ ਗਤੀਵਿਧੀਆਂ ਦਾ ਪ੍ਰਬੰਧ ਕੀਤਾ ਗਿਆ ਸੀ | ਛੋਟੇ ਬੱਚਿਆਂ ਨੇ ਕਲਾ ਅਤੇ ਕਰਾਫ਼ਟ, ਡਰਾਇੰਗ ਅਤੇ ਰੰਗ-ਬਿਰੰਗੀ ਪੇਪਰ ਐਕਟੀਵਿਟੀ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ | ਵੱਡੇ ਵਿਦਿਆਰਥੀਆਂ ਨੇ ਡਾਂਸ, ਸੰਗੀਤ, ਯੋਗਾ ਅਤੇ ਇੰਡੋਰ ਗੇਮਜ਼ ਦਾ ਭਰਪੂਰ ਅਨੰਦ ਮਾਣਿਆ | ਸਕੂਲ ਦੇ ਖੇਡ ਮੈਦਾਨ ਵਿਚ ਕਰਵਾਈਆਂ ਗਈਆਂ ਮਜ਼ੇਦਾਰ ਖੇਡਾਂ ਅਤੇ ਵਾਟਰ ਐਕਟੀਵਿਟੀ ਬੱਚਿਆਂ ਲਈ ਖਿੱਚ ਦਾ ਕੇਂਦਰ ਰਹੀਆਂ | ਗਰਮੀ ਤੋਂ ਰਾਹਤ ਦੇਣ ਲਈ ਵਿਦਿਆਰਥੀਆਂ ਨੂੰ ਲੱਸੀ ਅਤੇ ਫਲਾਂ ਦਾ ਵੀ ਪ੍ਰਬੰਧ ਕੀਤਾ ਗਿਆ | ਸਕੂਲ ਪਿ੍ੰਸੀਪਲ ਨੇ ਦੱਸਿਆ ਕਿ ਇਸ ਸਮਰ ਕੈਂਪ ਦਾ ਮੁੱਖ ਉਦੇਸ਼ ਬੱਚਿਆਂ ਦੀ ਰਚਨਾਤਮਿਕਤਾ ਨੂੰ ਨਿਖਾਰਨਾ ਅਤੇ ਛੁੱਟੀਆਂ ਨੂੰ ਸਿੱਖਣ ਦੇ ਨਾਲ-ਨਾਲ ਮਨੋਰੰਜਕ ਬਣਾਉਣਾ ਹੈ | ਸਮਰ ਕੈਂਪ ਆਉਣ ਵਾਲੇ 11 ਦਿਨਾਂ ਤੱਕ ਜਾਰੀ ਰਹੇਗਾ, ਜਿਸ ਵਿਚ ਰੋਜ਼ਾਨਾ ਨਵੀਆਂ ਅਤੇ ਦਿਲਚਸਪ ਗਤੀਵਿਧੀਆਂ ਕਰਵਾਈਆਂ ਜਾਣਗੀਆਂ |
ਪਿਛਲੀ ਖ਼ਬਰ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਵਿਖੇ ਪੁੰਨਿਆ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਬੀ.ਆਰ. ਫ਼ੈਸ਼ਨ ਦੇ ਮਾਲਕ ਰਵਿੰਦਰ ਕੁਮਾਰ ਬਿੱਟਾ ਤੇ ਰਜੇਸ਼ ਕੁਮਾਰ ਰਿੰਕਾ ਨੂੰ ਸਦਮਾ, ਮਾਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।