12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਵਾਰਡ ਨੰਬਰ 47 ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਕੌਂਸਲਰ ਦੀ ਚੋਣ ਲੜੇ ਹਰਬੰਸ ਸਿੰਘ ਖ਼ਾਲਸਾ ਨੇ ਕੀਤਾ ਵਾਰਡ ਵਾਸੀਆਂ ਦਾ ਧੰਨਵਾਦ

ਅਜੀਤ ਡੈਸਕ 02-06-2026
ਮੋਗਾ, 1 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਵਾਰਡ ਨੰਬਰ 47 ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣ ਲੜੇ ਭਾਈ ਹਰਬੰਸ ਸਿੰਘ ਖ਼ਾਲਸਾ ਨੇ ਵੋਟਰਾਂ, ਸਪੋਰਟਰਾਂ ਅਤੇ ਵਾਰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਬੇਹੱਦ ਧੰਨਵਾਦੀ ਹਨ ਆਪਣੇ ਵੋਟਰਾਂ ਸਪੋਰਟਰਾਂ ਅਤੇ ਵਾਰਡ ਵਾਸੀਆਂ ਦੇ ਜਿਨ੍ਹਾਂ ਨੇ ਉਨ੍ਹਾਂ ਦੀ ਚੋਣ ਮੁਹਿੰਮ ਵਿਚ ਆਪਣਾ ਯੋਗਦਾਨ ਪਾਇਆ ਅਤੇ ਉਨ੍ਹਾਂ ਦੇ ਸਪੋਟਰਾਂ ਨੇ ਦਿਨ ਰਾਤ ਇਕ ਕੀਤਾ | ਉਨ੍ਹਾਂ ਕਿਹਾ ਕਿ ਭਾਵੇਂ ਉਹ ਚੋਣ ਹਾਰ ਗਏ ਅਤੇ ਲੋਕਾਂ ਦਾ ਫ਼ਤਵਾ ਸਿਰਮੱਥੇ ਹੈ ਤੇ ਉਹ ਪਹਿਲਾਂ ਵਾਂਗ ਹੀ ਵਾਰਡ ਵਾਸੀਆਂ ਦੇ ਦੁੱਖ ਸੁੱਖ ਵਿਚ ਸ਼ਰੀਕ ਹੁੰਦੇ ਰਹਿਣਗੇ | ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸੱਤਾਧਾਰੀ ਸਰਕਾਰ ਵਲੋਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨਾਲ ਸ਼ਰੇਆਮ ਧੱਕੇਸ਼ਾਹੀ ਕਰ ਕੇ ਲੋਕਤੰਤਰ ਦਾ ਘਾਣ ਕੀਤਾ ਗਿਆ ਅਤੇ ਵੋਟਾਂ ਵਾਲੇ ਦਿਨ ਤੋਂ ਲੈ ਕੇ ਵੋਟਾਂ ਦੀ ਗਿਣਤੀ ਤੱਕ ਗੁੰਡਾਗਰਦੀ ਤੇ ਧੱਕੇਸ਼ਾਹੀ ਨੇ ਸਾਰੀਆਂ ਹੱਦਾਂ ਬੰਨਾ ਤੋੜ ਦਿੱਤੀਆਂ | ਭਾਈ ਹਰਬੰਸ ਸਿੰਘ ਖ਼ਾਲਸਾ ਨੇ ਕਿਹਾ ਕਿ ਜੋ ਧੱਕੇਸ਼ਾਹੀ ਕੀਤੀ ਗਈ ਹੈ ਇਸ ਦਾ ਜਵਾਬ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਦੇਣਗੇ |
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਐਕਟਿਵ ਲਰਨਿੰਗ ਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਨਗਰ ਨਿਗਮ ਮੋਗਾ ਦਾ ਮੇਅਰ ਸ਼ਹਿਰ ਵਾਸੀਆਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਵਾਲਾ ਹੋਵੇ-ਅਜੇ ਸੂਦ ਗੋਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।