26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮੋਗਾ ਵਿਚ ਲੋਕਾਂ ਨੇ ਹੁਣ ਤੱਕ 8.61 ਕਰੋੜ ਰੁਪਏ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ

ਅਜੀਤ ਡੈਸਕ 05-06-2026
ਮੋਗਾ, 4 ਜੂਨ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮੋਗਾ ਜ਼ਿਲੇ੍ਹ ਵਿਚ 8.61 ਕਰੋੜ ਰੁਪਏ ਦਾ ਇਲਾਜ ਮੁਫਤ ਪ੍ਰਦਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰੇਕ ਯੋਗ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਤੱਕ ਦਾ ਮੁਫਤ ਅਤੇ ਕੈਸ਼ਲੈਸ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਇਹ ਸਹੂਲਤ ਸਾਰੇ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ ਮਿਲਦੀ ਹੈ। ਇਸ ਵਿਚ ਤਕਰੀਬਨ ਸਾਰੀਆਂ ਬਿਮਾਰੀਆਂ, ਟੈਸਟਾਂ ਅਤੇ ਦਵਾਈਆਂ ਦਾ ਖਰਚਾ ਸ਼ਾਮਿਲ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 1.71 ਲੱਖ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਲੋਂ ਹੁਣ ਤੱਕ ਕੁੱਲ 8 ਕਰੋੜ 61 ਲੱਖ 82 ਹਜ਼ਾਰ 969 ਰੁਪਏ ਦਾ ਕਲੇਮ ਸਬਮਿਟ ਕੀਤਾ ਗਿਆ ਹੈ ਜਿਸ ਵਿਚੋਂ 6 ਕਰੋੜ 34 ਲੱਖ 40 ਹਜ਼ਾਰ 717 ਰੁਪਏ ਦਾ ਕਲੇਮ ਜਾਰੀ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਯੋਜਨਾ ਤਹਿਤ ਹਸਤਪਾਲਾਂ ਨੂੰ ਨਾਲੋ ਨਾਲ ਅਦਾਇਗੀ ਕੀਤੀ ਜਾ ਰਹੀ ਹੈ ਤਾਂ ਕਿ ਕਿਸੇ ਵੀ ਵਿਅਕਤੀ ਨੂੰ ਇਸ ਦਾ ਲਾਭ ਲੈਣ ਵਿਚ ਪ੍ਰੇਸ਼ਾਨੀ ਨਾ ਆਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਜਲਦੀ ਹੀ ਲੋਕਲ ਹੈਲਪ ਲਾਇਨ ਨੰਬਰ ਵੀ ਜਾਰੀ ਕੀਤਾ ਜਾਵੇਗਾ ਤਾਂ ਕਿ ਇਸ ਸਬੰਧੀ ਆਉਂਦੀਆਂ ਸਮੱਸਿਆਵਾਂ ਨੂੰ ਢੁੱਕਵੇਂ ਤਰੀਕੇ ਨਾਲ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰੀ ਹਸਪਤਾਲਾਂ ਅਤੇ ਸੇਵਾ ਕੇਂਦਰਾਂ ਨਾਲ ਸੰਪਰਕ ਕਰਕੇ ਇਸ ਕਾਰਡ ਨੂੰ ਬਣਾਇਆ ਜਾ ਸਕਦਾ ਹੈ। ਮੋਬਾਈਲ ‘ਤੇ ਆਯੂਸ਼ਮਾਨ ਐਪ ਡਾਊਨਲੋਡ ਕਰਕੇ ਜਾਂ ਆਯੂਸ਼ਮਾਨ ਐਪ ਪੋਰਟਲ ‘ਤੇ ਜਾ ਕੇ ਖੁਦ ਵੀ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਤੇ ਸਿਹਤ ਵਿਭਾਗ ਵਲੋਂ ਇਸ ਯੋਜਨਾ ਤਹਿਤ ਵੱਧ ਤੋਂ ਵੱਧ ਕਾਰਡ ਬਣਾਏ ਜਾ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ, ਸਮੂਹ ਐਸ. ਡੀ ਐਮ. ਤੇ ਸਿਹਤ ਵਿਭਾਗ ਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ‘ਚ ਛੇ ਮੁਕੱਦਮੇ ਦਰਜ, ਸੱਤ ਗ੍ਰਿਫ਼ਤਾਰ -ਜਿਲ੍ਹਾ ਪੁਲਿਸ... ਅਗਲੀ ਖ਼ਬਰ ਮੋਗਾ ਪੁਲਿਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।