26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਭਿੰਦੇ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਮੈਦਾਨ ‘ਚ, ਪਰਿਵਾਰ ਨੂੰ ਦਿੱਤਾ ਭਰੋਸਾ

ਅਜੀਤ ਡੈਸਕ 05-06-2026
ਮੋਗਾ, 4 ਜੂਨ (ਸੁਰਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਸਿਧਵਾਂ ਦੋਨਾਂ ਵਿਖੇ ਅੰਗਰੇਜ਼ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ, ਕੌਮੀ ਜਨਰਲ ਸਕੱਤਰ ਦਲਜੀਤ ਸਿੰਘ ਦਾਨੇਵਾਲ, ਜਨਰਲ ਸਕੱਤਰ ਸੁੱਖ ਮੱਲ੍ਹੀ ਅਤੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਕਾਲਾ ਬੀਬੜੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪਰਿਵਾਰ ਵਲੋਂ ਆਪਣੇ ਭਰਾ ਭਿੰਦਾ ਨਾਲ ਵਾਪਰੀ ਘਟਨਾ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਹਿਤਪੁਰ ਦੇ ਇਕ ਕਥਿਤ ਇਮੀਗ੍ਰੇਸ਼ਨ ਏਜੰਟ ਅਵਤਾਰ ਸਿੰਘ ਹੈਪੀ ਨੇ ਕੈਨੇਡਾ ਭੇਜਣ ਦੇ ਨਾਂਅ ‘ਤੇ ਉਨ੍ਹਾਂ ਤੋਂ ਕਰੀਬ 25 ਲੱਖ ਰੁਪਏ ਲਏ ਅਤੇ ਕਥਿਤ ਤੌਰ ‘ਤੇ ਕੈਨੇਡਾ ਦਾ ਜਾਅਲੀ ਵੀਜ਼ਾ ਮੁਹੱਈਆ ਕਰਵਾਇਆ। ਜਦੋਂ ਭਿੰਦਾ ਦਿੱਲੀ ਹਵਾਈ ਅੱਡੇ ਤੋਂ ਕੈਨੇਡਾ ਜਾਣ ਲਈ ਫਲਾਈਟ ਫੜਨ ਲੱਗਾ ਤਾਂ ਦਿੱਲੀ ਸਪੈਸ਼ਲ ਸੈੱਲ ਨੇ ਉਸ ਨੂੰ ਹਿਰਾਸਤ ਵਿਚ ਲੈ ਕੇ ਤਿਹਾੜ ਜੇਲ੍ਹ ਭੇਜ ਦਿੱਤਾ। ਪਰਿਵਾਰ ਦਾ ਕਹਿਣਾ ਹੈ ਕਿ ਇਸ ਮਾਮਲੇ ਨੂੰ ਇਕ ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਪਰ ਅਜੇ ਤੱਕ ਕਥਿਤ ਏਜੰਟ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ ਅਤੇ ਨਾ ਹੀ ਪਰਿਵਾਰ ਨੂੰ ਇਨਸਾਫ਼ ਮਿਲ ਸਕਿਆ ਹੈ। ਇਸ ਕਾਰਨ ਪਰਿਵਾਰ ਭਾਰੀ ਮਾਨਸਿਕ ਅਤੇ ਆਰਥਿਕ ਤਣਾਅ ਦਾ ਸਾਹਮਣਾ ਕਰ ਰਿਹਾ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਆਗੂਆਂ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਜਥੇਬੰਦੀ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲੜੇਗੀ। ਆਗੂਆਂ ਨੇ ਕਿਹਾ ਕਿ ਭਿੰਦੇ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾ ਕੇ ਜਲਦ ਤੋਂ ਜਲਦ ਰਿਹਾਈ ਦਿਵਾਉਣ ਲਈ ਯਤਨ ਕੀਤੇ ਜਾਣਗੇ। ਇਸ ਦੇ ਨਾਲ ਹੀ ਕਥਿਤ ਦੋਸ਼ੀ ਏਜੰਟ ਖ਼ਿਲਾਫ਼ ਸਖ਼ਤ ਕਾਰਵਾਈ ਕਰਵਾਉਣ ਅਤੇ ਪਰਿਵਾਰ ਦੇ 25 ਲੱਖ ਰੁਪਏ ਵਾਪਸ ਦਿਵਾਉਣ ਲਈ ਵੀ ਸੰਘਰਸ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਦੀ ਪੂਰਵ ਸੰਧਿਆ 'ਤੇ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਨੇ ਸ੍ਰੀ ਦੂਖਨਿਵਾਰਨ ਸਾਹਿਬ ਦਾ ਕੀਤਾ ਦੌਰਾ... ਅਗਲੀ ਖ਼ਬਰ ਸਵਰਨਕਾਰ ਸੰਘ ਸਰਾਫ਼ਾ ਬਾਜ਼ਾਰ ਮੋਗਾ ਵਲੋਂ ਡੀ.ਐਸ.ਪੀ. ਜਤਿੰਦਰ ਸਿੰਘ ਗਿੱਲ ਨੂੰ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ ਲੁੱਟ-ਖੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।