25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਵਿਨੈ ਸ਼ਰਮਾ ਨੂੰ ਫ਼ਰੀਦਕੋਟ ਲੋਕ ਸਭਾ ਹਲਕੇ ਦਾ ਐਸ.ਆਈ.ਆਰ. ਇੰਚਾਰਜ ਨਿਯੁਕਤ ਕੀਤਾ, ਭਾਜਪਾ ਵਰਕਰ ਖ਼ੁਸ਼

ਅਜੀਤ ਡੈਸਕ 05-06-2026
ਮੋਗਾ, 4 ਜੂਨ (ਸੁਰਿੰਦਰਪਾਲ ਸਿੰਘ)-ਭਾਰਤੀ ਚੋਣ ਕਮਿਸ਼ਨ ਪੰਜਾਬ ਭਰ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ ਤੁਰੰਤ ਪ੍ਰਭਾਵ ਨਾਲ ਸ਼ੁਰੂ ਕਰ ਰਿਹਾ ਹੈ। ਇਸ ਬਹੁਤ ਹੀ ਸੰਵੇਦਨਸ਼ੀਲ ਅਤੇ ਜ਼ਰੂਰੀ ਪ੍ਰਕਿਰਿਆ ਦੇ ਮੱਦੇਨਜ਼ਰ ਪੰਜਾਬ ਭਾਜਪਾ ਨੇ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਲਈ ਸੀਨੀਅਰ ਪਾਰਟੀ ਵਰਕਰਾਂ ਨੂੰ ਇੰਚਾਰਜ ਨਿਯੁਕਤ ਕੀਤਾ ਹੈ। ਸੂਬਾ ਹਾਈਕਮਾਨ ਵਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਸਾਬਕਾ ਜ਼ਿਲ੍ਹਾ ਪ੍ਰਧਾਨ ਮੁਕਤਸਰ ਵਿਧਾਨ ਸਭਾ ਹਲਕੇ ਦੇ ਸਹਿ-ਇੰਚਾਰਜ ਅਤੇ ਸੂਬਾ ਕਾਰਜਕਾਰਨੀ ਮੈਂਬਰ ਵਿਨੈ ਸ਼ਰਮਾ ਨੂੰ ਫ਼ਰੀਦਕੋਟ ਲੋਕ ਸਭਾ ਹਲਕੇ ਦਾ ਐਸ.ਆਈ.ਆਰ. ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ‘ਤੇ ਮੋਗਾ ਜ਼ਿਲ੍ਹੇ ਦੇ ਭਾਜਪਾ ਵਰਕਰਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਖ਼ੁਸ਼ੀ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ, ਸਾਬਕਾ ਪ੍ਰਧਾਨ ਵਿਜੇ ਸ਼ਰਮਾ, ਰਾਕੇਸ਼ ਸ਼ਰਮਾ, ਦੇਵ ਪ੍ਰਿਆ ਤਿਆਗੀ, ਬੋਹੜ ਸਿੰਘ ਗਿੱਲ, ਕੌਂਸਲਰ ਵਿੱਕੀ ਸਿਤਾਰਾ ਸ਼ਾਮਿਲ ਸਨ। ਸਾਰਿਆਂ ਨੇ ਸੂਬਾ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਵਿਨੈ ਸ਼ਰਮਾ ਆਪਣੇ ਤਜਰਬੇ ਅਤੇ ਮਿਹਨਤ ਦੀ ਵਰਤੋਂ ਕਰਦੇ ਹੋਏ ਇਲਾਕੇ ਵਿਚ ਇਕ ਪਾਰਦਰਸ਼ੀ ਵੋਟਰ ਸੂਚੀ ਬਣਾਉਣ ਲਈ ਤਨਦੇਹੀ ਨਾਲ ਕੰਮ ਕਰਨਗੇ। ਜ਼ਿਕਰਯੋਗ ਹੈ ਕਿ ਸੀਨੀਅਰ ਆਗੂ ਅਨਿਲ ਸਰੀਨ, ਵਿਕਰਮ ਸਿੰਘ ਚੀਮਾ, ਰਾਕੇਸ਼ ਰਾਠੌਰ, ਕ੍ਰਿਸ਼ਨ ਦੇਵ ਭੰਡਾਰੀ, ਦਿਆਲ ਸਿੰਘ ਸੋਢੀ, ਜਗਮੋਹਨ ਰਾਜੂ, ਜੀਵਨ ਗਰਗ, ਪਰਮਪਾਲ ਕੌਰ ਮਲੂਕਾ, ਜਤਿੰਦਰ ਮਿੱਤਲ, ਪਰਮਿੰਦਰ ਬਰਾੜ ਅਤੇ ਐਨ. ਵਰਮਾ ਨੂੰ ਸੂਬੇ ਦੇ ਹੋਰ ਲੋਕ ਸਭਾ ਹਲਕਿਆਂ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਫ਼ਰੀਦਕੋਟ ਲੋਕ ਸਭਾ ਹਲਕੇ ਦੇ ਨੌਂ ਵਿਧਾਨ ਸਭਾ ਹਲਕਿਆਂ ਦੀ ਨੁਮਾਇੰਦਗੀ ਲਈ ਆਪਣੀ ਨਿਯੁਕਤੀ ‘ਤੇ ਵਿਨੈ ਸ਼ਰਮਾ ਨੇ ਕਿਹਾ ਮੇਰੀ ਤਰਜੀਹ ਇਹ ਯਕੀਨੀ ਬਣਾਉਣਾ ਹੋਵੇਗੀ ਕਿ ਐਸ.ਆਈ.ਆਰ. ਦਾ ਕੰਮ ਪੂਰੇ ਖੇਤਰ ਵਿਚ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤਾ ਜਾਵੇ ਅਤੇ ਮੁਹਿੰਮ ਨੂੰ ਪੂਰੀ ਲਗਨ ਤੇ ਵਚਨਬੱਧਤਾ ਨਾਲ ਚਲਾਇਆ ਜਾਵੇਗਾ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੀ ਮੀਟਿੰਗ ਕੱਲ੍ਹ ਅਗਲੀ ਖ਼ਬਰ ਆਲ ਇੰਡੀਆ ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਯੂਨੀਅਨ ਪੰਜਾਬ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।