26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਬੀ.ਕੇ.ਯੂ. ਤੋਤੇਵਾਲ ਵਲੋਂ ਸੇਵਾ ਕੇਂਦਰ ਮੁਲਾਜ਼ਮਾਂ ਦੇ ਧਰਨੇ ਦੀ ਹਮਾਇਤ-ਸੁੱਖ ਗਿੱਲ ਮੋਗਾ

ਅਜੀਤ ਡੈਸਕ 06-06-2026
ਮੋਗਾ, 5 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਭਰ ਦੇ ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਆਪਣੀਆਂ ਤਨਖ਼ਾਹਾਂ, ਨੌਕਰੀ ਦੀ ਸੁਰੱਖਿਆ ਅਤੇ ਹੋਰ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 26 ਮਈ ਤੋਂ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਹੋਇਆ ਹੈ, ਜਿਸ ਕਾਰਨ ਪੰਜਾਬ ਦੇ ਸਾਰੇ ਸੇਵਾ ਕੇਂਦਰਾਂ ਦਾ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ | ਇਸ ਸੰਘਰਸ਼ ਦੀ ਹਮਾਇਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਅਤੇ ਏ.ਕੇ.ਐਮ. ਪੰਜਾਬ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ | ਇਸ ਮੌਕੇ ਕਿਸਾਨ ਆਗੂ ਸੁੱਖ ਗਿੱਲ ਮੋਗਾ ਨੇ ਕਿਹਾ ਕਿ ਸੇਵਾ ਕੇਂਦਰਾਂ ਵਿਚ ਕੰਮ ਕਰ ਰਹੇ ਮੁਲਾਜ਼ਮ ਲੰਬੇ ਸਮੇਂ ਤੋਂ 8 ਤੋਂ 10 ਹਜ਼ਾਰ ਰੁਪਏ ਤਨਖ਼ਾਹਾਂ 'ਤੇ 2016 ਤੋਂ ਕੰਮ ਕਰ ਰਹੇ ਹਨ ਅਤੇ ਅਸਥਾਈ ਰੁਜ਼ਗਾਰ ਅਤੇ ਹੋਰ ਕਈ ਸਮੱਸਿਆਵਾਂ ਨਾਲ ਜੂਝ ਰਹੇ ਹਨ ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਗੰਭੀਰ ਧਿਆਨ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨਾਲ ਕਿਸਾਨ ਜਥੇਬੰਦੀਆਂ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀਆਂ ਹਨ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਡਿੱਠਾ ਕੀਤਾ ਤਾਂ ਏ.ਕੇ.ਐਮ. ਪੰਜਾਬ ਅਤੇ ਹੋਰ ਜਨਤਕ ਜਥੇਬੰਦੀਆਂ ਇਸ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਮੈਦਾਨ ਵਿਚ ਉੱਤਰਨਗੀਆਂ | ਉਨ੍ਹਾਂ ਕਿਹਾ ਕਿ ਹਰ ਵਰਗ ਦੇ ਮੁਲਾਜ਼ਮਾਂ, ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਲੜਾਈ ਸਾਂਝੀ ਲੜਾਈ ਹੈ ਅਤੇ ਜਥੇਬੰਦੀ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਰਹੇਗੀ |
ਪਿਛਲੀ ਖ਼ਬਰ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਨੂੰ ਹੱਕੀ ਮੰਗਾਂ ਲਈ ਧਰਨੇ ਦੇਣੇ ਪੈ ਰਹੇ ਹਨ-ਤਲਵੰਡੀ ਭੰਗੇਰੀਆਂ, ਧਾਲੀਵਾਲ ਅਗਲੀ ਖ਼ਬਰ ਦਿ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ 'ਚ ਸਿਖਲਾਈ ਪ੍ਰੋਗਰਾਮ ਵਿਚ 'ਯੋਗਤਾ-ਅਧਾਰਤ ਸਿਖਲਾਈ' ਦੇ ਸਿਧਾਂਤਾਂ 'ਤੇ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।