26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਨੂੰ ਹੱਕੀ ਮੰਗਾਂ ਲਈ ਧਰਨੇ ਦੇਣੇ ਪੈ ਰਹੇ ਹਨ-ਤਲਵੰਡੀ ਭੰਗੇਰੀਆਂ, ਧਾਲੀਵਾਲ

ਅਜੀਤ ਡੈਸਕ 06-06-2026
ਕਿਸ਼ਨਪੁਰਾ ਕਲਾਂ, 5 ਜੂਨ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪੰਜਾਬ ਵਿਚ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਲਗਾਤਾਰ ਧਰਨੇ-ਮੁਜ਼ਾਹਰੇ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ | ਇਹ ਪ੍ਰਗਟਾਵਾ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਅਤੇ ਸਾਬਕਾ ਸਰਪੰਚ ਰੁਪਿੰਦਰ ਸਿੰਘ ਧਾਲੀਵਾਲ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਨ ਵਿਚ ਅਸਫਲ ਰਹੀ ਹੈ, ਜਿਸ ਕਾਰਨ ਵੱਖ-ਵੱਖ ਵਰਗਾਂ ਨੂੰ ਆਪਣੀਆਂ ਮੰਗਾਂ ਲਈ ਸੜਕਾਂ 'ਤੇ ਉੱਤਰਨਾ ਪੈ ਰਿਹਾ ਹੈ | ਜਿਸ ਕਾਰਨ ਆਮ ਲੋਕਾਂ ਵਿਚ ਨਿਰਾਸ਼ਾ ਦਾ ਮਾਹੌਲ ਬਣਿਆ ਹੋਇਆ ਹੈ | ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਸਰਕਾਰੀ ਮੁਲਾਜ਼ਮਾਂ ਨਾਲ ਸਬੰਧਿਤ ਕਈ ਅਹਿਮ ਮਸਲੇ ਅਜੇ ਵੀ ਠੰਢੇ ਬਸਤੇ ਵਿਚ ਪਏ ਹੋਏ ਹਨ | ਸਰਕਾਰ ਵਲੋਂ ਇਨ੍ਹਾਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਏ ਜਾਣ ਕਾਰਨ ਸੰਘਰਸ਼ਾਂ ਦਾ ਰਾਹ ਅਪਣਾਉਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਮੀਦ ਸੀ ਕਿ ਨਵੀਂ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਕਰੇਗੀ, ਪਰ ਹਾਲਾਤ ਉਲਟ ਨਜ਼ਰ ਆ ਰਹੇ ਹਨ | ਸਾਬਕਾ ਸਰਪੰਚ ਰੁਪਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਨਾ ਤਾਂ ਨਸ਼ਿਆਂ ਦੀ ਸਮੱਸਿਆ 'ਤੇ ਪੂਰੀ ਤਰ੍ਹਾਂ ਕਾਬੂ ਪਾਇਆ ਜਾ ਸਕਿਆ ਹੈ ਅਤੇ ਨਾ ਹੀ ਰਿਸ਼ਵਤਖ਼ੋਰੀ ਵਰਗੀਆਂ ਬੁਰਾਈਆਂ ਦਾ ਖ਼ਾਤਮਾ ਹੋਇਆ ਹੈ | ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਵੀ ਚਿੰਤਾਜਨਕ ਬਣੀ ਹੋਈ ਹੈ ਅਤੇ ਲੁੱਟ-ਖੋਹ, ਚੋਰੀਆਂ ਅਤੇ ਹੋਰ ਅਪਰਾਧਿਕ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ | ਦੋਵਾਂ ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਤਰਜੀਹ ਦੇ ਆਧਾਰ 'ਤੇ ਪੂਰਾ ਕੀਤਾ ਜਾਵੇ ਅਤੇ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇ ਤਾਂ ਜੋ ਉਹ ਸੰਘਰਸ਼ਾਂ ਲਈ ਮਜਬੂਰ ਨਾ ਹੋਣ |
ਪਿਛਲੀ ਖ਼ਬਰ ਲਵਾਰਿਸ ਕੁੱਤੇ ਸੰਘਣੀ ਆਬਾਦੀ 'ਚ ਪਸ਼ੂ ਖਾਂਦੇ ਰਹੇ ਪਰ ਪ੍ਰਸ਼ਾਸਨ ਬੇਖਬਰ ਅਗਲੀ ਖ਼ਬਰ ਬੀ.ਕੇ.ਯੂ. ਤੋਤੇਵਾਲ ਵਲੋਂ ਸੇਵਾ ਕੇਂਦਰ ਮੁਲਾਜ਼ਮਾਂ ਦੇ ਧਰਨੇ ਦੀ ਹਮਾਇਤ-ਸੁੱਖ ਗਿੱਲ ਮੋਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।