26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸੰਤ ਦਰਬਾਰਾ ਸਿੰਘ ਸਕੂਲ ਆਫ ਨਰਸਿੰਗ ਲੋਪੋ 'ਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਅਜੀਤ ਡੈਸਕ 06-06-2026
ਨਿਹਾਲ ਸਿੰਘ ਵਾਲਾ, 5 ਜੂਨ (ਸੁਖਦੇਵ ਸਿੰਘ ਖਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੇ ਅਸ਼ੀਰਵਾਦ ਅਤੇ ਸੰਸਥਾਵਾਂ ਦੇ ਉਪ ਪ੍ਰਧਾਨ ਬੀਬੀ ਕਰਮਜੀਤ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਭਾਗੀਰਥ ਸਿੰਘ ਗਿੱਲ ਦੀ ਅਗਵਾਈ ਹੇਠ ਚੱਲ ਰਹੀ ਸੰਸਥਾ ਸੰਤ ਦਰਬਾਰਾ ਸਿੰਘ ਨਰਸਿੰਗ ਕਾਲਜ ਲੋਪੋ 'ਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਵਲੋਂ ਵਿਸ਼ਵ ਵਾਤਾਵਰਨ ਦਿਵਸ ਨਾਲ ਸੰਬੰਧਿਤ ਭਾਸ਼ਣ, ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਵਿਦਿਆਰਥੀਆਂ ਵਲੋਂ ਆਲੇ ਦੁਆਲੇ ਦੀ ਸਫਾਈ ਕੀਤੀ ਗਈ ਅਤੇ ਕਾਲਜ ਕੈਂਪਸ 'ਚ ਪੌਦਿਆਂ ਨੂੰ ਪਾਣੀ ਦਿੱਤਾ ਗਿਆ | ਚਾਰਟ ਮੇਕਿੰਗ ਮੁਕਾਬਲੇ 'ਚ ਪਹਿਲਾ ਸਥਾਨ ਜੀ. ਐਨ. ਐਮ. ਭਾਗ ਪਹਿਲਾ 'ਚੋਂ ਈਸ਼ਾ ਅਤੇ ਦੂਸਰਾ ਸਥਾਨ ਜੀ. ਐਨ. ਐਮ. ਭਾਗ ਪਹਿਲਾ 'ਚੋਂ ਸਵਰਨਜੀਤ ਕੌਰ ਨੇ ਹਾਸਲ ਕੀਤਾ | ਇਸ ਮੌਕੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸੰਸਥਾ ਦੇ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਸੰਸਥਾ ਦੇ ਪਿ੍ੰਸੀਪਲ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਤਾਵਰਨ ਦੇ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਸਾਨੂੰ ਵੱਧ ਤੋਂ ਵੱਧ ਦਰਖਤ ਲਗਾਉਣ ਦੀ ਲੋੜ ਹੈ | ਸੰਸਥਾ ਦੇ ਡਾਇਰੈਕਟਰ ਡਾ. ਗੋਬਿੰਦ ਸਿੰਘ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਸੁਚੇਤ ਕਰਦਿਆਂ ਕਿਹਾ ਕਿ ਆਉਣ ਵਾਲੇ ਭਵਿੱਖ ਲਈ ਮਨੁੱਖਤਾ ਦੀ ਭਲਾਈ ਲਈ ਸਾਨੂੰ ਸਾਰਿਆਂ ਨੂੰ ਯੋਗ ਉਪਰਾਲੇ ਕਰਨ ਦੀ ਲੋੜ ਹੈ | ਇਸ ਮੌਕੇ ਮੈਡਮ ਗਗਨਦੀਪ ਕੌਰ, ਹਰਦੀਪ ਕੌਰ, ਸੰਦੀਪ ਕੌਰ ਮਨਪ੍ਰੀਤ ਕੌਰ, ਸਰਬਜੀਤ ਕੌਰ ਅਤੇ ਜਸਪਾਲ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਮੀਟਿੰਗ ਅਗਲੀ ਖ਼ਬਰ ਬਲਾਕ ਦਫ਼ਤਰ ਕੋਟ ਈਸੇ ਖਾਂ 'ਚ ਬੀ.ਡੀ.ਓ. ਧਰਮ ਦਾਸ ਨੇ ਚਾਰਜ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।