03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਰੁਜ਼ਗਾਰ ਮੰਗਦੇ ਨੌਜਵਾਨਾਂ 'ਤੇ ਬੇਰਹਿਮੀ ਨਾਲ ਲਾਠੀਚਾਰਜ ਪੰਜਾਬ ਸਰਕਾਰ ਦੀ ਕਾਇਰਤਾ ਦਾ ਸਬੂਤ-ਪ੍ਰਧਾਨ ਹਰੀ ਖਾਈ <br/>

ਅਜੀਤ ਡੈਸਕ 07-06-2026
ਮੋਗਾ, 6 ਜੂਨ (ਸੁਰਿੰਦਰਪਾਲ ਸਿੰਘ)-ਰੁਜ਼ਗਾਰ ਮੰਗਦੇ ਨੌਜਵਾਨਾਂ 'ਤੇ ਬੇਰਹਿਮੀ ਨਾਲ ਪੁਲਿਸ ਵਲੋਂ ਲਾਠੀਚਾਰਜ ਪੰਜਾਬ ਸਰਕਾਰ ਦੀ ਕਾਇਰਤਾ ਦਾ ਸਬੂਤ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰੀ ਸਿੰਘ ਖਾਈ ਨੇ ਕਰਦੇ ਹੋਏ ਕਿਹਾ ਕਿ ਪਟਿਆਲਾ ਦੇ ਬਿਜਲੀ ਬੋਰਡ ਦਫ਼ਤਰ ਅੱਗੇ ਆਪਣੇ ਹੱਕਾਂ ਲਈ ਸ਼ਾਂਤਮਈ ਧਰਨਾ ਲਗਾ ਕੇ ਬੈਠੇ ਬੇਰੁਜ਼ਗਾਰ ਨੌਜਵਾਨਾਂ ਉੱਪਰ ਪੰਜਾਬ ਪੁਲਿਸ ਵਲੋਂ ਵਹਿਸ਼ੀਆਨਾ ਲਾਠੀਚਾਰਜ ਕਰਨ ਦੀ ਕਾਂਗਰਸ ਪਾਰਟੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ | ਆਗੂਆਂ ਨੇ ਮੰਗ ਕੀਤੀ ਕਿ ਖ਼ਾਲੀ ਪਈਆਂ ਸਰਕਾਰੀ ਅਸਾਮੀਆਂ 'ਤੇ ਪੱਕੀ ਭਰਤੀ ਦਾ ਕਲੰਡਰ ਜਾਰੀ ਕੀਤਾ ਜਾਵੇ | ਸ਼ਾਂਤਮਈ ਧਰਨਿਆਂ 'ਤੇ ਲਾਠੀਚਾਰਜ ਬੰਦ ਕਰਨ ਦਾ ਲਿਖਤੀ ਭਰੋਸਾ ਦਿੱਤਾ ਜਾਵੇ |

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਅਗਲੀ ਖ਼ਬਰ ਬੇਰੁਜ਼ਗਾਰਾਂ 'ਤੇ ਹੋਏ ਲਾਠੀਚਾਰਜ ਦੀ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।