03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਨਿਹਾਲ ਸਿੰਘ ਭੁੱਲਰ

ਅਜੀਤ ਡੈਸਕ 07-06-2026
ਮੋਗਾ, 6 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਕਿਸੇ ਵੀ ਪਾਰਟੀ ਦੀ ਮਜ਼ਬੂਤੀ ਲਈ ਉਸ ਦਾ ਅਨੁਸ਼ਾਸਨ ਸਭ ਤੋਂ ਅਹਿਮ ਭੂਮਿਕਾ ਨਿਭਾਉਂਦਾ ਹੈ ਜਿਸ ਪਾਰਟੀ ਵਿਚ ਅਨੁਸ਼ਾਸਨ ਨਹੀਂ ਹੁੰਦਾ ਉਹ ਪਾਰਟੀ ਕਮਜ਼ੋਰ ਹੋ ਜਾਂਦੀ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੋਰ ਕਮੇਟੀ ਵਿਚ ਲਏ ਗਏ ਫ਼ੈਸਲੇ ਪਾਰਟੀ ਦੇ ਹਰ ਵਰਕਰ ਨੂੰ ਮੰਨਣੇ ਚਾਹੀਦੇ ਹਨ ਪਰੰਤੂ ਹਰੇਕ ਪਾਰਟੀ ਵਿਚ ਕੁਝ ਸ਼ਰਾਰਤੀ ਅਨਸਰ ਆਪਣੇ ਨਿੱਜੀ ਸਵਾਰਥਾਂ ਲਈ ਪਾਰਟੀ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਜਾਂ ਵਿਰੋਧੀ ਗਤੀਵਿਧੀਆਂ ਕਰਦੇ ਰਹਿੰਦੇ ਹਨ ਜੋ ਆਪਣੇ ਸੁਭਾਅ ਤੋਂ ਮਜਬੂਰ ਹੁੰਦੇ ਹਨ ਪਰ ਪਾਰਟੀ ਅਜਿਹੇ ਸ਼ਰਾਰਤੀ ਅਨਸਰ ਜੋ ਪਾਰਟੀ ਵਿਚ ਰਹਿ ਕੇ ਧੜੇਬੰਦੀ ਪੈਦਾ ਕਰਨ ਦੀ ਕੋਸ਼ਿਸ਼ ਕਰਦੇ ਹਨ ਜਾਂ ਕੋਈ ਅਜਿਹੀ ਗਤੀਵਿਧੀ ਕਰਦੇ ਹਨ ਜਿਸ ਨਾਲ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਲਏ ਗਏ ਫ਼ੈਸਲੇ ਨੂੰ ਚੈਲੰਜ ਕਰਨ ਦੀ ਕੋਸ਼ਿਸ਼ ਕਰਦੇ ਹਨ ਉਨ੍ਹਾਂ ਦੇ ਖ਼ਿਲਾਫ਼ ਪਾਰਟੀ ਅਨੁਸ਼ਾਸਨ ਭੰਗ ਕਰਨ ਦਾ ਕੋਈ ਵੀ ਫ਼ੈਸਲਾ ਲੈ ਸਕਦੀ ਹੈ | ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ ਹੋਣ ਦੇ ਨਾਤੇ ਅਗਰ ਕਿਸੇ ਹਲਕੇ ਵਿਚੋਂ ਕੋਈ ਅਜਿਹੀ ਗੱਲ ਸਾਹਮਣੇ ਆਉਂਦੀ ਹੈ ਜਿਸ ਨਾਲ ਪਾਰਟੀ ਦੇ ਅਕਸ ਨੂੰ ਢਾਹ ਲੱਗੇ ਜਾਂ ਕਿਸੇ ਤਰ੍ਹਾਂ ਦਾ ਅਨੁਸ਼ਾਸਨ ਭੰਗ ਹੁੰਦਾ ਹੈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲੇ ਬਾਜ ਆਉਣ |
ਪਿਛਲੀ ਖ਼ਬਰ ਪਿੰਡ ਮਹਿਲ 'ਚ ਨੌਜਵਾਨ ਆਗੂਆਂ ਨੇ ਫੜਿਆ ਕਾਂਗਰਸ ਦਾ ਪੱਲਾ ਅਗਲੀ ਖ਼ਬਰ ਅੱਖਾਂ ਦਾ ਮੁਫਤ ਚੈੱਕਅਪ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।