03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪਿੰਡ ਮਹਿਲ 'ਚ ਨੌਜਵਾਨ ਆਗੂਆਂ ਨੇ ਫੜਿਆ ਕਾਂਗਰਸ ਦਾ ਪੱਲਾ

ਅਜੀਤ ਡੈਸਕ 07-06-2026
ਕੋਟ ਈਸੇ ਖਾਂ, 6 ਜੂਨ (ਗੁਰਮੀਤ ਸਿੰਘ ਖਾਲਸਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਹਲਕਾ ਧਰਮਕੋਟ ਦੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਚੰਗੀ ਕਾਰਜਸ਼ੈਲੀ 'ਤੇ ਮੋਹਰ ਲਗਾਉਂਦੇ ਹੋਏ ਪਿੰਡ ਮਹਿਲ ਤੋਂ ਸਮਾਜ ਸੇਵੀ ਮਨਦੀਪ ਸਿੰਘ, ਬਚਿੱਤਰ ਸਿੰਘ, ਬਲਜੀਤ ਸਿੰਘ ਤੇ ਹੋਰ ਸਾਥੀਆਂ ਨੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ¢ ਇਸ ਮੌਕੇ ਸ਼ਾਮਿਲ ਹੋਣ ਵਾਲੇ ਨੌਜਵਾਨ ਆਗੂਆਂ ਨੂੰ ਸਨਮਾਨਿਤ ਕਰਦਿਆਂ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਪਾਰਟੀ ਵਿਚ ਜਿੱਥੇ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ ਉੱਥੇ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਵਿਚ ਨਿਰਪੱਖਤਾ ਤੇ ਸਚਾਈ ਨਾਲ ਕੰਮ ਕਰਨ ਦੀ ਹਮੇਸ਼ਾ ਝਲਕ ਮਿਲਦੀ ਹੈ ਤੇ ਹਲਕਾ ਧਰਮਕੋਟ ਵਿਚ ਵਿਚਰਦਿਆਂ ਉਨ੍ਹਾਂ ਦਾ ਹਮੇਸ਼ਾ ਇਹ ਮਕਸਦ ਰਿਹਾ ਕਿ ਸਾਫ ਸੁਥਰੀ ਰਾਜਨੀਤੀ ਕਰਦੇ ਹੋਏ ਉਹ ਹਲਕੇ ਦੇ ਹਰ ਵਰਗ ਵਿਚ ਵਿਚਰਨ ¢ ਇਸ ਮੌਕੇ ਸੋਹਣਾ ਖੇਲਾ ਜਲਾਲਾਬਾਦ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਮੋਗਾ ਅਤੇ ਪਿੰਡ ਮਹਿਲ ਦੇ ਨੌਜਵਾਨ ਆਗੂ ਨਛੱਤਰ ਸਿੰਘ, ਲਖਵੀਰ ਸਿੰਘ ਲੱਖਾ, ਗੁਰਭਜਨ ਸਿੰਘ, ਗੁਰਲਾਲ ਸਿੰਘ ਯੂਥ ਆਗੂ ਹਾਜ਼ਰ ਸਨ¢
ਪਿਛਲੀ ਖ਼ਬਰ ਸੈਸ਼ਨ ਡਵੀਜ਼ਨ ਮੋਗਾ ਦੇ ਜੱਜ ਸਾਹਿਬਾਨਾਂ ਵਲੋਂ ਜੁਡੀਸ਼ੀਅਲ ਕੋਰਟ ਕੰਪਲੈਕਸ ਮੋਗਾ ਵਿਖੇ ਬੂਟੇ ਲਗਾ ਕੇ ਮਨਾਇਆ 'ਵਿਸ਼ਵ... ਅਗਲੀ ਖ਼ਬਰ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਨਿਹਾਲ ਸਿੰਘ ਭੁੱਲਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।