03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਮ ਤੇ ਟਰਾਂਸਕੋ ਵਲੋਂ ਬੇਰੁਜ਼ਗਾਰ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਨਿਖੇਧੀ <br/>

ਅਜੀਤ ਡੈਸਕ 07-06-2026
ਮੋਗਾ, 6 ਜੂਨ (ਸੁਰਿੰਦਰਪਾਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਮ ਤੇ ਟਰਾਂਸਕੋ ਸਿਟੀ ਮੰਡਲ ਮੋਗਾ ਤੇ ਸਬ ਅਰਬਨ ਮੰਡਲ ਮੋਗਾ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਬਲੌਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਮੋਗਾ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦੇ ਹੋਏ ਬਲਵਿੰਦਰ ਸਿੰਘ ਦਾਤੇਵਾਲਾ ਸਕੱਤਰ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਆਪਣਾ ਰੁਜ਼ਗਾਰ ਪ੍ਰਾਪਤ ਕਰਨ ਲਈ ਬੇਰੁਜ਼ਗਾਰ ਲਾਈਨਮੈਨ ਪਾਵਰ ਕਾਮ ਦੇ ਹੈੱਡ ਆਫ਼ਿਸ ਪਟਿਆਲਾ ਵਿਖੇ ਧਰਨਾ ਦੇ ਰਹੇ ਸਨ | ਪਾਵਰ ਕਾਮ ਮੈਨੇਜਮੈਂਟ ਤੇ ਪੰਜਾਬ ਸਰਕਾਰ ਵਲੋਂ ਵਾਰ-ਵਾਰ ਮੀਟਿੰਗਾਂ ਕਰ ਕੇ ਨੌਕਰੀ ਦੇਣ ਦਾ ਭਰੋਸਾ ਦਿੱਤਾ ਜਾ ਰਿਹਾ ਪਰ ਹਕੀਕਤ ਵਿਚ ਕੁਝ ਵੀ ਨਹੀਂ ਕੀਤਾ ਜਾ ਰਿਹਾ ਸੀ | ਬਲੌਰ ਸਿੰਘ ਪ੍ਰਧਾਨ ਸਿਟੀ ਤੇ ਜਗਰੂਪ ਸਿੰਘ ਪ੍ਰਧਾਨ ਸਬ ਅਰਬਨ ਮੋਗਾ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਬੜੇ ਵੱਡੇ ਵੱਡੇ ਇਸ਼ਤਿਹਾਰ ਲਾ ਕੇ ਪ੍ਰਚਾਰ ਕੀਤਾ ਗਿਆ ਕਿ ਪੰਜਾਬ ਸਰਕਾਰ ਵਲੋਂ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ ਦੇ ਦਿੱਤੀਆਂ, ਹਜ਼ਾਰਾਂ ਕਾਮੇ ਪੱਕੇ ਕਰ ਦਿੱਤੇ ਹਨ ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ | ਰੁਜ਼ਗਾਰ ਪ੍ਰਾਪਤ ਕਰਨ ਲਈ 2600 ਦੇ ਕਰੀਬ ਬੇਰੁਜ਼ਗਾਰ ਲਾਈਨਮੈਨ ਨੇ ਪਾਵਰ ਕਾਮ ਹੈੱਡ ਆਫ਼ਿਸ ਪਟਿਆਲਾ ਦੇ ਗੇਟ ਸਾਹਮਣੇ ਸ਼ਾਂਤਮਈ ਧਰਨਾ ਲਾਇਆ ਸੀ | ਬਿਨਾਂ ਕਿਸੇ ਚਿਤਾਵਨੀ ਦੇ ਪਟਿਆਲਾ ਪੁਲਿਸ ਵਲੋਂ ਬੈਠੇ ਸਾਥੀਆਂ ਉੱਪਰ ਅੰਨ੍ਹੇਵਾਹ ਲਾਠੀਚਾਰਜ ਕੀਤਾ ਗਿਆ | ਮੀਟਿੰਗ ਵਿਚ ਜੋਗਿੰਦਰ ਸਿੰਘ ਸਕੱਤਰ, ਰਣਜੀਤ ਸਿੰਘ, ਰੇਸ਼ਮ ਸਿੰਘ, ਜੰਗੀਰ ਸਿੰਘ ਸ਼ਾਮਿਲ ਸਨ |

ਪਿਛਲੀ ਖ਼ਬਰ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਨਿਖੇਧੀ ਅਗਲੀ ਖ਼ਬਰ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।