04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਐਸ.ਬੀ.ਬੀ.ਐਸ. ਸਕੂਲ ਸੁਖਾਨੰਦ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ <br/>

ਅਜੀਤ ਡੈਸਕ 07-06-2026
ਠੱਠੀ ਭਾਈ, 6 ਜੂਨ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਐਸ. ਬੀ. ਬੀ. ਐਸ. ਪਬਲਿਕ ਸਕੂਲ ਸੁਖਾਨੰਦ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ ¢ ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ, ਡਾਇਰੈਕਟਰ, ਪਿ੍ੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸਕੂਲ ਕੈਂਪਸ ਵਿਚ ਵੱਖ-ਵੱਖ ਕਿਸਮ ਦੇ ਛਾਂਦਾਰ ਅਤੇ ਫਲਦਾਰ ਬੂਟੇ ਲਗਾਏ ਗਏ | ਵਾਤਾਵਰਨ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਡਾਇਰੈਕਟਰ ਅਤੇ ਪਿ੍ੰਸੀਪਲ ਮੈਡਮ ਨੇ ਕਿਹਾ ਕਿ ਮਨੁੱਖੀ ਜੀਵਨ ਦੀ ਹੋਂਦ ਸਾਫ-ਸੁਥਰੇ ਅਤੇ ਸੰਤੁਲਿਤ ਵਾਤਾਵਰਨ 'ਤੇ ਨਿਰਭਰ ਕਰਦੀ ਹੈ ¢ ਡੇਰਾ ਭੋਰੇ ਵਾਲਾ ਸੁਖਾਨੰਦ ਦੇ ਮੁੱਖ ਸੇਵਾਦਾਰ ਬਾਬਾ ਜਗਦੇਵ ਸਿੰਘ ਜੱਗਾ ਨੇ ਕਿਹਾ ਕਿ ਰੁੱਖ ਨਾ ਸਿਰਫ਼ ਸਾਨੂੰ ਆਕਸੀਜਨ ਪ੍ਰਦਾਨ ਕਰਦੇ ਹਨ ਸਗੋਂ ਵਾਤਾਵਰਨ ਨੂੰ ਰੱਖਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ¢ ਮੈਨੇਜਮੈਂਟ ਕਮੇਟੀ ਮੈਂਬਰ ਚਰਨਜੀਤ ਸਿੰਘ ਗੱਬੀ ਪਲਾਸਟਿਕ ਦੀ ਵਰਤੋਂ ਨੂੰ ਘਟਾਉਣ 'ਤੇ ਜ਼ੋਰ ਦਿੱਤਾ | ਸਮਾਗਮ ਦੇ ਅੰਤ ਵਿਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਵਾਤਾਵਰਨ ਦੀ ਰੱਖਿਆ, ਬੂਟੇ ਲਗਾਉਣ, ਪਾਣੀ ਦੀ ਬੱਚਤ ਕਰਨ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਦਾ ਅਹਿਦ ਲਿਆ¢


ਪਿਛਲੀ ਖ਼ਬਰ ਰਾਸ਼ਟਰੀ ਸਿੱਖਿਆ ਨੀਤੀ 2020 ਸੰਬੰਧੀ ਸੀ.ਬੀ.ਐਸ.ਈ. ਵਰਕਸ਼ਾਪ <br/> ਅਗਲੀ ਖ਼ਬਰ ਕਰੀਅਰ ਜ਼ੋਨ ਮੋਗਾ ਦੇ ਵਿਦਿਆਰਥੀ ਨੇ ਹਾਸਲ ਕੀਤੇ 61 ਸਕੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।