04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸ਼ਾਂਤਮਈ ਧਰਨਾ ਦੇ ਰਹੇ ਬੇਰੁਜ਼ਗਾਰ ਲਾਈਨਮੈਨਾਂ 'ਤੇ ਕੀਤੇ ਤਸ਼ੱਦਦ ਨਾਲ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਨੰਗਾ ਹੋਇਆ-ਖਣਮੁੱਖ ਭਾਰਤੀ ਪੱਤੋ

ਅਜੀਤ ਡੈਸਕ 07-06-2026
ਮੋਗਾ, 6 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਬੀਤੇ ਦਿਨ ਪਟਿਆਲਾ ਵਿਚ ਪਾਵਰਕੌਮ ਦੇ ਮੁੱਖ ਦਫਤਰ ਸਾਹਮਣੇ ਸ਼ਾਂਤਮਈ ਢੰਗ ਨਾਲ ਧਰਨੇ 'ਤੇ ਬੈਠੇ ਐਂਪਰੈਟਿਸੈਪ ਆਧਾਰ 'ਤੇ ਬੇਰੁਜ਼ਗਾਰ ਲਾਈਨਮੈਨਾਂ 'ਤੇ 'ਆਪ' ਸਰਕਾਰ ਦੇ ਹੁਕਮਾਂ 'ਤੇ ਜੋ ਅੰਨ੍ਹਾ ਤਸ਼ੱਦਦ ਢਾਹਿਆ ਗਿਆ ਹੈ ਉਸ ਨਾਲ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਬੇਨਕਾਬ ਹੋ ਗਿਆ ਹੈ ਅਤੇ ਆਪ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਬਜਾਏ ਡਾਂਗਾਂ ਨਾਲ ਕੁੱਟਦੀ ਹੈ ਅਤੇ ਜੋ ਪਟਿਆਲਾ ਵਿਚ ਹੋਇਆ ਹੈ ਉਹ ਬੇਹੱਦ ਨਿੰਦਣਯੋਗ ਹੈ ਅਤੇ ਬੇਰੁਜ਼ਗਾਰ ਲਾਈਨਮੈਨਾਂ 'ਤੇ ਤਸ਼ੱਦਦ ਢਾਹੁਣ ਵਾਲੇ ਪੁਲਿਸ ਅਫਸਰਾਂ 'ਤੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਆਪਣੇ ਹੱਕਾਂ ਦੀ ਲੜਾਈ ਲੜਨਾ ਅਤੇ ਧਰਨੇ ਪ੍ਰਦਰਸ਼ਨ ਕਰਨੇ ਭਾਰਤ ਦੇ ਲੋਕਤੰਤਰ ਦਾ ਹਿੱਸਾ ਹੈ ਪਰ ਸਰਕਾਰ ਨੇ ਖੁਦ ਹੀ ਲੋਕਤੰਤਰ ਦਾ ਘਾਣ ਕੀਤਾ ਹੈ¢ ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਨੇ ਗੱਲਬਾਤ ਦੌਰਾਨ ਕੀਤਾ¢ ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਉਹ ਦਾਅਵੇ ਕਿੱਥੇ ਗਏ ਜਿਹੜੇ ਕਹਿੰਦੇ ਸੀ ਅਸੀਂ ਨੌਕਰੀਆਂ ਦੀ ਝੜੀ ਲਾ ਦੇਵਾਂਗੇ ਪਰ ਸਰਕਾਰ ਦੇ ਇਨ੍ਹਾਂ ਦਾਅਵਿਆਂ ਦੀ ਫੂਕ ਪਟਿਆਲਾ ਘਟਨਾ ਨੇ ਕੱਢ ਦਿੱਤੀ ਹੈ ਅਤੇ ਆਪ ਸਰਕਾਰ ਦੇ ਰਾਜ ਵਿਚ ਹਰੇਕ ਵਰਗ ਦੁਖੀ ਹੈ ਅੱਜ ਪੰਜਾਬ ਇਕ ਬੇਲਗਾਮ ਹੋ ਕੇ ਰਹਿ ਗਿਆ ਹੈ ਅਤੇ ਸੂਬੇ ਦਾ ਮੁੱਖ ਮੰਤਰੀ ਆਪਣੀਆਂ ਸਿਆਸੀ ਕਿੜਾਂ ਕੱਢ ਰਿਹਾ ਹੈ ਅਤੇ ਸੂਬੇ ਦਾ ਪੈਸਾ ਦਿੱਲੀ ਵਾਲੇ ਲੁੱਟ ਕੇ ਲਿਜਾ ਰਹੇ ਹਨ¢ ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੇ ਰਾਜ ਵਿਚ ਸੂਬੇ ਦੀ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ¢ ਆਏ ਦਿਨ ਕਤਲ, ਲੁੱਟਾਂ ਖੋਹਾਂ ਅਤੇ ਫਿਰੌਤੀਆਂ ਦਾ ਜ਼ੋਰ ਹੈ ਅਤੇ ਲੋਕ ਡਰ ਅਤੇ ਸਹਿਮ ਦੇ ਮਾਹÏਲ ਵਿਚ ਦਿਨ-ਕਟੀ ਕਰ ਰਹੇ ਹਨ¢ ਖਣਮੁੱਖ ਭਾਰਤੀ ਨੇ ਕਿਹਾ ਕਿ ਜੋ ਤਸ਼ੱਦਦ ਆਪ ਸਰਕਾਰ ਨੇ ਬੇਰੁਜ਼ਗਾਰ ਲਾਈਨਮੈਨਾਂ 'ਤੇ ਕਰਵਾਇਆ ਇਸ ਨਾਲ ਹਰੇਕ ਵਰਗ ਵਿਚ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਇਹ ਗੁੱਸਾ ਆਉਣ ਵਾਲੀਆਂ ਸਾਲ 2027 ਦੀਆਂ ਚੋਣਾਂ ਵਿਚ ਫੁੱਟੇਗਾ ਅਤੇ ਆਪ ਸਰਕਾਰ ਨੂੰ ਲੋਕ ਚੱਲਦਾ ਕਰਕੇ ਸੂਬੇ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਇਨ੍ਹਾਂ ਲਾਈਨਮੈਨਾਂ ਨੂੰ ਪਹਿਲ ਦੇ ਆਧਾਰ 'ਤੇ ਪੱਕਿਆਂ ਕਰਨ ਦਾ ਵਾਅਦਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ¢
ਪਿਛਲੀ ਖ਼ਬਰ ਡੀ.ਐਸ. ਬਲੌਸਮ ਸਕੂਲ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਅਗਲੀ ਖ਼ਬਰ ਅਲਪਾਈਨ ਗਰਲਜ਼ ਕਾਲਜ ਵਿਖੇ ਨਵੀਂ ਸਿੱਖਿਆ ਨੀਤੀ ਅਨੁਸਾਰ ਦਾਖਲੇ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।