04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਡੀ.ਐਸ. ਬਲੌਸਮ ਸਕੂਲ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਅਜੀਤ ਡੈਸਕ 07-06-2026
ਮੋਗਾ, 6 ਜੂਨ (ਸੁਰਿੰਦਰਪਾਲ ਸਿੰਘ)-ਡੀ.ਐਸ. ਬਲੌਸਮ ਹਾਈ ਸਕੂਲ ਨਾਨਕ ਨਗਰੀ ਮੋਗਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪ੍ਰੇਮ ਚੰਦ ਗੁਪਤਾ, ਡਾਇਰੈਕਟਰ ਮੇਜਰ ਸਤਿੰਦਰ ਸਿੰਘ, ਪਿ੍ੰਸੀਪਲ ਤੇਜਿੰਦਰ ਸਿੰਘ ਤੇ ਵਾਈਸ ਪਿ੍ੰਸੀਪਲ ਅਮਨਦੀਪ ਕੌਰ ਨੇ ਕਿਹਾ ਕਿ ਅੱਜ ਕੱਲ੍ਹ ਪ੍ਰਦੂਸ਼ਣ ਬਹੁਤ ਫੈਲ ਰਿਹਾ ਹੈ | ਇਹ ਪ੍ਰਦੂਸ਼ਣ ਤੇ ਹੋਰ ਗਤੀਵਿਧੀਆਂ ਤੋਂ ਜਾਗਰੂਕ ਕਰਨ ਲਈ ਵਾਤਾਵਰਨ ਦਿਵਸ ਮਨਾਇਆ ਜਾਂਦਾ ਹੈ | ਵਾਤਾਵਰਨ ਦਿਵਸ ਦੇ ਸਬੰਧ ਵਿਚ ਵਿਦਿਆਰਥੀਆਂ ਵਲੋਂ ਵਾਤਾਵਰਨ ਨੂੰ ਬਚਾਉਣ ਲਈ ਵੱਖ-ਵੱਖ ਢੰਗਾਂ ਦੀਆਂ ਪੇਂਟਿੰਗਾਂ ਬਣਾਈਆਂ ਗਈਆਂ ਤੇ ਵਿਸ਼ਵ ਵਾਤਾਵਰਨ ਦਿਵਸ ਨਾਲ ਸਬੰਧਿਤ ਚਾਰਟ ਤੇ ਆਰਟੀਕਲ ਵੀ ਪੇਸ਼ ਕੀਤੇ | ਇਸ ਮੌਕੇ ਪੂਜਾ ਰਾਣੀ, ਕਿਰਨ ਬਾਲਾ, ਪ੍ਰੀਆ, ਪੂਜਾ ਵਰਮਾ, ਹੇਮ ਲਤਾ, ਸੁਖਪ੍ਰੀਤ ਕੌਰ, ਧਰਮਪ੍ਰੀਤ ਸਿੰਘ, ਵੰਦਨਾ ਬਾਂਸਲ, ਜਸਪ੍ਰੀਤ ਕੌਰ, ਬਲਜੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬੇਸਹਾਰਾ ਬਜ਼ੁਰਗਾਂ ਲਈ ਬਣ ਰਹੇ ਮਿੰਨੀ ਹਸਪਤਾਲ ਵਾਸਤੇ ਬਾਬਾ ਗੁਰਦੀਪ ਸਿੰਘ ਵਲੋਂ 50 ਹਜ਼ਾਰ ਦੀ ਸੇਵਾ ਅਗਲੀ ਖ਼ਬਰ ਸ਼ਾਂਤਮਈ ਧਰਨਾ ਦੇ ਰਹੇ ਬੇਰੁਜ਼ਗਾਰ ਲਾਈਨਮੈਨਾਂ 'ਤੇ ਕੀਤੇ ਤਸ਼ੱਦਦ ਨਾਲ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਨੰਗਾ ਹੋਇਆ-ਖਣਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।