04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਥਾਂ ਲਾਠੀਆਂ ਮਾਰੀਆਂ ਜਾ ਰਹੀਆਂ-ਐਡਵੋਕੇਟ ਰਵੀ ਗਰੇਵਾਲ

ਅਜੀਤ ਡੈਸਕ 07-06-2026
ਮੋਗਾ, 6 ਜੂਨ (ਗੁਰਤੇਜ ਸਿੰਘ ਬੱਬੀ)-ਆਮ ਆਦਮੀ ਪਾਰਟੀ ਦੀ ਸਰਕਾਰ ਜੋ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਚੱਲ ਰਹੀ ਹੈ ਨੇ ਪਿਛਲੇ ਕਰੀਬ ਸਾਢੇ ਚਾਰ ਸਾਲਾਂ ਵਿਚ ਸਿਵਾਏ ਫੋਕੇ ਲਾਰਿਆਂ ਤੋਂ ਲੋਕਾਂ ਨੂੰ ਕੁਝ ਨਹੀਂ ਦਿੱਤਾ ਅਤੇ ਹੁਣ ਜਦੋਂ ਲੋਕਾਂ ਨੂੰ ਪਤਾ ਲੱਗ ਰਿਹਾ ਹੈ ਕਿ ਸਰਕਾਰ ਨੇ ਸਾਨੂੰ ਲਾਰਿਆਂ ਵਿਚ ਰੱਖਿਆ ਹੈ ਤਾਂ ਉਹ ਸਰਕਾਰ ਦਾ ਵਿਰੋਧ ਕਰ ਰਹੇ ਹਨ ਅਤੇ ਖਾਸ ਕਰਕੇ ਨੌਜਵਾਨ ਵਰਗ ਰੋਜ਼ਗਾਰ ਮੰਗ ਰਿਹਾ ਹੈ ਜੋ ਕਿ ਸਰਕਾਰ ਨੇ ਉਨ੍ਹਾਂ ਨਾਲ ਚੋਣਾਂ ਸਮੇਂ ਵਾਅਦਾ ਕੀਤਾ ਸੀ ਪਰ ਸਰਕਾਰ ਰੋਜ਼ਗਾਰ ਦੀ ਥਾਂ 'ਤੇ ਬੇਰੁਜ਼ਗਾਰ ਨੌਜਵਾਨਾਂ 'ਤੇ ਪੁਲਿਸ ਤੋਂ ਲਾਠੀਆਂ ਚਲਵਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਧਰਮਕੋਟ ਤੋਂ ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ਕਰਦਿਆਂ ਕਿਹਾ ਕਿ ਪਟਿਆਲਾ ਵਿਖੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਹੀ ਬੇਰੁਜ਼ਗਾਰ ਅਪ੍ਰੈਟਿਸ ਲਾਈਨਮੈਨ ਸ਼ਾਂਤੀ ਪੂਰਵਕ ਰੋਸ ਮੁਜ਼ਾਹਰਾ ਕਰ ਰਹੇ ਸਨ ਪਰ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਪੁਲਿਸ ਵਲੋਂ ਜੋ ਅੰਨ੍ਹੇਵਾਹ ਲਾਠੀਚਾਰਜ ਕੀਤਾ ਗਿਆ ਹੈ ਇਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ | ਰਵੀ ਗਰੇਵਾਲ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਹੁਣ ਕੁਰਸੀ ਜਾਂਦੀ ਵੇਖ ਕੇ ਬੁਰੀ ਤਰ੍ਹਾਂ ਬੁਖਲਾ ਚੁੱਕੀ ਹੈ ਕਿਉਂਕਿ ਇਸ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿਚ ਸਿਵਾਏ ਕਰਜ਼ਾ ਲੈ ਕੇ ਪੰਜਾਬ ਚਲਾਉਣ ਤੋਂ ਕੁਝ ਨਹੀਂ ਕੀਤਾ ਜਿਸ ਕਾਰਨ ਅੱਜ ਪੰਜਾਬ ਦਾ ਹਰ ਵਰਗ ਇਸ ਸਰਕਾਰ ਤੋਂ ਦੁਖੀ ਹੈ ਅਤੇ ਇਸ ਸਰਕਾਰ ਨੂੰ ਇਸ ਦਾ ਖਮਿਆਜ਼ਾ 2027 ਦੀਆਂ ਚੋਣਾਂ ਵਿਚ ਭੁਗਤਣਾ ਪਵੇਗਾ |
ਪਿਛਲੀ ਖ਼ਬਰ ਸਮਾਜ ਸੇਵੀਆਂ ਨੇ ਹੇਮਕੁੰਟ ਸਕੂਲ ਬੂਟੇ ਲਗਾ ਕੇ ਦਿੱਤਾ ਹਰਿਆਲੀ ਦਾ ਸੰਦੇਸ਼ ਅਗਲੀ ਖ਼ਬਰ ਬੇਸਹਾਰਾ ਬਜ਼ੁਰਗਾਂ ਲਈ ਬਣ ਰਹੇ ਮਿੰਨੀ ਹਸਪਤਾਲ ਵਾਸਤੇ ਬਾਬਾ ਗੁਰਦੀਪ ਸਿੰਘ ਵਲੋਂ 50 ਹਜ਼ਾਰ ਦੀ ਸੇਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।