29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪੁਲਿਸ ਤੇ ਪੰਚਾਇਤ ਦੀ ਹੋਈ ਅਹਿਮ ਮੀਟਿੰਗ, ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ <br/>

ਅਜੀਤ ਡੈਸਕ 08-06-2026
ਕਿਸ਼ਨਪੁਰਾ ਕਲਾਂ, 7 ਜੂਨ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਦੀ ਪੁਲਿਸ ਚੌਂਕੀ ਦੇ ਨਵੇਂ ਨਿਯੁਕਤ ਇੰਚਾਰਜ ਏ.ਐਸ.ਆਈ. ਬਲਜਿੰਦਰ ਸਿੰਘ ਦੀ ਅਗਵਾਈ ਹੇਠ ਸਰਪੰਚ ਪਿ੍ੰਸ ਚਾਵਲਾ ਅਤੇ ਸਮੂਹ ਪੰਚਾਇਤ ਮੈਂਬਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ | ਸਰਪੰਚ ਪਿ੍ੰਸ ਚਾਵਲਾ ਅਤੇ ਗ੍ਰਾਮ ਪੰਚਾਇਤ ਵਲੋਂ ਏ.ਐਸ.ਆਈ. ਬਲਜਿੰਦਰ ਸਿੰਘ ਦਾ ਸਵਾਗਤ ਕੀਤਾ ਗਿਆ | ਮੀਟਿੰਗ ਦੌਰਾਨ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਏ.ਐਸ.ਆਈ. ਬਲਜਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਦੀ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ, ਨਸ਼ਿਆਂ ਦੀ ਵਰਤੋਂ, ਅਪਰਾਧਿਕ ਗਤੀਵਿਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਅਜਿਹੇ ਅਨਸਰਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ | ਮੀਟਿੰਗ ਦੌਰਾਨ ਸਰਪੰਚ ਪਿ੍ੰਸ ਚਾਵਲਾ ਅਤੇ ਪੰਚਾਇਤ ਮੈਂਬਰਾਂ ਨੇ ਪੁਲਿਸ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਇਲਾਕੇ ਨੂੰ ਨਸ਼ਾ-ਮੁਕਤ ਤੇ ਅਪਰਾਧ-ਮੁਕਤ ਬਣਾਉਣ ਲਈ ਸਾਂਝੇ ਯਤਨਾਂ 'ਤੇ ਜ਼ੋਰ ਦਿੱਤਾ | ਇਸ ਮੀਟਿੰਗ ਦੌਰਾਨ ਮੈਂਬਰ ਪੰਚਾਇਤ ਜਸਵਿੰਦਰ ਸਿੰਘ ਔਲਖ, ਅਵਤਾਰ ਸਿੰਘ ਮਾਨ, ਗੁਰਦੀਪ ਸਿੰਘ ਰਾਜੂ, ਬਾਈ ਛਿੰਦਰ, ਸੋਨੀ ਪੁਰਬਾ, ਲਾਡੀ ਟੇਲਰ, ਛਿੰਦਾ ਖੋਸਾ ਆਦਿ ਹਾਜ਼ਰ ਸਨ |


ਪਿਛਲੀ ਖ਼ਬਰ ਸਾਉਣੀ ਸੀਜ਼ਨ ਦੌਰਾਨ ਮੱਕੀ ਦੀ ਫ਼ਸਲ ਬੀਜਣ ਵਾਲੇ ਕਿਸਾਨ 17500 ਰੁਪਏ ਪ੍ਰਤੀ ਹੈਕਟੇਅਰ ਰਾਸ਼ੀ ਪ੍ਰਾਪਤ ਕਰਨ-ਡਾ. ਅੰਮਿ੍ਤ... ਅਗਲੀ ਖ਼ਬਰ ਤਿਹਾੜਾ ਲਿੰਕ ਡਰੇਨ ਤੋਂ ਨਾਜਾਇਜ਼ ਕਬਜ਼ੇ ਛੁਡਵਾਏ ਜਾਣ-ਨੰਬਰਦਾਰ ਗੁਰਜਿੰਦਰ ਸਿੰਘ ਜੀਂਦੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।