31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਧਰਨਾਕਾਰੀਆਂ 'ਤੇ ਕੀਤਾ ਲਾਠੀਚਾਰਜ ਨਿੰਦਣਯੋਗ-ਭੁੱਲਰ, ਦਾਤਾ

ਅਜੀਤ ਡੈਸਕ 08-06-2026
ਕਿਸ਼ਨਪੁਰਾ ਕਲਾਂ, 7 ਜੂਨ (ਪਰਮਿੰਦਰ ਸਿੰਘ ਗਿੱਲ)-ਪਟਿਆਲਾ ਵਿਖੇ ਬੀਤੇ ਦਿਨੀਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਬੇਰੁਜ਼ਗਾਰ ਨੌਜਵਾਨਾਂ ਉੱਪਰ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਸਾਬਕਾ ਡਾਇਰੈਕਟਰ ਤੇ ਸਾਬਕਾ ਸਰਪੰਚ ਹਰੀ ਸਿੰਘ ਦਾਤਾ ਨੇ ਕਿਹਾ ਕਿ ਇਹ ਘਟਨਾ ਲੋਕਤੰਤਰਿਕ ਕਦਰਾਂ-ਕੀਮਤਾਂ ਅਤੇ ਲੋਕਾਂ ਦੇ ਸੰਵਿਧਾਨਕ ਅਧਿਕਾਰਾਂ ਉੱਪਰ ਸਿੱਧਾ ਹਮਲਾ ਹੈ¢ ਇਕ ਪੈੱ੍ਰਸ ਬਿਆਨ ਜਾਰੀ ਕਰਦਿਆਂ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤੇ ਹਰੀ ਸਿੰਘ ਦਾਤਾ ਨੇ ਕਿਹਾ ਕਿ ਬੇਰੁਜ਼ਗਾਰ ਨੌਜਵਾਨ ਲੰਮੇ ਸਮੇਂ ਤੋਂ ਸਰਕਾਰ ਕੋਲ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਲੈ ਕੇ ਆਵਾਜ਼ ਉਠਾ ਰਹੇ ਹਨ ¢ ਉਕਤ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਉਸ ਨੂੰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ¢ ਇਸ ਮੌਕੇ ਸਰਪੰਚ ਗੁਰਜੰਟ ਸਿੰਘ ਤਲਵੰਡੀ ਭੰਗੇਰੀਆਂ, ਬਲਕਾਰ ਸਿੰਘ ਨੰਬਰਦਾਰ, ਗੁਰਦੀਪ ਸਿੰਘ ਭਿੰਡਰ, ਚਮਕੌਰ ਸਿੰਘ ਵਰਮਾ ਆਦਿ ਹਾਜ਼ਰ ਸਨ ¢
ਪਿਛਲੀ ਖ਼ਬਰ ਅਯੁੱਧਿਆ ਧਾਮ ਸ਼੍ਰੀ ਰਾਮ ਮੰਦਰ ਵਿਚ ਇਕ ਸ਼ਾਮ ਭਗਵਾਨ ਰਾਮ ਦੇ ਨਾਮ ਭਜਨ ਸੰਧਿਆ ਕਰਵਾਈ ਅਗਲੀ ਖ਼ਬਰ ਵੋਟਾਂ ਦੀ ਸੁਧਾਈ ਦੇ ਕੰਮ 'ਚ ਵੋਟਰਾਂ ਨੇ ਦਿਖਾਈ ਦਿਲਚਸਪੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।