19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਲਾਠੀਚਾਰਜ ਦੀ ਨਿੰਦਾ

ਅਜੀਤ ਡੈਸਕ 09-06-2026
ਮੋਗਾ, 8 ਜੂਨ (ਜਸਪਾਲ ਸਿੰਘ ਬੱਬੀ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਬੀਰ ਸਿੰਘ ਮੋਗਾ ਨੇ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ 2600 ਅਪ੍ਰੈਂਟਿਸਸ਼ਿਪ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ (ਏ.ਐਲ.ਐਮ.) 'ਤੇ ਪੰਜਾਬ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਨੂੰ ਲੋਕਤੰਤਰੀ ਕਦਰਾਂ-ਕੀਮਤਾਂ 'ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਬੇਰੁਜ਼ਗਾਰਾਂ ਦੀ ਗੱਲ ਸੁਣੇ ਅਤੇ ਉਨ੍ਹਾਂ ਦੇ ਮਸਲੇ ਹੱਲ ਕਰੇ ਅਤੇ ਪੁਲਿਸ ਵਲੋਂ ਕੀਤੇ ਗਏ ਇਸ ਗ਼ੈਰ ਮਨੁੱਖੀ ਤਸ਼ੱਦਦ ਤੇ ਜ਼ਿੰਮੇਵਾਰ ਪੁਲਿਸ ਅਫ਼ਸਰਾਂ ਖ਼ਿਲਾਫ਼ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ |
ਪਿਛਲੀ ਖ਼ਬਰ ਬਿਜਲੀ ਕਾਮਿਆਂ 'ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਵਲੋਂ ਨਿੰਦਾ ਅਗਲੀ ਖ਼ਬਰ ਅਗਨੀਵੀਰ ਆਰਮੀ ਭਰਤੀ ਲਈ ਫ਼ਿਜ਼ੀਕਲ ਦੀ ਮੁਫ਼ਤ ਤਿਆਰੀ ਸੰਬੰਧੀ ਕੈਂਪ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।